ਦਿਆਲ ਪਬਲਿਕ ਸਕੂਲ ’ਚ ਅਧਿਆਪਕ ਦਿਵਸ ਮਨਾਇਆ
ਲੁਧਿਆਣਾ, 8 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ।
ਲੁਧਿਆਣਾ, 8 ਸਤੰਬਰ (ਭੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਦਿਆਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਸੂਕਲ ਦੇ ਐਮ.ਡੀ. ਕਮਲ ਦਿਆਲ ਅਤੇ ਪ੍ਰਿੰਸੀਪਲ ਬਲਬੀਰ ਕੌਰ ਨੇ ਸਮੂਹ ਅਧਿਆਪਕਾਂ ਨੂੰ ਸੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਅਤੇ ਜਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।