08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ

ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਅਦਿਤਿਆ ਕੁਸ਼ਵਾਹ ਵਾਸੀ ਨਿਊ ਜਨਤਾ ਨਗਰ ਵਜੋਂ ਕੀਤੀ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਅਦਿਤਿਆ ਕੁਸ਼ਵਾਹ ਵਾਸੀ ਨਿਊ ਜਨਤਾ ਨਗਰ ਵਜੋਂ ਕੀਤੀ ਗਈ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਸ਼ੀਲਾ ਪਦਾਰਥ ਸਪਲਾਈ ਕਰਦਾ ਸੀ। ਪੁਲਿਸ ਵਲੋਂ ਉਸ ਨੂੰ ਸ਼ਿਮਲਾਪੁਰੀ ਇਲਾਕੇ ਵਿਚੋਂ ਹੀ ਕਾਬੂ ਕੀਤਾ। ਉਸ ਖ਼ਿਲਾਫ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਲੱਖਾਂ ਦਾ ਸਾਮਾਨ ਚੋਰੀ ਪੁਲਿਸ ਨੇ ਰਜੇਸ਼ ਕੁਮਾਰ ਵਾਸੀ ਹੈਬੋਵਾਲ ਕਲਾਂ ਦੀ ਸ਼ਿਕਾਇਤ ‘ਤੇ ਪੰਕਜ, ਜੋਤੀ, ਵਿਜੇ, ਪਵਨ, ਗੌਰਵ ਕੁਮਾਰ, ਸੋਰਵ, ਅਜੀਤ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੀ ਚੂਹੜਪੁਰ ਰੋਡ ’ਤੇ ਅਰੋੜਾ ਫੁੱਟ ਵੇਅਰ ਦੇ ਨਾਂਅ ’ਤੇ ਦੁਕਾਨ ਹੈ। ਉਸ ਦੱਸਿਆ ਕਿ ਉਸ ਨੇ ਪੰਕਜ ਕੁਮਾਰ ਤੋਂ ਇਹ ਦੁਕਾਨ ਲਈ ਤੇ ਦੁਕਾਨ ਦਾ ਕਬਜ਼ਾ ਉਸ ਪਾਸ ਸੀ। ਹੁਣ ਇਹ ਕਥਿਤ ਦੋਸ਼ੀ ਨਾਜਾਇਜ਼ ਢੰਗ ਨਾਲ ਉਸ ਪਾਸੋਂ ਦੁਕਾਨ ਦਾ ਕਬਜ਼ਾ ਲੈਣਾ ਚਾਹੁੰਦੇ ਹਨ। ਉਸ ਦੱਸਿਆ ਕਿ ਬੀਤੇ ਦਿਨ ਇਨ੍ਹਾਂ ਨੇ ਦੁਕਾਨ ਦੇ ਤਾਲੇ ਤੋੜ ਦਿੱਤੇ ਅਤੇ ਦੁਕਾਨ ਵਿਚ ਪਿਆ ਲੱਖਾਂ ਰੁਪਏ ਮੁੱਲ ਦਾ ਸਾਮਾਨ ਪੰਜਾਬ ਦੀ ਨਕਦੀ ਚੋਰੀ ਕਰ ਲਈ ਤੇ ਫਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ। ਜੇਲ੍ਹ ਵਿਚੋਂ ਨਸ਼ੀਲਾ ਪਦਾਰਥ ਬਰਾਮਦ ਜੇਲ੍ਹ ਅਧਿਕਾਰੀਆਂ ਨੇ ਜੇਲ੍ਹ ਵਿਚ ਚੈਕਿੰਗ ਦੌਰਾਨ ਇਕ ਬੰਦੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਜੇਲ੍ਹ ਅਧਿਕਾਰੀਆਂ ਨੇ ਇਹ ਮਾਮਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਬੰਦੀ ਨਵਦੀਪ ਸਿੰਘ ਉਰਫ ਨਵੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਤੇ ਜੇਲ੍ਹ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਨਸ਼ੀਲਾ ਪਦਾਰਥ ਕਿਸ ਤਰੀਕੇ ਨਾਲ ਲਿਜਾਇਆ ਗਿਆ ਸੀ। ਮੋਟਰਸਾਈਕਲ ਚੋਰੀ ਸਥਾਨਕ ਸ਼ਿਮਲਾਪੁਰੀ ਤੋਂ ਚੋਰਾਂ ਵਲੋਂ ਜਗਮੋਹਨ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕੀਤਾ ਗਿਆ ਹੈ। ਕਾਰੋਬਾਰੀਆਂ ਦੀ ਕੁੱਟਮਾਰ ਪੁਲਿਸ ਨੇ ਸੰਜੀਵ ਕੁਮਾਰ ਵਾਸੀ ਗੁਜਰਾਤ ਦੀ ਸ਼ਿਕਾਇਤ ‘ਤੇ ਮੁਕੇਸ਼ ਅਲੱਗ ਉਰਫ ਸਨੀ ਮਨੀ ਵਾਸੀ ਅੰਬਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਲੁਧਿਆਣਾ ਕਾਰੋਬਾਰ ਤੇ ਸਿਲਸਿਲੇ ਵਿਚ ਆਏ ਸਨ ਅਤੇ ਕਥਿਤ ਦੋਸ਼ੀਆਂ ਖਿਲਾਫ ਉਨ੍ਹਾਂ ਦਾ ਅਦਾਲਤ ਵਿਚ ਕੇਸ ਚੱਲ ਰਿਹਾ ਹੈ। ਇਹ ਕਥਿਤ ਦੋਸ਼ੀ ਜ਼ਬਰਦਸਤੀ ਹੋਟਲ ਦੇ ਕਮਰੇ ਵਿਚ ਦਾਖਲ ਹੋਏ ਤੇ ਉਸ ਦੀ ਕੁੱਟਮਾਰ ਕਰਨ ਲੱਗ ਪਏ। ਕਥਿਤ ਦੋਸ਼ੀਆਂ ਵਲੋਂ ਕਮਰੇ ਵਿਚ ਪਈ 10 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਲੁੱਟ ਲਿਆ ਤੇ ਫਰਾਰ ਹੋ ਗਏ। ਇਹ ਕਥਿਤ ਦੋਸ਼ੀ ਉਸ ਨੂੰ ਮੁਕੱਦਮਾ ਵਾਪਸ ਲੈਣ ਲਈ ਦਬਾਅ ਪਾ ਰਹੇ ਸਨ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ ਅਗਲੀ ਖ਼ਬਰ ਸ਼ੱਕੀ ਹਾਲਾਤ ’ ਚ ਲੜਕੀ ਵਲੋਂ ਖ਼ੁਦਕੁਸ਼ੀ
Ad Position 24