07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬ ਕਾਂਗਰਸ ਦੇ ਨਵ - ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਹੋਰ ਮਜ਼ਬੂਤ ਹੋਵੇਗੀ - ਕੌਂਸਲਰ ਵੀਰੂ

ਢੰਡਾਰੀ ਕਲਾਂ/ਲੁਧਿਆਣਾ, 7 ਸਤੰਬਰ (ਜਸਵੀਰ ਸਿੰਘ ਬੰਗਾ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਕਾਂਗਰਸ ਹਾਈਕਮਾਨ ਵਲੋਂ ਲਏ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਵਲੋਂ ਲਿਆ ਫ਼ੈਸਲਾ ਸ਼ਲਾਘਾਯੋਗ ਹੈ ਅਤੇ ਇਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਵੱਲ ਵਧੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਢੰਡਾਰੀ ਕਲਾਂ/ਲੁਧਿਆਣਾ, 7 ਸਤੰਬਰ (ਜਸਵੀਰ ਸਿੰਘ ਬੰਗਾ)-ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਕਾਂਗਰਸ ਹਾਈਕਮਾਨ ਵਲੋਂ ਲਏ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਵਲੋਂ ਲਿਆ ਫ਼ੈਸਲਾ ਸ਼ਲਾਘਾਯੋਗ ਹੈ ਅਤੇ ਇਸ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤੀ ਵੱਲ ਵਧੇਗੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਤੇ ਵਰਕਰ ਪੂਰੀ ਤਰ੍ਹਾਂ ਨਾਲ ਇਕਜੁੱਟ ਹਨ ਅਤੇ ਆ ਰਹੀਆਂ ਚੋਣਾਂ ‘ਚ ਕਾਂਗਰਸ ਪਾਰਟੀ ਦੀ ਜਿੱਤ ਲਈ ਦਿਨ ਰਾਤ ਇਕ ਕਰ ਰਹੇ ਹਨ। ਕੌਂਸਲਰ ਵੀਰੂ ਨੇ ਕਿਹਾ ਕਿ ਕਾਂਗਰਸ ਹੀ ਇਕੋ ਇਕ ਅਜਿਹੀ ਪਾਰਟੀ ਹੈ ਜੋ ਹਰ ਵਰਕਰ ਅਤੇ ਆਗੂ ਨੂੰ ਆਪਣੇ ਨਾਲ ਲੈ ਕੇ ਚੱਲਦੀ ਹੈ ਅਤੇ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੰਦੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਧੱਕੇਸ਼ਾਹੀਆਂ ਤੋਂ ਅੱਕੇ ਲੋਕ ਹੁਣ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਦੇਖਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਜਿੰਨਾ ਵਿਕਾਸ ਕਾਂਗਰਸ ਦੀ ਸਰਕਾਰ ਸਮੇਂ ਹੋਇਆ, ਉਹ ਅੱਜ ਤੱਕ ਕੋਈ ਵੀ ਸਰਕਾਰ ਨਹੀਂ ਕਰਵਾ ਸਕੀ। ਉਨ੍ਹਾਂ ਕਿਹਾ ਕਿ ਜਲਦ ਹੀ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬ ਦੌਰੇ ’ਤੇ ਆ ਰਹੇ ਹਨ, ਜਿਸ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕੌਂਸਲਰ ਵੀਰੂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਸਤਾ ‘ਚ ਲਿਆਂਦੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਰਾਏਕੋਟ ਵਲੋਂ ਕਿਸਾਨੀ ਮਸਲਿਆਂ ਦੇ ਹੱਲ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ... ਅਗਲੀ ਖ਼ਬਰ ਵਿਦਿਆਰਥਣਾਂ ਦਾ ਬੀ. ਸੀ. ਏ. ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ
Ad Position 24