07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਚ ਸਿਰਜਣਾਤਮਿਕ ਲੇਖਣ ਅਤੇ ਕੈਲੀਗ੍ਰਾਫੀ ਮੁਕਾਬਲੇ ਕਰਵਾਏ

ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਆਰੀਆ ਕਾਲਜ ਗਰਲਜ਼ ਸੈਕਸ਼ਨ ਦੇ ਸਾਹਿੱਤਿਕ ਕਲੱਬ ਨੇ ਇਕ ਰਚਨਾਤਮਿਕ ਲੇਖਣ ਅਤੇ ਸੁਲੇਖਣ ਮੁਕਾਬਲਾ ਕਰਵਾਇਆ। ਮੁਕਾਬਲੇ ਵਿਚ 60 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਲੁਧਿਆਣਾ, 7 ਸਤੰਬਰ (ਜਸਵਿੰਦਰ ਸਿੰਘ)-ਆਰੀਆ ਕਾਲਜ ਗਰਲਜ਼ ਸੈਕਸ਼ਨ ਦੇ ਸਾਹਿੱਤਿਕ ਕਲੱਬ ਨੇ ਇਕ ਰਚਨਾਤਮਿਕ ਲੇਖਣ ਅਤੇ ਸੁਲੇਖਣ ਮੁਕਾਬਲਾ ਕਰਵਾਇਆ। ਮੁਕਾਬਲੇ ਵਿਚ 60 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਦੇ ਲਿਖਣ ਦੇ ਹੁਨਰ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਇਕ ਪਲੇਟਫਾਰਮ ਪ੍ਰਦਾਨ ਕਰਨਾ ਸੀ। ਏ.ਸੀ.ਐਮ.ਸੀ ਮੈਂਬਰਾਂ ਨੇ ਸਾਹਿੱਤਿਕ ਕਲੱਬ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕਾਲਜ ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਅਜਿਹੇ ਮੁਕਾਬਲੇ ਹਮੇਸ਼ਾ ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਦੀ ਤਰਕਸ਼ੀਲ ਸੋਚ ਦੀ ਪਰਖ ਕਰਦੇ ਹਨ। ਕਾਲਜ ਇੰਚਾਰਜ ਡਾ. ਮਮਤਾ ਕੋਹਲੀ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਅਤੇ ਸਮਝ ਨੂੰ ਵਧਾਉਂਦੇ ਹਨ। ਅੰਤ ਵਿਚ ਸਾਰੇ ਮੁਕਾਬਲੇ ਜੇਤੂਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਹਿੰਦੀ, ਅੰਗਰੇਜ਼ੀ, ਪੰਜਾਬੀ ਅਤੇ ਸੰਸਕ੍ਰਿਤ ਵਿਭਾਗਾਂ ਦੁਆਰਾ ਸਫਲਤਾਪੂਰਵਕ ਸੰਚਾਲਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਕਰਵਾਏ ਗਏ ਸਮਾਗਮਾਂ ਵਿਚ ਪਵਨ ਦੀਵਾਨ ਹੋਏ ਨਤਮਸਤਕ ਅਗਲੀ ਖ਼ਬਰ ਆਰੀਆ ਕਾਲਜ ਨੇ ਅਧਿਆਪਕ ਦਿਵਸ ਮਨਾਇਆ
Ad Position 24