ਵੈਟਰਨਰੀ ਯੂਨੀਵਰਸਿਟੀ 18 ਅਤੇ 19 ਸਤੰਬਰ ਨੂੰ ਕਰਵਾਏਗੀ ‘ਪਸ਼ੂ ਪਾਲਣ ਮੇਲਾ’
ਲੁਧਿਆਣਾ, 12 ਸਤੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ 18 ਅਤੇ 19 ਸਤੰਬਰ 2026 ਨੂੰ ਦੋ ਦਿਨਾ ‘ਪਸ਼ੂ ਪਾਲਣ ਮੇਲਾ’ ਕਰਵਾਏਗੀ। ਡਾ.
ਲੁਧਿਆਣਾ, 12 ਸਤੰਬਰ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ 18 ਅਤੇ 19 ਸਤੰਬਰ 2026 ਨੂੰ ਦੋ ਦਿਨਾ ‘ਪਸ਼ੂ ਪਾਲਣ ਮੇਲਾ’ ਕਰਵਾਏਗੀ। ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ, ਵੈਟਰਨਰੀ ਯੂਨੀਵਰਸਿਟੀ ਨੇ ਕਿਹਾ ਕਿ ਮੇਲੇ ਲਈ ਅਸੀਂ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਵੀ ਸੱਦਾ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਇਸ ਵਾਰ ਦਾ ਮੇਲਾ ਜੈਵਿਕ ਸੁਰੱਖਿਆ ਦੀ ਜਾਗਰੂਕਤਾ ਨੂੰ ਸਮਰਪਿਤ ਹੋਵੇਗਾ। ਇਸ ਲਈ ਮੇਲੇ ਦਾ ਨਾਅਰਾ ਰੱਖਿਆ ਗਿਆ ਹੈ ‘ਮਜ਼ਬੂਤ ਜੈਵਿਕ ਸੁਰੱਖਿਆ, ਕਰੇ ਬਿਮਾਰੀਆਂ ਤੋਂ ਰੱਖਿਆ’। ਪਸ਼ੂ ਪਾਲਕਾਂ ਨੂੰ ਜੈਵਿਕ ਸੁਰੱਖਿਆ ਦੇ ਵਿਭਿੰਨ ਨੁਕਤਿਆਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਸ਼ੂ ਬਿਮਾਰੀਆਂ ਤੋਂ ਬਚਣ ਦੇ ਉਪਰਾਲੇ ਦੱਸੇ ਜਾਣਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਗਿਆਨਕ ਢੰਗ ਨਾਲ ਪਸ਼ੂ ਪਾਲਣ ਨੂੰ ਅਪਣਾਉਣ ਅਤੇ ਉਤਸ਼ਾਹਿਤ ਕਰਨ ਵਾਲੇ ਕਿਸਾਨਾਂ ਨੂੰ ਤਿੰਨ ਸ਼੍ਰੇਣੀਆਂ ਦੇ ‘ਮੁੱਖ ਮੰਤਰੀ ਪੁਰਸਕਾਰ’ ਨਾਲ ਵੀ ਨਿਵਾਜਿਆ ਜਾਏਗਾ। ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਕਿਸਾਨਾਂ ਵਲੋਂ ਕੀਤੀ ਜਾ ਰਹੀ ਪੁੱਛਗਿੱਛ ਤੋਂ ਪਤਾ ਲੱਗਦਾ ਹੈ ਕਿ ਉਹ ਮੇਲਾ ਵੇਖਣ ਲਈ ਬਹੁਤ ਤਾਂਘਵਾਨ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮੇਲੇ ਵਿਚ ਯੂਨੀਵਰਸਿਟੀ ਵਲੋਂ ਵੈਟਰਨਰੀ ਅਤੇ ਪਸ਼ੂ ਵਿਗਿਆਨ, ਡੇਅਰੀ, ਪੋਲਟਰੀ, ਫ਼ਿਸ਼ਰੀਜ਼ ਸੰਬੰਧੀ ਤਕਨੀਕਾਂ ਦਾ ਪ੍ਰਦਰਸ਼ਨ ਹੋਵੇਗਾ ਅਤੇ ਕਿਸਾਨ-ਵਿਗਿਆਨੀ ਤਕਨੀਕੀ ਲੈਕਚਰਾਂ ਦੇ ਮੰਚ ‘ਤੇ ਇਕੱਠੇ ਹੋਣਗੇ। ਸਵਾਲਾਂ ਜਵਾਬਾਂ ਦਾ ਸੈਸ਼ਨ ਵੀ ਕਰਵਾਇਆ ਜਾਵੇਗਾ। ਯੂਨੀਵਰਸਿਟੀ ਦੇ ਉਤਮ ਨਸਲ ਦੇ ਪਸ਼ੂ, ਮੱਝਾਂ, ਬੱਕਰੀਆਂ, ਮੱਛੀਆਂ ਅਤੇ ਮੁਰਗੀਆਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ। ਯੂਨੀਵਰਸਿਟੀ ਵਲੋਂ ਪ੍ਰਕਾਸ਼ਿਤ ਸੰਪੂਰਨ ਸਾਹਿੱਤ ਅਤੇ ਰਸਾਲਾ ‘ਵਿਗਿਆਨਕ ਪਸ਼ੂ ਪਾਲਣ’ ਵੀ ਉਪਲਬਧ ਹੋਵੇਗਾ। ਕਈ ਕਿਤਾਬਚੇ ਅਤੇ ਹੋਰ ਪ੍ਰਕਾਸ਼ਨਾਵਾਂ ਲੋਕ ਅਰਪਣ ਕੀਤੀਆਂ ਜਾਣਗੀਆਂ।