11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਆਰੀਆ ਕਾਲਜ ਦੇ ਬੀ . ਸੀ . ਏ .- ਦੂਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 10 ਸਤੰਬਰ (ਜਸਵਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਐਲਾਨੇ ਗਏ ਬੀਸੀਏ ਦੂਜੇ ਸਮੈਸਟਰ ਦੇ ਇਮਤਿਹਾਨਾਂ ਵਿਚ ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਹਰਸ਼ ਗਰਗ ਨੇ ਐਸਜੀਪੀਏ 8.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਲੁਧਿਆਣਾ, 10 ਸਤੰਬਰ (ਜਸਵਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਐਲਾਨੇ ਗਏ ਬੀਸੀਏ ਦੂਜੇ ਸਮੈਸਟਰ ਦੇ ਇਮਤਿਹਾਨਾਂ ਵਿਚ ਆਰੀਆ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਹਰਸ਼ ਗਰਗ ਨੇ ਐਸਜੀਪੀਏ 8.88 ਨਾਲ ਯੂਨੀਵਰਸਿਟੀ ਵਿਚ 8ਵਾਂ ਸਥਾਨ ਪ੍ਰਾਪਤ ਕੀਤਾ ਅਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਨਿਸ਼ਿਕਾ ਅਤੇ ਅਨਾਮਿਕਾ ਐਸਜੀਪੀਏ 8.63 ਨਾਲ ਕਾਲਜ ਵਿੱਚ ਦੂਜੇ ਸਥਾਨ ‘ਤੇ ਰਹੀਆਂ। ਪ੍ਰਿਆ ਐਸਜੀਪੀਏ 8.50 ਨਾਲ ਕਾਲਜ ਵਿਚ ਤੀਜੇ ਸਥਾਨ ‘ਤੇ ਰਹੀ। ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜੋ ਕਾਲਜ ਦੇ ਅਕਾਦਮਿਕ ਸਮਰਪਣ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਦੇ ਨਾਲ ਮੈਨੇਜਮੈਂਟ ਨੇ ਵਿਦਿਆਰਥੀਆਂ ਦੀ ਸਫਲਤਾ ‘ਤੇ ਬਹੁਤ ਮਾਣ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਵਿਭਾਗ ਦੇ ਇੰਚਾਰਜ ਡਾ. ਰਮਾ ਬਾਂਸਲ ਨੂੰ ਵੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਕੌਮਾਂਤਰੀ ਸਵੱਛ ਹਵਾ ਦਿਵਸ ਮੌਕੇ ਪੀ . ਪੀ . ਸੀ . ਬੀ ਨੇ ਸ਼ਹਿਰ ਭਰ ਵਿਚ ਚਲਾਈ ਮੁਹਿੰਮ
Ad Position 24