11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਰੰਗੀਆਂ ਵਿਖੇ ‘ ਅਕਾਲੀ ਦਲ ਵਾਰਿਸ ਪੰਜਾਬ ਦੇ ’ ਪਾਰਟੀ ਵਲੋਂ ਅਹਿਮ ਮੀਟਿੰਗ

ਡੇਹਲੋਂ, 10 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਰੰਗੀਆਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪਿੰਡ ਰੰਗੀਆਂ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੀਟਿੰਗ ਵਿਚ ਪਹੁੰਚਣ ‘ਤੇ ਪਿੰਡ ਵਾਸੀਆਂ ਵਲੋਂ ਦਰਸ਼ਨ ਸਿੰਘ ਸ਼ਿਵਾਲਕ ਦਾ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਡੇਹਲੋਂ, 10 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪਿੰਡ ਰੰਗੀਆਂ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪਿੰਡ ਰੰਗੀਆਂ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੀਟਿੰਗ ਵਿਚ ਪਹੁੰਚਣ ‘ਤੇ ਪਿੰਡ ਵਾਸੀਆਂ ਵਲੋਂ ਦਰਸ਼ਨ ਸਿੰਘ ਸ਼ਿਵਾਲਕ ਦਾ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਵਾਸੀਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਭਰਪੂਰ ਸਮਰਥਨ ਦੇਣ ਅਤੇ ਪਾਰਟੀ ਨੂੰ ਜਿਤਾਉਣ ਲਈ ਪੂਰਨ ਵਿਸ਼ਵਾਸ ਦਿਵਾਇਆ। ਇਸ ਸਮੇਂ ਹਲਕਾ ਗਿੱਲ ਇੰਚਾਰਜ ਸ਼ਿਵਾਲਕ ਨੇ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ‘ਅਕਾਲੀ ਦਲ ਵਾਰਸ ਪੰਜਾਬ ਦੇ’ ਪਾਰਟੀ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਧਿਰ ਸਮੇਤ ਵਿਰੋਧੀ ਪਾਰਟੀਆਂ ਨੂੰ ਆਪਣੇ ਨਿੱਜੀ ਹਿਤਾਂ ਤੋਂ ਇਲਾਵਾ ਪੰਜਾਬ ਦੇ ਵਡੇਰੇ ਹਿਤਾਂ ਦੀ ਚਿੰਤਾ ਨਜ਼ਰ ਨਹੀਂ ਆ ਰਹੀ। ਪਰ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵਲੋਂ ਸੂਬੇ ਦੀ ਨੌਜਵਾਨੀ ਸਮੇਤ ਸਮੂਹ ਵਰਗਾਂ ਲਈ ਉਸਾਰੂ ਸੋਚ ਨੂੰ ਅਪਣਾ ਕੇ ਉਨ੍ਹਾਂ ਦਾ ਸਾਥ ਦੇਣਾ ਜ਼ਰੂਰੀ ਬਣ ਗਿਆ ਹੈ ਤਾਂ ਕਿ ਪੰਜਾਬੀ, ਪੰਜਾਬੀ ਅਤੇ ਪੰਜਾਬੀਅਤ ਨੂੰ ਬਚਾਇਆ ਜਾ ਸਕੇ। ਇਸ ਮੌਕੇ ਜਸਵੀਰ ਸਿੰਘ ਪੱਪੂ ਡੇਹਲੋਂ, ਸਰਕਲ ਪ੍ਰਧਾਨ ਤਲਵਿੰਦਰ ਸਿੰਘ ਆਲਮਗੀਰ, ਦਵਿੰਦਰ ਸਿੰਘ ਬਿੰਦਰ ਰੰਗੀਆਂ, ਹਰਿੰਦਰ ਸਿੰਘ, ਨਵੀ ਸਿੰਘ, ਰਮਨਦੀਪ ਸਿੰਘ, ਦਰਸ਼ਨ ਸਿੰਘ, ਸਿਕੰਦਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਤੇਜਿੰਦਰ ਸਿੰਘ, ਹਰਜੋਤ ਸਿੰਘ ਪਰਮਿੰਦਰ ਸਿੰਘ,ਜਸਵੰਤ ਸਿੰਘ, ਜਗਜੀਤ ਸਿੰਘ, ਜਗਦੇਵ ਸਿੰਘ, ਚਰਨ ਸਿੰਘ, ਕੇਸਰ ਸਿੰਘ, ਅੰਗਦਪ੍ਰਤਾਪ ਸਿੰਘ, ਕਸ਼ਮੀਰਾ ਸਿੰਘ, ਜਸਵੀਰ ਸਿੰਘ ਜੱਸੀ ਸਮੇਤ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਹਮੇਸ਼ਾ ਲੋਕ ਸੇਵਕ ਬਣ ਕੇ ਕੰਮ ਕਰਨ ਨੂੰ ਤਰਜ਼ੀਹ ਦਿੱਤੀ-ਸ਼ਿਵਾਲਿਕ ਹਲਕਾ ਗਿੱਲ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰਦਿਆਂ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਕਿ ਪਹਿਲਾਂ ਦੋ ਵਾਰੀ ਵਿਧਾਇਕ ਹੁੰਦਿਆਂ ਮੇਰੇ ਸਮੇਤ ਪੂਰੇ ਸ਼ਿਵਾਲਿਕ ਪਰਿਵਾਰ ਨੇ ਹਲਕਾ ਗਿੱਲ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਸੇਵਾ ਅਣਥੱਕ ਵਰਕਰ ਵਜੋਂ ਨਿਭਾਈ ਅਤੇ ਹੁਣ ਵੀ ਉਹ ਹਲਕਾ ਗਿੱਲ ਦਾ ਲੋਕ ਸੇਵਕ ਬਣ ਕੇ ਕੰਮ ਕਰਨ ਨੂੰ ਤਰਜ਼ੀਹ ਦੇਣਗੇ ਤਾਂ ਕਿ ਲੋਕਾਂ ਦਾ ਵਿਸ਼ਵਾਸ ਬਣਿਆ ਰਹਿ ਸਕੇ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਕਾਲਜ ਨੇ ਡੀਨ ਪੱਧਰੀ ਹਾਸਰਸ ਇਕੱਤਰਤਾ ਕਰਵਾਈ ਅਗਲੀ ਖ਼ਬਰ ‘ ਹੁਣ ਅਤੇ ਫਿਰ ਮਾਰਕੀਟਿੰਗ ’ ਵਿਸ਼ੇ ’ ਤੇ ਮਾਹਿਰ ਭਾਸ਼ਨ ਕਰਵਾਇਆ
Ad Position 24