ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਗੁਆਂਢੀ ਕਾਬੂ
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਗੁਆਂਢੀ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪੰਕਜ ਵਾਸੀ ਸ਼ਿਵਪੁਰੀ ਨੂੰ ਕਾਬੂ ਕੀਤਾ ਹੈ।
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਸੂਮ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਗੁਆਂਢੀ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਪੰਕਜ ਵਾਸੀ ਸ਼ਿਵਪੁਰੀ ਨੂੰ ਕਾਬੂ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ 10 ਸਾਲਾਂ ਲੜਕੀ ਘਰ ਵਿਚ ਮੌਜੂਦ ਸੀ ਕਿ ਉਕਤ ਕਥਿਤ ਦੋਸ਼ੀ ਉਥੇ ਆਇਆ ਤੇ ਉਸ ਨੂੰ ਅਸ਼ਲੀਲ ਫ਼ਿਲਮ ਦਿਖਾਉਣ ਲੱਗ ਪਿਆ। ਕਥਿਤ ਦੋਸ਼ੀ ਨੇ ਉਸ ਦੀ ਲੜਕੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਵਲੋਂ ਉਸ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।