12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 22 ਤੋਂ ਕੀਤਾ ਜਾਵੇਗਾ ਮੁਕੰਮਲ ਚੱਕਾ ਜਾਮ-ਜਤਿੰਦਰ ਸਿੰਘ, ਪ੍ਰਵੀਨ ਕੁਮਾਰ

ਲੁਧਿਆਣਾ, 12 ਸਤੰਬਰ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬਸ/ ਪੀ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਲੁਧਿਆਣਾ, 12 ਸਤੰਬਰ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼, ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਡੀਪੂ ਦੇ ਗੇਟ ’ਤੇ ਪ੍ਰਧਾਨ ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ ਬੜੈਚ ਨੇ ਸੰਬੋਧਨ ਕਰਦਿਆਂ ਕਿਹਾ ਕਿ ਲਗਭਗ 4 ਸਾਲ ਤੋਂ ਸਰਕਾਰ ਦੇ ਨਾਲ 59 ਦੇ ਕਰੀਬ ਮੀਟਿੰਗਾਂ ਹੋ ਚੁੱਕੀਆਂ ਹਨ, ਹਰ ਵਾਰ ਸਰਕਾਰ ਵਲੋਂ ਭਰੋਸੇ ਤੋਂ ਇਲਾਵਾ ਕੁੱਝ ਨਹੀਂ ਮਿਲਿਆ। ਨਵੇਂ ਬਣੇ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ ਵੀ ਪਿਛਲੇ 3 ਮਹੀਨਿਆਂ ਤੋਂ ਲਗਾਤਾਰ ਲਾਰੇ ਲਗਾਏ ਜਾ ਰਹੇ ਹਨ। ਹੁਣ ਯੂਨੀਅਨ ਵਲੋਂ ਸਰਕਾਰ ਨੂੰ 10 ਦਿਨ ਦਾ ਸਮਾਂ ਹੋਰ ਦਿੰਦਿਆਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਬੱਬੂ, ਸਤਿਗੁਰੂ ਸਿੰਘ ਖਹਿਰਾ ਨੇ ਬੋਲਦਿਆਂ ਕਿਹਾ ਕਿ ਸਰਕਾਰ ਦੇ ਝੂਠੇ ਲਾਰੇ ਤੋਂ ਅੱਕ ਚੁੱਕੇ ਹਾਂ। ਸਰਕਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਆਨਾਕਾਨੀ ਕਰ ਰਹੀ ਹੈ, ਜਿਸ ਨੂੰ ਦੇਖਦੇ ਹੋਏ ਸਮੂਹ ਡਿਪੂ ’ਤੇ ਗੇਟ ਰੈਲੀਆਂ ਸਮੇਤ 22 ਸਤੰਬਰ ਨੂੰ ਪੱਕੇ ਤੌਰ ’ਤੇ ਚੱਕਾ ਜਾਮ ਕੀਤਾ ਜਾਵੇਗਾ। ਪੀ.ਆਰ.ਟੀ.ਸੀ. ਤੋਂ ਪ੍ਰਧਾਨ ਦਲਜੀਤ ਸਿੰਘ ਜਸਪਾਲ ਸ਼ਰਮਾ ਹਰਸ਼ਰਨ ਸਿੰਘ ਨੇ ਬੋਲਦਿਆਂ ਕਿਹਾ ਕਿ ਜਦੋਂ ਮੁਲਾਜ਼ਮਾਂ ਨੇ ਕਿੱਲੋਮੀਟਰ ਸਕੀਮ ਬੱਸਾਂ ਦਾ ਵਿਰੋਧ ਕੀਤਾ ਤਾਂ ਸਰਕਾਰ ਨੇ ਪਰਚੇ ਦਰਜ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ ਗਿਆ। ਸਰਕਾਰ ਸੰਵਿਧਾਨ ਦੇ ਉਲਟ ਫ਼ੈਸਲੇ ਕਰ ਰਹੀ ਹੈ। ਜੇਕਰ ਸਰਕਾਰ ਨੇ ਆਉਣ ਵਾਲੀ ਮੀਟਿੰਗ ਵਿਚ ਸਰਵਿਸਿਜ਼ ਰੂਲਾਂ ਤਹਿਤ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਕਰਨ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨ ਅਤੇ ਪਰਚੇ ਰੱਦ ਅਤੇ ਰਹਿੰਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਪੂਰੇ ਪੰਜਾਬ ਵਿਚ 22 ਸਤੰਬਰ ਤੋਂ ਚੱਕ ਜਾਮ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਮਰੀਕ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਦੱਖਣੀ ਵਿਚ ਬਾਵਾ ਦੀ ਅਗਵਾਈ ’ਚ ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ’ਤੇ ਲੱਡੂ ਵੰਡੇ ਅਗਲੀ ਖ਼ਬਰ ਐੱਚ . ਵੀ . ਐਮ . ਗਲੋਬਲ ਸਕੂਲ ਵਿਖੇ ਵਿਸ਼ਵ ਮੁੱਢਲੀ ਸਹਾਇਤਾ ਦਿਵਸ ਮਨਾਇਆ
Ad Position 24