ਵਿਆਹ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਇਕਬਾਲ ਸਿੰਘ ਗਰੇਵਾਲ ਵਾਸੀ ਨੂਰਵਾਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਪੁੱਤਰ ਨਿਰਮਲ ਸਿੰਘ ਨਿਰਮਲ ਸਿੰਘ ਪੁੱਤਰ ਬਖਸ਼ੀਸ਼ ਸਿੰਘ ਅਤੇ ਗੁਰਮੀਤ ਕੌਰ ਪਤਨੀ ਨਿਰਮਲ ਸਿੰਘ ਵਾਸੀ ਜੋਗੀ ਮਾਜਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 8 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦੇ ਮਾਮਲੇ ਵਿਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਸਮੇਤ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਇਕਬਾਲ ਸਿੰਘ ਗਰੇਵਾਲ ਵਾਸੀ ਨੂਰਵਾਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਪੁੱਤਰ ਨਿਰਮਲ ਸਿੰਘ ਨਿਰਮਲ ਸਿੰਘ ਪੁੱਤਰ ਬਖਸ਼ੀਸ਼ ਸਿੰਘ ਅਤੇ ਗੁਰਮੀਤ ਕੌਰ ਪਤਨੀ ਨਿਰਮਲ ਸਿੰਘ ਵਾਸੀ ਜੋਗੀ ਮਾਜਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਰਮਨਪ੍ਰੀਤ ਕੌਰ ਗਰੇਵਾਲ ਦੀ ਸ਼ਾਦੀ 10 ਸਾਲ ਪਹਿਲਾਂ ਅੰਮ੍ਰਿਤਪਾਲ ਸਿੰਘ ਨਾਲ ਹੋਈ ਸੀ। ਵਿਆਹ ਤੋਂ ਬਾਅਦ ਉਕਤ ਕਥਿਤ ਦੋਸ਼ੀ ਅਤੇ ਉਸ ਦੀ ਲੜਕੀ ਪੋਲੈਂਡ ਚਲੇ ਗਏ। ਕਥਿਤ ਦੋਸ਼ੀਆਂ ਨੇ ਉੱਥੇ ਜਾ ਕੇ ਲੜਕੀ ਨੂੰ ਇਕੱਲਿਆਂ ਹੀ ਛੱਡ ਦਿੱਤਾ ਅਤੇ ਉਸ ਦੇ ਸੋਨੇ ਦੇ ਗਹਿਣਿਆਂ ਨੂੰ ਖੁਰਦ ਬੁਰਦ ਕਰ ਦਿੱਤਾ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।