08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਵੱਖ - ਵੱਖ ਸੜਕ ਹਾਦਸਿਆਂ ਵਿਚ ਦੋ ਦੀ ਮੌਤ

ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਾਪਰੇ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਿਸ਼ਾਲ ਵਾਸੀ ਹਰਿਆਣਾ ਦੀ ਸ਼ਿਕਾਇਤ ’ਤੇ ਬੌਬੀ ਕੁਮਾਰ ਵਾਸੀ ਮੋਤੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਵਾਪਰੇ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਵਿਸ਼ਾਲ ਵਾਸੀ ਹਰਿਆਣਾ ਦੀ ਸ਼ਿਕਾਇਤ ’ਤੇ ਬੌਬੀ ਕੁਮਾਰ ਵਾਸੀ ਮੋਤੀ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਭਰਾ ਸੰਦੀਪ ਢੀਂਗਰਾ ਵਰਧਮਾਨ ਲਾਈਟਾਂ ਨੇੜੇ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਨੇ ਉਸ ਨੂੰ ਟਰੱਕ ਨਾਲ ਟੱਕਰ ਮਾਰ ਦਿੱਤੀ। ਸਿੱਟੇ ਵਜੋਂ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ’ਚ ਦੁੱਗਰੀ ਇਲਾਕੇ ਵਿਚ ਵਾਪਰੇ ਸੜਕ ਹਾਦਸੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ। ਬਜ਼ੁਰਗ ਦੀ ਸ਼ਨਾਖ਼ਤ ਤਜਿੰਦਰ ਸਿੰਘ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 72 ਸਾਲ ਦੇ ਕਰੀਬ ਸੀ। ਤਜਿੰਦਰ ਸਿੰਘ ਮਹਾਰਾਜਾ ਪਲਾਜ਼ਾ ਹੋਟਲ ਨੇੜੇ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਦੇ ਵਾਹਨ ਨੇ ਉਸ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਮ੍ਰਿਤਕ ਦੇ ਭਰਾ ਤਰਲੋਚਨ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਜਾਂਚ ਕੀਤੀ ਜਾ ਰਹੀ।
Ad Position 22
No active advertisement
ਪਿਛਲੀ ਖ਼ਬਰ ਹਾਊਸਿੰਗ ਬੋਰਡ ਕਾਲੋਨੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਕਾਬੂ
Ad Position 24