ਭਾਜਪਾ ਪੰਜਾਬ ਦੇ ਇੰਚਾਰਜ ਡਾ . ਸਤੀਸ਼ ਪੂਨੀਆ ਨੂੰ ਮਿਲੇ ਲੁਧਿਆਣਾ ਭਾਜਪਾ ਦੇ ਅਹੁਦੇਦਾਰ
ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨਾਲ ਲੁਧਿਆਣਾ ਭਾਜਪਾ ਦੇ ਜ਼ਿਲ੍ਹਾ ਮਹਾ ਮੰਤਰੀ ਨਰਿੰਦਰ ਸਿੰਘ ਮੱਲ੍ਹੀ, ਜ਼ਿਲ੍ਹਾ ਮੀਤ ਪ੍ਰਧਾਨ ਡਾ.
ਲੁਧਿਆਣਾ, 12 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨਾਲ ਲੁਧਿਆਣਾ ਭਾਜਪਾ ਦੇ ਜ਼ਿਲ੍ਹਾ ਮਹਾ ਮੰਤਰੀ ਨਰਿੰਦਰ ਸਿੰਘ ਮੱਲ੍ਹੀ, ਜ਼ਿਲ੍ਹਾ ਮੀਤ ਪ੍ਰਧਾਨ ਡਾ. ਨਿਰਮਲ ਨਈਅਰ, ਮਨੀਸ਼ ਚੋਪੜਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ ਨੇ ਮੁਲਾਕਾਤ ਕੀਤੀ। ਇਸ ਮੌਕੇ ਭਾਜਪਾ ਆਗੂਆਂ ਨੇ ਸੰਗਠਨਾਤਮਕ ਗਤੀਵਿਧੀਆਂ, ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਸੰਬੰਧੀ ਡਾ. ਪੂਨੀਆ ਨਾਲ ਵਿਸਥਾਰਪੂਰਵਕ ਵਿਚਾਰ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਪਾਰਟੀ ਦਾ ਸੰਗਠਨ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨਾਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਦਾ ਮੁੱਖ ਟੀਚਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਤਕ ਪਹੁੰਚਾਉਣਾ ਅਤੇ ਬੂਥ ਪੱਧਰ ਤਕ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ ਹੈ। ਆਗੂਆਂ ਨੇ ਪੰਜਾਬ ਵਿਚ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਪੰਜਾਬ ਵਿਚ ਹੋਰ ਮਜ਼ਬੂਤ ਸਿਆਸੀ ਧਿਰ ਵਜੋਂ ਉਭਰੇਗੀ।