13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਕਸ਼ਾ ਮਨਜ਼ੂਰ ਕਰਵਾਏ ਬਿਨਾਂ ਉਸਾਰੀ ਪਈ ਮਹਿੰਗੀ

ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤੀ ਵਧਾਉਂਦਿਆਂ ਨਗਰ ਨਿਗਮ ਵਲੋਂ ਜ਼ੋਨ ਸੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਕਾਰਵਾਈ ਕਰਦਿਆਂ 8 ਗੈਰ ਕਾਨੂੰਨੀ ਇਮਾਰਤਾਂ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਸਟਾਰ ਰੋਡ, ਸਤਿਸੰਗ ਰੋਡ, ਹੀਰੋ ਸੁਮਨ ਨਗਰ, ਜਸਪਾਲ ਬਾਂਗਰ ਅਤੇ 33 ਫੁੱਟ ਰੋਡ ਇਲਾਕਿਆਂ ਵਿਚ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਸਖ਼ਤੀ ਵਧਾਉਂਦਿਆਂ ਨਗਰ ਨਿਗਮ ਵਲੋਂ ਜ਼ੋਨ ਸੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਕਾਰਵਾਈ ਕਰਦਿਆਂ 8 ਗੈਰ ਕਾਨੂੰਨੀ ਇਮਾਰਤਾਂ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਸਟਾਰ ਰੋਡ, ਸਤਿਸੰਗ ਰੋਡ, ਹੀਰੋ ਸੁਮਨ ਨਗਰ, ਜਸਪਾਲ ਬਾਂਗਰ ਅਤੇ 33 ਫੁੱਟ ਰੋਡ ਇਲਾਕਿਆਂ ਵਿਚ ਕੀਤੀ ਗਈ। ਨਗਰ ਨਿਗਮ ਅਧਿਕਾਰੀਆਂ ਅਨੁਸਾਰ ਇਹ ਕਾਰਵਾਈ ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੰਬੰਧਿਤ ਇਮਾਰਤਾਂ ਦੇ ਮਾਲਕਾਂ ਨੂੰ ਪਹਿਲਾਂ ਵੀ ਨਿਯਮਾਂ ਦੀ ਪਾਲਨਾ ਕਰਨ ਲਈ ਚਿਤਾਵਨੀ ਦਿੱਤੀ ਗਈ ਸੀ, ਪਰ ਇਸ ਦੇ ਬਾਵਜੂਦ ਉਸਾਰੀ ਜਾਰੀ ਰੱਖਣ ਕਾਰਨ ਨਾਜਾਇਜ਼ ਢਾਂਚਿਆਂ ਵਿਰੁੱਧ ਢਾਹੁਣ ਦੀ ਕਾਰਵਾਈ ਕੀਤੀ ਗਈ। ਨਿਗਮ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕਿਸੇ ਵੀ ਇਮਾਰਤ ਦੀ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਨਗਰ ਨਿਗਮ ਤੋਂ ਇਮਾਰਤੀ ਨਕਸ਼ਾ ਮਨਜ਼ੂਰ ਕਰਵਾਇਆ ਜਾਵੇ। ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਗਈ ਉਸਾਰੀ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਵਲੋਂ ਕਰਵਾਏ ਜਾ ਰਹੇ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ‘ ਚ ਸੰਗਤਾਂ ਨੇ ਹਾਜ਼ਰੀ ਭਰੀ ਅਗਲੀ ਖ਼ਬਰ ਹਲਕਾ ਪੂਰਬੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਢਿੱਲੋਂ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ
Ad Position 24