ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਚ ਪ੍ਰਕਾਸ਼ ਪੁਰਬ ਮਨਾਇਆ
ਡਾਬਾ/ਲੁਹਾਰਾ, 12 ਸਤੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ, ਲੁਧਿਆਣਾ ਵਿਚ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ‘ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸ਼ੁਰੂਆਤ ਵਿਦਿਆਰਥੀਆਂ ਵਲੋਂ ਭਾਵਪੂਰਨ ਸ਼ ਬਦ-ਕੀਰਤਨ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕ-ਅਧਿਆਪਕਾਵਾਂ ਨੇ ਸ਼ਰਧਾਪੂਰਵਕ ਭਾਗ ਲਿਆ।
ਡਾਬਾ/ਲੁਹਾਰਾ, 12 ਸਤੰਬਰ (ਕੁਲਵੰਤ ਸਿੰਘ ਸੱਪਲ)-ਇੰਡੀਅਨ ਪਬਲਿਕ ਸਕੂਲ, ਲੁਧਿਆਣਾ ਵਿਚ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ‘ਤੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸ਼ੁਰੂਆਤ ਵਿਦਿਆਰਥੀਆਂ ਵਲੋਂ ਭਾਵਪੂਰਨ ਸ਼ ਬਦ-ਕੀਰਤਨ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ ਅਤੇ ਅਧਿਆਪਕ-ਅਧਿਆਪਕਾਵਾਂ ਨੇ ਸ਼ਰਧਾਪੂਰਵਕ ਭਾਗ ਲਿਆ। ਇਸ ਮੌਕੇ ਨੀਲਗਿਰੀ ਹਾਊਸ ਦੇ ਕੈਪਟਨ ਨੇ ਪ੍ਰਕਾਸ਼ ਪੁਰਬ ਦੀ ਮਹੱਤਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਇਆ। ਪ੍ਰਿੰਸੀਪਲ ਡਾ. ਆਸ਼ੀਸ਼ ਨਾਥ ਅਗਨੀਹੋਤਰੀ ਨੇ ਕਿਹਾ ਕਿ ਪ੍ਰਕਾਸ਼ ਪੁਰਬ ਸਾਨੂੰ ਸਿਰਫ਼ ਬਾਹਰੀ ਰੌਸ਼ਨੀ ਹੀ ਨਹੀਂ, ਸਗੋਂ ਆਪਣੇ ਅੰਦਰਲੇ ਅਗਿਆਨ, ਨਕਾਰਾਤਮਕਤਾ ਅਤੇ ਬੁਰਾਈਆਂ ਨੂੰ ਦੂਰ ਕਰਨ ਦੀ ਪ੍ਰੇਰਨਾ ਵੀ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੱਚ, ਸੇਵਾ, ਸਮਾਨਤਾ, ਸਦਭਾਵਨਾ ਅਤੇ ਮਾਨਵਤਾ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਚੇਅਰਮੈਨ ਸੁਰਿੰਦਰ ਪਾਲ ਗਰਗ ਨੇ ਕਿਹਾ ਕਿ ਅਜਿਹੇ ਸੰਸਕਾਰਮਈ ਪ੍ਰਬੰਧ ਬੱਚਿਆਂ ਵਿਚ ਨੈਤਿਕ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਬੁਰਾਈਆਂ ਨੂੰ ਦੂਰ ਕਰਕੇ ਨੇਕੀ ਦੇ ਮਾਰਗ ‘ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਨੇ ਇਸ ਪ੍ਰਬੰਧ ਲਈ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਪ-ਪ੍ਰਿੰਸੀਪਲ, ਅਕਾਦਮਿਕ ਡਾਇਰੈਕਟਰ, ਹੈੱਡ ਬੁਆਏ, ਹੈੱਡ ਗਰਲ, ਪ੍ਰੀਫੈਕਟਸ, ਸਕੂਲ ਕਾਊਂਸਲ ਹੈੱਡ, ਮੈਂਟਰਜ਼, ਹਾਊਸ ਅਤੇ ਸਪੋਰਟਸ ਕੈਪਟਨ, ਡਿਸਿਪਲਿਨ ਇੰਚਾਰਜ ਅਤੇ ਸਮੂਹ ਅਧਿਆਪਕ-ਅਧਿਆਪਕਾਵਾਂ ਹਾਜ਼ਰ ਰਹੇ।