08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਕੀਰਤਨ ਸਮਾਗਮ

ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕੀਰਤਨ ਸਮਾਗਮ ਕਰਵਾਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਨੇ ਸਾਥੀਆਂ ਸਮੇਤ ਹਾਜ਼ਰੀ ਭਰੀ ਅਤੇ ਰਸ-ਭਿੰਨੇ ਕੀਰਤਨ ਰਾਹੀਂ ਜੁੜ ਬੈਠੀਆਂ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਦੌਰਾਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕੀਰਤਨ ਸਮਾਗਮ ਕਰਵਾਇਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਨੇ ਸਾਥੀਆਂ ਸਮੇਤ ਹਾਜ਼ਰੀ ਭਰੀ ਅਤੇ ਰਸ-ਭਿੰਨੇ ਕੀਰਤਨ ਰਾਹੀਂ ਜੁੜ ਬੈਠੀਆਂ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਦੌਰਾਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਭਾਈ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਹਰੇਕ ਮਨੁੱਖ ਨੂੰ ਆਪਸੀ ਪ੍ਰੇਮ-ਪਿਆਰ ਨਾਲ ਰਹਿਣਾ ਚਾਹੀਦਾ ਹੈ ਅਤੇ ਵੱਡਿਆਂ ਦਾ ਆਦਰ-ਸਤਿਕਾਰ ਤੇ ਸੇਵਾ ਕਰਨੀ ਮਨੁੱਖੀ ਜੀਵਨ ਦਾ ਅਹਿਮ ਫ਼ਰਜ਼ ਹੈ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਪਰਮਿੰਦਰ ਸਿੰਘ ਅਤੇ ਬਲਬੀਰ ਸਿੰਘ ਨੇ ਭਾਈ ਦਵਿੰਦਰ ਸਿੰਘ ਦੇ ਜਥੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸ. ਬੈਨੀਪਾਲ ਨੇ ਸਮਾਗਮ ‘ਚ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਘਰ ਦੇ ਸਮਾਗਮਾਂ ਵਿਚ ਇਸ ਤਰ੍ਹਾਂ ਵੱਧ-ਚੜ੍ਹ ਕੇ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ। ਸਮਾਪਤੀ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਤੇ ਪਾਵਨ ਹੁਕਮਨਾਮੇ ਉਪਰੰਤ ਸੰਗਤਾਂ ‘ਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਬਲਵੀਰ ਸਿੰਘ, ਮਲਕੀਤ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਤਰਲੋਕ ਸਿੰਘ ਸੱਚਦੇਵਾ, ਜਸਪਾਲ ਸਿੰਘ, ਰਘਵੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਪਰਮਜੀਤ ਸਿੰਘ, ਅਮਰਜੀਤ ਸਿੰਘ, ਗੁਰਿੰਦਰ ਸਿੰਘ ਚਾਵਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁੱਗਰੀ ਵਿਖੇ ਗੁਰਮੁਖ ਸਖੀ ਸਹੇਲੀਆਂ ਸਮਾਗਮ ਅੱਜ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਹੋਸਟਲ ਨਾਈਟ ਸੁਨਹਿਰੀ ਸਫ਼ਰ -2026 ਕਰਵਾਈ
Ad Position 24