13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਵਲੋਂ ਕਰਵਾਏ ਜਾ ਰਹੇ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ‘ ਚ ਸੰਗਤਾਂ ਨੇ ਹਾਜ਼ਰੀ ਭਰੀ

ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਸਾਹਿਬ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 28ਵਾਂ ਦਰਬਾਰ ਧਾਰਮਿਕ ਨੂਰੀ ਦੀਵਾਨ ਸ਼ਰਧਾ ਅਤੇ ਸਤਿਕਾਰ ਨਾਲ ਦਾਣਾ ਮੰਡੀ, ਨਜ਼ਦੀਕ ਅਰੋੜਾ ਪੈਲੇਸ ਵਿਖੇ ਆਰੰਭ ਹੋਇਆ। ਸਮਾਗਮ ਦੇ ਦੂਜੇ ਦਿਨ ਪਿਛਲੇ ਦਿਨ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਮੱਧ ਦੇ ਭੋਗ ਪਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਦਰਬਾਰ ਸੰਪ੍ਰਦਾਇ ਸੰਤ ਆਸ਼ਰਮ ਲੋਪੋਂ ਸਾਹਿਬ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 28ਵਾਂ ਦਰਬਾਰ ਧਾਰਮਿਕ ਨੂਰੀ ਦੀਵਾਨ ਸ਼ਰਧਾ ਅਤੇ ਸਤਿਕਾਰ ਨਾਲ ਦਾਣਾ ਮੰਡੀ, ਨਜ਼ਦੀਕ ਅਰੋੜਾ ਪੈਲੇਸ ਵਿਖੇ ਆਰੰਭ ਹੋਇਆ। ਸਮਾਗਮ ਦੇ ਦੂਜੇ ਦਿਨ ਪਿਛਲੇ ਦਿਨ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਮੱਧ ਦੇ ਭੋਗ ਪਾਏ ਗਏ। ਇਸ ਮੌਕੇ ਸ਼ਾਮ 4.00 ਵਜੇ ਤੋਂ ਰਾਤ 8.30 ਵਜੇ ਤੱਕ ਵੱਖ-ਵੱਖ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਜੱਸ ਅਤੇ ਗੁਰ ਇਤਿਹਾਸ ਨਾਲ ਜੋੜਿਆ ਗਿਆ। ਇਸ ਉਪਰੰਤ ਰਾਤ 8.30 ਵਜੇ ਤੋਂ 10.30 ਵਜੇ ਤੱਕ ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਘਰ ਨਾਲ ਜੁੜਨ ਦਾ ਜਿੱਥੇ ਸੰਦੇਸ਼ ਦਿੱਤਾ, ਉਥੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੂਲ ਮੰਤਰ ਦੇ ਜਾਪ ਵੀ ਕਰਵਾਏ ਗਏ। ਸੰਤ ਜਗਜੀਤ ਸਿੰਘ ਜੀ ਲੋਪੋਂ ਵਾਲਿਆਂ ਨੇ ਸੰਗਤਾਂ ਨਾਲ ਤਿੰਨ ਰੋਜ਼ਾ ਦੀਵਾਨਾਂ ਦੀ ਲੜੀ ਦੇ ਦੂਜੇ ਦਿਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਮਨੁੱਖ ਆਪਣਾ ਜੀਵਨ ਸਫਲ ਅਤੇ ਸੁਖਮਈ ਬਣਾ ਸਕਦਾ ਹੈ। ਉਨ੍ਹਾਂ ਸੰਗਤਾਂ ਨੂੰ ਨਾਮ ਸਿਮਰਨ, ਸੇਵਾ ਅਤੇ ਸਤਸੰਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਇਆ ਗਿਆ। ਇਸ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਪ੍ਰਬੰਧਕ ਕਮੇਟੀ ਮੁਖੀ ਜੀਤ ਸਿੰਘ ਠੇਕੇਦਾਰ, ਪ੍ਰੇਮ ਸਿੰਘ ਪੀ.ਐਸ, ਕੁਲਦੀਪ ਸਿੰਘ ਕਲਸੀ, ਚਮਕੌਰ ਸਿੰਘ, ਇੰਦਰਜੀਤ ਸਿੰਘ ਪੱਪੀ, ਕੁਲਵਿੰਦਰ ਸਿੰਘ ਟੀਟੂ, ਸਿਮਰਜੀਤ ਸਿੰਘ ਬਾਂਸਲ, ਹਰਧਿਆਨ ਸਿੰਘ, ਮਨਵਿੰਦਰ ਸਿੰਘ ਕਲਸੀ, ਪ੍ਰਿਤਪਾਲ ਸਿੰਘ, ਪ੍ਰਦੀਪ ਸਿੰਘ ਭੋਲਾ, ਸੁਖਜਿੰਦਰ ਸਿੰਘ ਰਣੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਅਪਣਾ ਜੀਵਨ ਖ਼ੁਸ਼ੀਆਂ ਨਾਲ ਭਰਿਆ।
Ad Position 22
No active advertisement
ਪਿਛਲੀ ਖ਼ਬਰ ਮਰੀਜ਼ਾਂ ਲਈ ਬੈਰੀਐਟ੍ਰਿਕ ਸਰਜਰੀ ਲੰਬੇ ਸਮੇਂ ਲਈ ਭਾਰ ਘਟਾਉਣ ਦਾ ਪ੍ਰਭਾਵਸ਼ਾਲੀ ਵਿਕਲਪ-ਸਰਜਨ ਡਾ. ਜੌਲੀ ਅਗਲੀ ਖ਼ਬਰ ਨਕਸ਼ਾ ਮਨਜ਼ੂਰ ਕਰਵਾਏ ਬਿਨਾਂ ਉਸਾਰੀ ਪਈ ਮਹਿੰਗੀ
Ad Position 24