12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਮਾਸੂਮ ਬਾਲੜੀ ਨਾਲ ਛੇੜਖਾਨੀ ਕਰਨ ਵਾਲਾ ਨੌਜਵਾਨ ਕਾਬੂ

ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੀ. ਏ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਲੁਧਿਆਣਾ, 11 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੀ.ਏ.ਯੂ. ਦੀ ਪੁਲਿਸ ਨੇ ਮਾਸੂਮ ਬਾਲੜੀ ਨਾਲ ਛੇੜਖਾਨੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਸ਼ੰਕਰ ਕੁਮਾਰ ਵਾਸੀ ਪ੍ਰਤਾਪ ਸਿੰਘ ਵਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦਾ ਗੁਆਂਢੀ ਹੈ ਅਤੇ ਬੀਤੇ ਦਿਨ ਉਸ ਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਕਾਰਵਾਈ ਕਰਦੇ ਇਸ ਮਾਮਲੇ ਵਿਚ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ ਹੈ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਮਹਿਲਾ ਦੇ ਕੰਨਾਂ ’ਚੋਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਦੋਸ਼ੀ ਕੀਤੇ ਗ੍ਰਿਫਤਾਰ-ਮਾਮਲਾ ਦਰਜ ਅਗਲੀ ਖ਼ਬਰ ਚੌਧਰੀ ਓਮ ਬਜਾੜ ਕਰੀਮਪੁਰ ਧਿਆਨੀ ਨਹੀਂ ਰਹੇ, ਸਸਕਾਰ ਅੱਜ ਲੁਧਿਆਣਾ ਵਿਖੇ ਹੋਵੇਗਾ
Ad Position 24