09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਦਲਿਤ ਸਮਾਜ ਨੇ ਜਲੰਧਰ ਬਾਈਪਾਸ ਚੌਕ ਮੁੱਖ ਸੜਕ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 8 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਜਲੰਧਰ ਬਾਈਪਾਸ ਚੌਕ ਵਿਖੇ ਡਾ. ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਲੁਧਿਆਣਾ, 8 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਜਲੰਧਰ ਬਾਈਪਾਸ ਚੌਕ ਵਿਖੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਦਲਿਤ ਸਮਾਜ ਵਿਚ ਰੋਸ ਪੈਦਾ ਹੋ ਗਿਆ। ਘਟਨਾ ਦੇ ਵਿਰੋਧ ਵਿਚ ਦਲਿਤ ਸਮਾਜ ਨਾਲ ਸੰਬੰਧਿਤ ਆਗੂਆਂ ਅਤੇ ਲੋਕਾਂ ਨੇ ਜਲੰਧਰ ਬਾਈਪਾਸ ਚੌਕ ਦੀ ਮੁੱਖ ਸੜਕ ’ਤੇ ਜਾਮ ਲਗਾ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਖ਼ਬਰ ਲਿਖੇ ਜਾਣ ਤਕ ਰੋਸ ਪ੍ਰਦਰਸ਼ਨ ਜਾਰੀ ਸੀ ਅਤੇ ਮੁੱਖ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ। ਜਾਣਕਾਰੀ ਅਨੁਸਾਰ ਪਾਰਕ ਦਾ ਮਾਲੀ ਜਦੋਂ ਪਾਰਕ ਵਿਚ ਪਹੁੰਚਿਆ ਤਾਂ ਉਸਨੇ ਡਾ. ਸਾਹਿਬ ਦੇ ਬੁੱਤ ‘ਤੇ ਜੁੱਤੀਆਂ ਦਾ ਹਾਰ ਪਾਇਆ ਹੋਇਆ ਦੇਖਿਆ। ਇਸਤੋਂ ਬਾਅਦ ਉਸ ਵਲੋਂ ਦਲਿਤ ਸਮਾਜ ਨਾਲ ਸੰਬੰਧਿਤ ਆਗੂਆਂ ਨੂੰ ਇਸ ਬਾਰੇ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿਚ ਦਲਿਤ ਸਮਾਜ ਦੇ ਆਗੂ ਅਤੇ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਘਟਨਾ ਖ਼ਿਲਾਫ਼ ਰੋਸ ਪ੍ਰਗਟਾਉਣਾ ਸ਼ੁਰੂ ਕਰ ਦਿੱਤਾ। ਰੋਸ ਪ੍ਰਦਰਸ਼ਨ ਕਰਦੇ ਆਗੂਆਂ ਨੇ ਇਸ ਘਟਨਾ ਨੂੰ ਗੰਭੀਰ ਕਰਾਰ ਦਿੰਦਿਆਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਦਾ ਕਹਿਣਾ ਸੀ ਕਿ ਅਜਿਹੀ ਘਟਨਾ ਨੂੰ ਹਲਕੇ ਵਿਚ ਨਹੀਂ ਲਿਆ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਤੱਕ ਪੁੱਜਣ ਲਈ ਮੌਕੇ ਦੇ ਆਸਪਾਸ ਦੇ ਹਾਲਾਤਾਂ ਅਤੇ ਉਪਲਬਧ ਸਬੂਤਾਂ ਦੀ ਜਾਂਚ ਕਰਨੀ ਚਾਹੀਦੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਵਲੋਂ ਇਸ ਸਥਾਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਬੰਧਿਤ ਵਿਧਾਇਕ ਕੋਲ ਕਈ ਵਾਰ ਸੀ.ਸੀ. ਟੀਵੀ ਕੈਮਰੇ ਲਗਾਉਣ ਦੀ ਮੰਗ ਕੀਤੀ ਜਾ ਚੁੱਕੀ ਹੈ, ਪਰ ਅਜੇ ਤਕ ਇੱਥੇ ਸੀ.ਸੀ. ਟੀਵੀ ਕੈਮਰੇ ਨਹੀਂ ਲਗਾਏ ਗਏ ? ਆਗੂਆਂ ਦਾ ਕਹਿਣਾ ਸੀ ਕਿ ਜੇਕਰ ਮੌਕੇ ’ਤੇ ਸੀ.ਸੀ. ਟੀਵੀ ਕੈਮਰੇ ਲੱਗੇ ਹੁੰਦੇ ਤਾਂ ਬੁੱਤ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਕਰਨ ਵਿਚ ਪੁਲਿਸ ਨੂੰ ਮਦਦ ਮਿਲ ਸਕਦੀ ਸੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਥਾਨ ‘ਤੇ ਤੁਰੰਤ ਸੀ.ਸੀ. ਟੀਵੀ ਕੈਮਰੇ ਲਗਾ ਕੇ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕੀਤੇ ਜਾਣ। ਆਗੂਆਂ ਵਲੋਂ ਇਹ ਵੀ ਦੱਸਿਆ ਗਿਆ ਕਿ ਕੁੱਝ ਦਿਨ ਪਹਿਲਾਂ ਡਾ. ਅੰਬੇਡਕਰ ਦੇ ਬੁੱਤ ਬਾਹਰ ਲੱਗੇ ਸ਼ੀਸ਼ਾ ਵੀ ਕਿਸੇ ਵਿਅਕਤੀ ਵਲੋਂ ਤੋੜ ਦਿੱਤਾ ਗਿਆ ਸੀ, ਉਸ ਘਟਨਾ ਤੋਂ ਬਾਅਦ ਹੁਣ ਬੁੱਤ ’ਤੇ ਜੁੱਤੀਆਂ ਦਾ ਹਾਰ ਪਾਏ ਜਾਣ ਦੀ ਘਟਨਾ ਨੇ ਲੋਕਾਂ ਦੇ ਰੋਸ ਨੂੰ ਹੋਰ ਵਧਾ ਦਿੱਤਾ ਹੈ। ਹਾਲਾਂਕਿ ਦੋਵਾਂ ਘਟਨਾਵਾਂ ਵਿਚ ਕੋਈ ਸਿੱਧਾ ਸੰਬੰਧ ਹੈ ਜਾਂ ਨਹੀਂ। ਇਹ ਜਾਂਚ ਦਾ ਵਿਸ਼ਾ ਹੈ। ਪੁਲਿਸ ਵਲੋਂ ਇਸ ਸੰਬੰਧੀ ਤੱਥਾਂ ਦੀ ਜਾਂਚ ਕੀਤੀ ਜਾਣੀ ਬਾਕੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ’ਤੇ ਪੁੱਜੀ। ਪੁਲਿਸ ਅਧਿਕਾਰੀਆਂ ਵਲੋਂ ਰੋਸ ਪ੍ਰਦਰਸ਼ਨ ਕਰ ਰਹੇ ਦਲਿਤ ਸਮਾਜ ਦੇ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ। ਪੁਲਿਸ ਵਲੋਂ ਮਾਮਲੇ ਦੀ ਜਾਂਚ ਅਤੇ ਦੋਸ਼ੀ ਦੀ ਪਛਾਣ ਸੰਬੰਧੀ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਦੀ ਜਾਣਕਾਰੀ ਹੈ। ਜਲੰਧਰ ਬਾਈਪਾਸ ਚੌਕ ਦੀ ਮੁੱਖ ਸੜਕ ’ਤੇ ਲੱਗੇ ਜਾਮ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੁਣ ਮੁੱਖ ਤੌਰ ’ਤੇ ਨਜ਼ਰ ਇਸ ਗੱਲ ਤੇ ਹੈ ਕਿ ਪੁਲਿਸ ਵਲੋਂ ਘਟਨਾ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀ ਦੀ ਪਛਾਣ ਕਦੋਂ ਕੀਤੀ ਜਾਂਦੀ ਹੈ ਅਤੇ ਸਥਾਨ ‘ਤੇ ਸੀ.ਸੀ. ਟੀਵੀ ਕੈਮਰੇ ਲਗਾਉਣ ਸੰਬੰਧੀ ਪ੍ਰਸ਼ਾਸਨ ਵਲੋਂ ਕੀ ਕਦਮ ਚੁੱਕੇ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਮਾਤਾ ਸੁਲੱਖਣੀ ਜੀ ਦੀ ਯਾਦ ਵਿਚ ਸਜੇ ਧਾਰਮਿਕ ਦੀਵਾ... ਅਗਲੀ ਖ਼ਬਰ ਬਰਸਾਤੀ ਮੌਸਮ ’ਚ ਵੀ ਭਾਰੀ ਮੀਂਹ ਤੋਂ ਬਿਨਾਂ ਸੀਵਰੇਜ ਜਾਮ, ਕਰੋੜਾਂ ਦੇ ਠੇਕੇ ’ਤੇ ਉੱਠੇ ਸਵਾਲ ਸੀਵਰੇਜ ਸਫ਼ਾਈ ਤੇ ਮੁਰੰਮ...
Ad Position 24