ਹਰ ਕਿਸਾਨ ਲਈ ਫਾਰਮਰ ਰਜਿਸਟਰੀ ਬਣਵਾਉਣਾ ਜ਼ਰੂਰੀ - ਡਾ . ਗੁਰਦੀਪ ਸਿੰਘ
ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ.
ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਨਾਲ ਜੋੜਨ ਲਈ ਹਰੇਕ ਕਿਸਾਨ ਦੀ ਫਾਰਮਰ ਰਜਿਸਟਰੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ. ਡੀ. ਜ਼ਰੂਰ ਬਣਵਾਉਣ ਤਾਂ ਜੋ ਭਵਿੱਖ ਵਿੱਚ ਕਿਸਾਨਾ ਨੂੰ ਉਹਨਾ ਦੀ ਇਸ ਯੂਨੀਕ ਫਾਰਮਰ ਆਈ. ਡੀ. ਰਾਹੀਂ ਹੀ ਖਾਦਾਂ ਦੀ ਸਪਲਾਈ, ਪੀ. ਐਮ. ਕਿਸਾਨ ਸਨਮਾਨ ਨਿੱਧੀ ਯੋਜਨਾ ਤਹਿਤ ਮਿਲਣ ਵਾਲੀਆਂ ਕਿਸ਼ਤਾਂ, ਖੇਤੀ ਮਸ਼ਿਨਰੀ ਆਦਿ ਸਹੂਲਤਾਂ ਸਬਸਿਡੀ ‘ਤੇ ਮਿਲਣਯੋਗ ਹੋਣਗੀਆਂ। ਆਉਣ ਵਾਲੇ ਸਮੇਂ ਵਿਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਅਤੇ ਹੋਰ ਖੇਤੀਬਾੜੀ ਸੰਬੰਧੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਜਿਸ ਕਿਸਾਨ ਦੇ ਨਾਂਅ ‘ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਸ ਲਈ ਫਾਰਮਰ ਰਜਿਸਟਰੀ ਤਹਿਤ ਆਪਣੀ ਫਾਰਮਰ ਆਈ. ਡੀ. ਬਣਵਾਉਣਾ ਜ਼ਰੂਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਾਰਮਰ ਆਈ. ਡੀ. ਬਣਵਾਉਣ ਲਈ ਜ਼ਮੀਨ ਦੀ ਮਾਤਰਾ ਸੰਬੰਧੀ ਕੋਈ ਸ਼ਰਤ ਨਹੀਂ ਹੈ। ਭਾਵੇਂ ਕਿਸੇ ਕਿਸਾਨ ਕੋਲ ਘੱਟ ਜ਼ਮੀਨ ਹੈ ਜਾਂ ਵੱਧ, ਉਹ ਆਪਣੀ ਫਾਰਮਰ ਆਈ. ਡੀ. ਬਣਵਾ ਸਕਦਾ ਹੈ। ਇਸੇ ਤਰ੍ਹਾਂ ਜੇਕਰ ਕੋਈ ਕਿਸਾਨ ਖੇਤੀਬਾੜੀ ਦੇ ਨਾਲ ਕੋਈ ਕਾਰੋਬਾਰ ਕਰਦਾ ਹੈ ਜਾਂ ਨੌਕਰੀ ਕਰਦਾ ਹੈ, ਤਾਂ ਵੀ ਉਹ ਫਾਰਮਰ ਆਈ. ਡੀ. ਬਣਵਾਉਣ ਲਈ ਯੋਗ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵਿਸ਼ੇਸ਼ ਤੌਰ ‘ਤੇ ਯਕੀਨੀ ਬਣਾਉਣ ਕਿ ਪਰਿਵਾਰ ਦੇ ਜਿਨ੍ਹਾਂ-ਜਿਨ੍ਹਾਂ ਮੈਂਬਰਾਂ ਦੇ ਨਾਂਅ ‘ਤੇ ਵਾਹੀਯੋਗ ਜ਼ਮੀਨ ਦਰਜ ਹੈ, ਉਨ੍ਹਾਂ ਸਾਰਿਆਂ ਦੀ ਵੱਖ-ਵੱਖ ਫਾਰਮਰ ਆਈ. ਡੀ. ਬਣਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਪਰਿਵਾਰ ਦੇ ਇ ਕ ਮੈਂਬਰ ਦੀ ਫਾਰਮਰ ਆਈ. ਡੀ. ਬਣਵਾਉਣਾ ਕਾਫ਼ੀ ਨਹੀਂ ਹੋਵੇਗਾ, ਸਗੋਂ ਜਿਸ-ਜਿਸ ਵਿਅਕਤੀ ਦੇ ਨਾਂਅ ‘ਤੇ ਖੇਤੀਯੋਗ ਜ਼ਮੀਨ ਹੈ, ਉਸ ਦੀ ਫਾਰਮਰ ਆਈ. ਡੀ. ਬਣਾਉਣੀ ਜ਼ਰੂਰੀ ਹੈ। ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਫਾਰਮਰ ਆਈ. ਡੀ. ਬਣਾਉਣ ਦੀ ਸਹੂਲਤ ਜ਼ਿਲ੍ਹੇ ਦੇ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ (ਸੀ. ਐੱਸ. ਸੀ.) ਵਿਖੇ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।