08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਮਾਤਾ ਸੁਲੱਖਣੀ ਜੀ ਦੀ ਯਾਦ ਵਿਚ ਸਜੇ ਧਾਰਮਿਕ ਦੀਵਾਨ

ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਜਗਤ ਮਾਤਾ ਸੁਲੱਖਣੀ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਦੀਵਾਨ ਸ਼ਰਧਾ ਤੇ ਸਤਿਕਾਰ ਨਾਲ ਸਜਾਏ ਗਏ। ਇਹ ਸਮਾਗਮ ਸੰਤ ਬਾਬਾ ਅਮੀਰ ਸਿੰਘ (ਮੁਖੀ ਜਵੱਦੀ ਟਕਸਾਲ) ਅਤੇ ਮਾਤਾ ਵਿਪਨਪ੍ਰੀਤ ਕੌਰ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਜਗਤ ਮਾਤਾ ਸੁਲੱਖਣੀ ਜੀ ਦੀ ਪਾਵਨ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਦੀਵਾਨ ਸ਼ਰਧਾ ਤੇ ਸਤਿਕਾਰ ਨਾਲ ਸਜਾਏ ਗਏ। ਇਹ ਸਮਾਗਮ ਸੰਤ ਬਾਬਾ ਅਮੀਰ ਸਿੰਘ (ਮੁਖੀ ਜਵੱਦੀ ਟਕਸਾਲ) ਅਤੇ ਮਾਤਾ ਵਿਪਨਪ੍ਰੀਤ ਕੌਰ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਲੁਧਿਆਣਾ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਦਿਆਂ ਮਾਤਾ ਸੁਲੱਖਣੀ ਜੀ ਦੇ ਤਿਆਗ, ਸਮਰਪਣ ਅਤੇ ਉੱਚੇ-ਸੁੱਚੇ ਜੀਵਨ ‘ਤੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਾਤਾ ਸੁਲੱਖਣੀ ਜੀ ਸਬਰ ਸੰਤੋਖ ਅਤੇ ਸਮਰਪਿਤ ਦੀ ਮੂਰਤ ਸਨ, ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਵਿਸ਼ੇਸ਼ ਤੌ ਰ ‘ਤੇ ਪਹੁੰਚੇ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਲ ਅਤੇ ਮਾਤਾ ਵਿਪਨਪ੍ਰੀਤ ਕੌਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਅਮੀਰ ਸਿੰਘ ਵਲੋਂ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਨੂੰ ਵੀ ਸਿਰੋਪਾਓ ਦੀ ਬਖ਼ਸ਼ਿਸ਼ ਭੇਟ ਕਰਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਸਮਾਗਮ ‘ਚ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੇ ਗੁਰੂ ਜਸ ਸਰਵਣ ਕਰਕੇ ਆਪਣਾ ਜੀਵਨ ਸਫਲਾ ਕੀਤਾ। ਦੀਵਾਨ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ‘ਚ ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਜਸਪਾਲ ਕੌਰ ਮੁਖੀਜਾ, ਸੁਰਿੰਦਰ ਕੌਰ ਢੱਲ, ਕੁਲਜੀਤ ਕੌਰ, ਅੰਮ੍ਰਿਤ ਪਾਲ ਕੌਰ, ਸਿਮਰਨ ਕੌਰ, ਕਰਮਜੀਤ ਕੌਰ, ਬਲਵਿੰਦਰ ਕੌਰ ਬਤਰਾ, ਜਸਵਿੰਦਰ ਕੌਰ ਪਾਇਲ, ਨਿਰਮਲ ਕੌਰ ਪਾਇਲ, ਰਵਿੰਦਰ ਕੌਰ ਰਹੇਜਾ, ਜਸਵਿੰਦਰ ਕੌਰ ਸੋਢੀ, ਦਲਜੀਤ ਕੌਰ ਅਤੇ ਪ੍ਰੀਤ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਉੱਤਰੀ ਤੋਂ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਅਕਾਲੀ ਦਲ ਦਾ ਫੜਿਆ ਪੱਲਾ ਅਗਲੀ ਖ਼ਬਰ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਦਲਿਤ ਸਮਾਜ ਨੇ ਜਲੰਧਰ ਬਾਈਪਾਸ ਚੌਕ ਮੁੱਖ ਸੜਕ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼...
Ad Position 24