ਵਿਦਿਆਰਥਣਾਂ ਦਾ ਬੀ. ਸੀ. ਏ. ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ ਬੀ. ਸੀ.
ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਮਈ 2026 ਵਿਚ ਹੋਈਆਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀਆਂ ਬੀ. ਸੀ. ਏ. ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਮਾਨਸੀ ਨੇ 9.29 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਦੂਜਾ ਸਥਾਨ ਹਾਸਿਲ ਕੀਤਾ। ਖਵਾਇਸ਼ ਮੁੰਜਾਲ ਨੇ 9.13 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਤੇ ਯੂਨੀਵਰਸਿਟੀ ਵਿਚ ਚੌਥਾ ਸਥਾਨ ਪ੍ਰਾਪਤ ਕੀਤਾ। ਅਨੂਪ ਕੌਰ ਤੇ ਤਵਿੰਦਰ ਕੌਰ ਨੇ 8.63 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਸਾਂਝੇ ਤੌਰ ‘ਤੇ ਕਾਲਜ ਵਿਚ ਤੀਜਾ ਸਥਾਨ ਹਾਸਿਲ ਕੀਤਾ। ਪ੍ਰਿੰਸੀਪਲ ਡਾ. ਮਨੀਤਾ ਕਾਹਲੋਂ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।