13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਪੂਰਨ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਪਣਾ ਜੀਵਨ ਸਫਲਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਪੂਰਨ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਪਣਾ ਜੀਵਨ ਸਫਲਾ ਕੀਤਾ। ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੱਚਖੰਡ ਅਸਥਾਨ ਤੋਂ ਪ੍ਰਕਾਸ਼ ਅਸਥਾਨ ਤੱਕ ਲਿਆਂਦੇ ਸਮੇਂ ਸੰਗਤਾਂ ਵਲੋਂ ਅਥਾਹ ਸ਼ਰਧਾ ਨਾਲ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸਵੱਈਏ ਦੇ ਪਾਠ ਉਚਾਰਨ ਕੀਤੇ। ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪੰਥ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਆਸਾ ਦੀ ਵਾਰ ਦੇ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਤੋਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰੀ ਭਰੀ। ਉਨ੍ਹਾਂ ਤੋਂ ਬਾਅਦ ਭਾਈ ਪਰਮਿੰਦਰ ਸਿੰਘ ਬਾਬਾ ਬਕਾਲੇ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮਾਂ ’ਚ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਤਰਲੋਕ ਸਿੰਘ ਸਚਦੇਵਾ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਸਰਬਜੀਤ ਸਿੰਘ ਝੱਗਰ, ਜਗਮੋਹਨ ਸਿੰਘ, ਰਘਵੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਜੋਗਿੰਦਰ ਸਿੰਘ ਵਧਵਾ, ਹਰਵਿੰਦਰ ਕੌਰ, ਦਵਿੰਦਰ ਕੌਰ, ਮਨਜੀਤ ਕੌਰ, ਜਸਪਾਲ ਕੌਰ ਮੁਖੀਜਾ, ਅਰਵਿੰਦਰ ਕੌਰ ਢੱਲ, ਸਰਬਜੀਤ ਕੌਰ ਬੇਦੀ, ਰਵਿੰਦਰ ਕੌਰ ਰਹੇਜਾ, ਬਲਵਿੰਦਰ ਕੌਰ ਬਤਰਾ, ਕੁਲਜੀਤ ਕੌਰ, ਸਿਮਰਨਜੀਤ ਕੌਰ, ਅੰਮ੍ਰਿਤ ਪਾਲ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ। ਗੁਰਦੁਆਰਾ ਆਲਮਗੀਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਆਲਮਗੀਰ, (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਗੁਰਬਾਣੀ ਦੇ ਹਵਾਲਿਆਂ ਰਾਹੀਂ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ। ਉਪਰੰਤ ਸਾਰਾ ਦਿਨ ਚੱਲੇ ਰਾਗੀ, ਢਾਡੀ, ਕਥਾ, ਕੀਰਤਨ ਸਮਾਗਮ ਦੌਰਾਨ ਪੰਥ ਪ੍ਰਸਿੱਧ ਹਸਤੀਆਂ ਨੇ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ। ਇਸ ਮੌਕੇ ਵੱਡੀ ਗਿਣਤੀ ਵਿਚ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਕਿਹਾ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਿਸੇ ਇਕ ਧਰਮ ਦੇ ਗੁਰੂ ਨਹੀਂ, ਬਲਕਿ ਇਹ ਤਾਂ ਜਗਤ ਜੋਤ ਸ਼ਬਦ ਜਗਤ ਗੁਰੂ ਹਨ। ਉਨ੍ਹਾਂ ਦੱਸਿਆ ਕਿ ਗੁਰਬਾਣੀ ਸਾਨੂੰ ਵਹਿਮਾਂ ਭਰਮਾਂ ਅਤੇ ਝੂਠੇ ਕਰਮ ਕਾਂਡਾਂ ਤੋਂ ਵਰਜ ਕੇ ਅਕਾਲ ਪੁਰਖ ਦੀ ਅਰਾਧਨਾ ਕਰਨ ਦੀ ਸੇਧ ਦਿੰਦੀ ਹੈ। ਮੈਂਬਰ ਆਲਮਗੀਰ ਤੇ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਹਾਜ਼ਰ ਸੰਗਤ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਤ ਕੀਤਾ। ਰਾਗੀ, ਢਾਡੀ, ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਦਾਤ ਸਿਰੋਪਾਉ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮੈਂਬਰ ਚਰਨ ਸਿੰਘ ਆਲਮਗੀਰ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਭਾਈ ਬਘੇਲ ਸਿੰਘ ਨੇ ਭੇਟ ਕੀਤੇ। ਸਮਾਗਮ ਦੌਰਾਨ ਮਨਪ੍ਰੀਤ ਸਿੰਘ ਮਣੀ ਖੱਟੜਾ, ਤਲਵਿੰਦਰ ਸਿੰਘ ਮੁਲਤਾਨੀ, ਅਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਭਾਈ ਬਘੇਲ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਰਵਿੰਦਰ ਸਿੰਘ, ਸੁਖਦੇਵ ਸਿੰਘ ਦੁਲੇਅ, ਭਾਈ ਹਰਿੰਦਰ ਸਿੰਘ ਜੱਸੋਵਾਲ, ਭਾਈ ਜਸਵੀਰ ਸਿੰਘ, ਸਿਕੰਦਰ ਸਿੰਘ ਚੁੱਬਕੀ ਸਮੇਤ ਹੋਰ ਸੇਵਾਦਾਰਾਂ ਨੇ ਨਿਮਰਤਾ ਅਤੇ ਸਤਿਕਾਰ ਸਹਿਤ ਸੇਵਾਵਾਂ ਨੂੰ ਨੇਪਰੇ ਚਾੜ੍ਹਿਆ।
Ad Position 22
No active advertisement
ਪਿਛਲੀ ਖ਼ਬਰ ਕਰਿਆਨਾ ਸਟੋਰ ਦਾ ਸ਼ਟਰ ਕੱਟ ਕੇ ਚੋਰਾਂ ਨੇ ਕੀਤਾ ਲੱਖਾਂ ਦਾ ਸਾਮਾਨ ਚੋਰੀ ਅਗਲੀ ਖ਼ਬਰ ਪੁਲਿਸ ਮੁਲਾਜ਼ਮ ’ਤੇ ਟੈਂਪੂ ਚੜ੍ਹਾਉਣ ਦੇ ਮਾਮਲੇ ਵਿਚ ਚਾਲਕ ਕਾਬੂ
Ad Position 24