13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਪੰਜਾਬ ਦੇ ਲੋਕਾਂ ਦੀ ਅਸਲ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ)- ਸਿੰਮਕ

ਲਾਡੋਵਾਲ, 12 ਸਤੰਬਰ (ਬਲਬੀਰ ਸਿੰਘ ਰਾਣਾ)- ਪੰਜਾਬ ਦੇ ਸੂਝਵਾਨ ਲੋਕ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਚਟਾਨ ਬਣ ਕੇ ਨਾਲ ਖੜੇ ਹਨ, ਕਿਉਂਕਿ ਪੰਜਾਬ ਦੇ ਲੋਕਾਂ ਦੀ ਆਪਣੀ ਅਤੇ ਅਸਲ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਰਹੀ ਹੈ, ਜਿਸ ਨੇ ਆਪਣੇ ਕਾਰਜਕਾਲ ਦੌਰਾਨ ਸਭ ਵਰਗਾਂ ਦੇ ਲੋਕਾਂ ਨੂੰ ਬਰਾਬਰ ਦੀਆਂ ਸਹੂਲਤਾਂ ਦੇ ਕੇ ਨਿਵਾਜਿਆ ਅਤੇ ਲੋਕਾਂ ਦੇ ਦੁੱਖ ਸੁੱਖ ਵਿਚ ਮੋਢੇ ਨਾਲ ਮੋਢਾ ਲਾ ਕੇ ਸਾਥ ਦਿਤਾ l ਇਹ ਵਿਚਾਰ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਭੱਟੀਆਂ ਬੇਟ ਹਜੂਰੀ ਬਾਗ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲਾਡੋਵਾਲ, 12 ਸਤੰਬਰ (ਬਲਬੀਰ ਸਿੰਘ ਰਾਣਾ)- ਪੰਜਾਬ ਦੇ ਸੂਝਵਾਨ ਲੋਕ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਚਟਾਨ ਬਣ ਕੇ ਨਾਲ ਖੜੇ ਹਨ, ਕਿਉਂਕਿ ਪੰਜਾਬ ਦੇ ਲੋਕਾਂ ਦੀ ਆਪਣੀ ਅਤੇ ਅਸਲ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਰਹੀ ਹੈ, ਜਿਸ ਨੇ ਆਪਣੇ ਕਾਰਜਕਾਲ ਦੌਰਾਨ ਸਭ ਵਰਗਾਂ ਦੇ ਲੋਕਾਂ ਨੂੰ ਬਰਾਬਰ ਦੀਆਂ ਸਹੂਲਤਾਂ ਦੇ ਕੇ ਨਿਵਾਜਿਆ ਅਤੇ ਲੋਕਾਂ ਦੇ ਦੁੱਖ ਸੁੱਖ ਵਿਚ ਮੋਢੇ ਨਾਲ ਮੋਢਾ ਲਾ ਕੇ ਸਾਥ ਦਿਤਾ l ਇਹ ਵਿਚਾਰ ਵਿਧਾਨ ਸਭਾ ਹਲਕਾ ਗਿੱਲ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਭੱਟੀਆਂ ਬੇਟ ਹਜੂਰੀ ਬਾਗ ਵਿਖੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਬੀ.ਸੀ. ਦੀ ਪ੍ਰਧਾਨ ਬੀਬੀ ਕਮਲੇਸ਼ ਰਾਣੀ ਦੀ ਅਗਵਾਈ ਵਿਚ ਰੱਖੀ ਭਰਵੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਂਝੇ ਕੀਤੇ l ਹਲਕਾ ਇੰਚਾਰਜ ਸਿੰਮਕ ਨੇ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਤਾਏ ਹੋਏ ਲੋਕਾਂ ਵਿਚ ਅੱਜ ਅਜਿਹਾ ਜੋਸ਼ ਭਰ ਆਇਆ ਹੈ ਕਿ ਉਹ 2027 ਦੀਆਂ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇ ਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਵੱਡੇ ਪੱਧਰ ਤੇ ਜੁੜ ਰਹੇ ਹਨ, ਕਿਉਂਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦਾ ਕੁਝ ਨਹੀਂ ਸਵਾਰਿਆ l ਸਾਬਕਾ ਜੱਜ ਸਿੰਮਕ ਨੇ ਕਿਹਾ ਕਿ ਪੰਜਾਬ ਅੰਦਰ “ਆਪ” ਸਰਕਾਰ ਲੋਕਾਂ ਨੂੰ ਇਨਸਾਫ ਦੇਣ ਦੀ ਬਜਾਏ ਪੂਰੀ ਤਰ੍ਹਾਂ ਗੁੰਡਾਗਰਦੀ ਤੇ ਉਤਰ ਆਈ ਹੈ, ਪੰਜਾਬ ਵਿਚੋਂ ਨਸ਼ੇ ਬੰਦ ਕਰਨ ਦੇ ਸਵਾਲ ਵਿਚ ਲੋਕਾਂ ਤੇ ਮਨੁੱਖੀ ਅਧਿਕਾਰਾਂ ਨੂੰ ਛਿੱਕੇ ਟੰਗ ਕੇ ਅਨਸੁਖਾਵਾਂ ਤਸ਼ੱਦਦ ਕੀਤਾ ਜਾਂਦਾ ਹੈ ਅਤੇ ਸਖਤ ਸਜਾਵਾਂ ਦਿੱਤੀਆਂ ਜਾ ਰਹੀਆਂ ਹਨ l ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਮੀਤ ਸਿੰਘ ਕਾਦੀਆਂ, ਪੀ.ਏ.ਸੀ. ਮੈਂਬਰ ਪ੍ਰੇਮ ਸਿੰਘ ਹਰਨਾਮਪੁਰਾ, ਇਸਤਰੀ ਵਿੰਗ ਜਿਲਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ, ਹਲਕਾ ਗਿੱਲ ਦੇ ਕੋਆਰਡੀਨੇਟਰ ਪ੍ਰਭਜੋਤ ਸਿੰਘ ਧਾਲੀਵਾਲ, ਇਸਤਰੀ ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਬੀਬੀ ਕਮਲੇਸ਼ ਰਾਣੀ, ਬੀਬੀ ਗੁਰਦੀਪ ਕੌਰ ਜੱਸੋਵਾਲ ਪ੍ਰਧਾਨ ਹਲਕਾ ਗਿੱਲ, ਯੂਥ ਵਿੰਨ ਦੇ ਪ੍ਰਧਾਨ ਹਰ ਸ਼ਬੀਰ ਸਿੰਘ ਝੱਮਟ, ਸਰਕਲ ਪ੍ਰਧਾਨ ਇਕਬਾਲ ਸਿੰਘ ਮੰਝਫੱਗੂਵਾਲ, ਮਨਜੀਤ ਸਿੰਘ ਲਵਲੀ ਬਲਾਕ ਸੰਮਤੀ ਮੈਂਬਰ, ਸਰਪੰਚ ਪਿੰਕੀ ਰਾਮ, ਸਨੀ ਮੱਕੜ ਤਾਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਆਲ ਇੰਡੀਆ ਆਸ਼ਾ ਵਰਕਰਜ਼ ਫੈਸਿਲੀਟੇਟਰਜ਼ ਯੂਨੀਅਨ ਪੰਜਾਬ (ਏਟਕ) ਦੀ ਹੋਈ ਮੀਟਿੰਗ ਅਗਲੀ ਖ਼ਬਰ ਭਾਜਪਾ ਪੰਜਾਬ ਦੇ ਇੰਚਾਰਜ ਡਾ . ਸਤੀਸ਼ ਪੂਨੀਆ ਨੂੰ ਮਿਲੇ ਲੁਧਿਆਣਾ ਭਾਜਪਾ ਦੇ ਅਹੁਦੇਦਾਰ
Ad Position 24