13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਪਰਿੰਗ ਡੇਲ ਪਬਲਿਕ ਸਕੂਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ‘ਤੇ ਸਕੂਲ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਗਾਇਨ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ‘ਤੇ ਸਕੂਲ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਗਾਇਨ ਕੀਤਾ। ਸਕੂਲ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਮੂਹ ਸਪਰਿੰਗ ਡੇਲ ਪਰਿਵਾਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਪਿਆਰ, ਬਰਾਬਰੀ, ਸੇਵਾ, ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਲੋੜਵੰਦਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਡਾਇਰੈਕਟਰਜ਼ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਇਸ ਪਾਵਨ ਮੌਕੇ ‘ਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਅਧਿਆਤਮਿਕ ਸਮਾਗਮ ਵਿਦਿਆਰਥੀਆਂ ਵਿਚ ਚੰਗੇ ਸੰਸਕਾਰਾਂ, ਨੈਤਿਕ ਕਦਰਾਂ-ਕੀਮਤਾਂ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਸੱਚ, ਨਿਮਰਤਾ, ਮਿਹਨਤ ਅਤੇ ਨਿਸ਼ਕਾਮ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਸੰਨੀ ਕੈਂਥ ਦੀ ਅਗਵਾਈ ਹੇਠ ਹੋਈ ਮੀਟਿੰਗ ਅਗਲੀ ਖ਼ਬਰ ਵਿਧਾਇਕ ਬੱਗਾ ਵਲੋਂ ਵਾਰਡ ਨੰ : 88 ’ ਚ ਆਰ . ਐਮ . ਸੀ . ਰੋਡ ਦਾ ਉਦਘਾਟਨ
Ad Position 24