ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਇਯਾਲੀ/ਥਰੀਕੇ, 12 ਸਤੰਬਰ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਭਾਦੋਂ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰੂ ਘਰ ਵਿਖੇ ਕਰਵਾਏ ਵਿਸ਼ੇਸ਼ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਯਾਲੀ/ਥਰੀਕੇ, 12 ਸਤੰਬਰ (ਮਨਜੀਤ ਸਿੰਘ ਦੁੱਗਰੀ)-ਫ਼ਿਰੋਜ਼ਪੁਰ ਮਾਰਗ ਸਥਿਤ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਭਾਦੋਂ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰੂ ਘਰ ਵਿਖੇ ਕਰਵਾਏ ਵਿਸ਼ੇਸ਼ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸੁਆਮੀ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਲਈ ਗੁਰੂ ਸਾਹਿਬਾਨ ਵਲੋਂ ਦਰਸਾਏ ਸੱਚ, ਸੇਵਾ, ਸਿਮਰਨ ਅਤੇ ਸਦਾਚਾਰ ਦੇ ਮਾਰਗ ’ਤੇ ਚੱਲ ਕੇ ਕਈ ਜੂਨੀਆਂ ਤੋਂ ਬਾਅਦ ਮਿਲੇ ਇਸ ਮਨੁੱਖੀ ਜੀਵਨ ਨੂੰ ਸਫਲ ਕਰਨਾ ਚਾਹੀਦਾ ਹੈ। ਇਸ ਲਈ ਮਨੁੱਖ ਨੂੰ ਆਪਣੇ ਜੀਵਨ ਵਿਚ ਨਾਮ ਸਿਮਰਨ ਦੇ ਨਾਲ-ਨਾਲ ਲੋੜਵੰਦਾਂ ਦੀ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਇਸ ਮੌਕੇ ਗੁਰੂ ਨਾਨਕ ਦਰਬਾਰ ਝਾਂਡੇ ਦੇ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਗਿ ਆ ਕਿ ਗੁਰੂ ਘਰ ਵਿਖੇ ਮਨਾਏ ਜਾਂਦੇ ਧਾਰਮਿਕ ਦਿਹਾੜੇ ਸੰਗਤ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸੰਤ ਪਰਮਜੋਤ ਸਿੰਘ, ਭਾਈ ਸੁਖਦੇਵ ਸਿੰਘ, ਨਵਯੁਗ ਸਿੰਘ, ਪ੍ਰਧਾਨ ਅਜੈਬ ਸਿੰਘ, ਗੁਰਪ੍ਰੀਤ ਸਿੰਘ ਪੈਕ, ਜਗਮੀਤ ਸਿੰਘ, ਯੁਵਰਾਜ ਸਿੰਘ, ਸਿੰਮੂ ਸਿੰਘ, ਧਰਮਵੀਰ ਸਿੰਘ, ਦਰਸ਼ਨ ਸਿੰਘ ਭਨਹੋੜ ਸੈਕਟਰੀ, ਗੁਰਦਿੱਤ ਸਿੰਘ, ਜੇ.ਈ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ ਸੁਖਸ਼ਮ, ਤੇਜਿੰਦਰ ਸਿੰਘ,ਮਾਸਟਰ ਕਰਮਜੀਤ, ਬਹਾਦੁਰ ਸਿੰਘ ਮੁੰਡੀਆਂ, ਦਵਿੰਦਰ ਸਿੰਘ ਬਰਾੜ, ਅੱਛਰ ਸਿੰਘ, ਹਰਵੇਲ ਸਿੰਘ ਰਾਮੂਵਾਲੀਆ, ਹਰਜੀਤ ਸਿੰਘ ਖਾੜਾ, ਜਗਦੇਵ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਗਰੇਵਾਲ, ਅੰਮ੍ਰਿਤਪਾਲ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ, ਹਰਬੰਸ ਸਿੰਘ, ਗੁਰਜੰਟ ਸਿੰਘ ਰਾਮਗੜ੍ਹ, ਡਾ. ਮੁਕੇਸ਼, ਪ੍ਰੀਤਮ ਸਿੰਘ, ਵਿਜੇ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।