ਚੌਕੀ ਇੰਚਾਰਜ 40 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਅੱਜ ਬਾਅਦ ਦੁਪਹਿਰ ਇੱਕ ਵੱਡੀ ਕਾਰਵਾਈ ਕਰਦਿਆਂ ਐਲਡੀਕੋ ਚੌਂਕੀ ਦੇ ਇੰਚਾਰਜ ਨੂੰ 40 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਐਲਡੀਕੋ ਚੌਂਕੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਜਿੰਦਰ ਲਾਲ ਖਿਲਾਫ ਵਿਜੀਲੈਂਸ ਬਿਊਰੋ ਵਲੋਂ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਅੱਜ ਬਾਅਦ ਦੁਪਹਿਰ ਇੱਕ ਵੱਡੀ ਕਾਰਵਾਈ ਕਰਦਿਆਂ ਐਲਡੀਕੋ ਚੌਂਕੀ ਦੇ ਇੰਚਾਰਜ ਨੂੰ 40 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਾਬੂ ਕੀਤੇ ਐਲਡੀਕੋ ਚੌਂਕੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਜਿੰਦਰ ਲਾਲ ਖਿਲਾਫ ਵਿਜੀਲੈਂਸ ਬਿਊਰੋ ਵਲੋਂ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਲੋਂ ਇਹ ਕਾਰਵਾਈ ਭੱਟੀਆਂ ਬੇਟ ਚਿੱਟੀ ਕਲੋਨੀ ਦੇ ਰਹਿਣ ਵਾਲੇ ਰਣਜੀਤ ਸਿੰਘ ਪੁੱਤਰ ਮੇਹਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਦੀ ਪਤਨੀ ਮਨਜੀਤ ਕੌਰ ਦਾ ਆਪਣੇ ਗਵਾਂਢੀ ਅਸ਼ਵਨੀ ਕੁਮਾਰ ਵਗੈਰਾ ਨਾਲ ਝਗੜਾ ਹੋ ਗਿਆ ਸੀ ਅਤੇ ਦੋਵਾਂ ਧਿਰਾਂ ਨੇ ਸਿਵਲ ਹਸਪਤਾਲ ਵਿਚ ਆਪਣੀ ਡਾਕਟਰੀ ਜਾਂਚ ਕਰਵਾਈ ਸੀ। ਪਹਿਲਾਂ ਕਥਿਤ ਦੋਸ਼ੀ ਜਿੰਦਰ ਲਾਲ ਵਲੋਂ ਸ਼ਿਕਾਇਤ ਕਰਤਾ ਪਾਸੋਂ ਉਸ ਦੀ ਪਤਨੀ ਖਿਲਾਫ ਕੇਸ ਦਰਜ ਨਾ ਕਰਨ ਦਾ ਕਹਿ ਕੇ 50 ਹਜ਼ਾਰ ਰੁਪਏ ਦੀ ਰਿਸ਼ਵਤ ਹਾਸਿਲ ਕਰ ਲਈ। ਪਰ ਇਸ ਦੇ ਬਾਵਜੂਦ ਉਸਨੇ ਉਸ ਦੀ ਪਤਨੀ ਅਤੇ ਹੋਰਨਾਂ ਖਿਲਾਫ ਕੇਸ ਦਰਜ ਕਰ ਦਿੱਤਾ, ਪਰ ਹੁਣ ਜਿੰਦਰ ਲਾਲ ਦੂਜੀ ਧਿਰ ਤੇ ਕੇਸ ਰਜਿਸਟਰ ਕਰਨ ਬਦਲੇ 40 ਹਜ਼ਾਰ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਵਿਜੀਲੈਂਸ ਬਿਊਰੋ ਦੇ ਧਿਆਨ ਵਿਚ ਲਿਆਂਦਾ ਤਾਂ ਵਿਜੀਲੈਂਸ ਅਧਿਕਾਰੀਆਂ ਵਲੋਂ ਇੰਸਪੈਕਟਰ ਕਿਰਨਪ੍ਰੀਤ ਕੌਰ ਦੀ ਅਗਵਾਈ ਹੇਠ ਜਲੰਧਰ ਬਾਈਪਾਸ ਵਿਖੇ ਛਾਪਾਮਾਰੀ ਕਰਕੇ ਕਥਿਤ ਦੋਸ਼ੀ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਕਾਬੂ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਉਸ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।