14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੀ ਅੱਜ ਸਮਾਪਤੀ ਹੋਈ। ਦੋ ਦਿਨ ਚੱਲੇ ਸਮਾਗਮਾਂ ਵਿਚ ਸਿੱਖ ਪੰਥ ਦੇ ਮਹਾਨ ਕੀਰਤਨੀ ਜੱਥਿਆਂ ਵਲੋਂ ਗੁਰੂ ਕੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਜਿਨ੍ਹਾਂ ਵਿਚ ਪ੍ਰਮੁੱਖ ਤੌਰ ‘ਤੇ ਸਿੱਖ ਪੰਥ ਦੇ ਸਿਰਮੌਰ ਕੀਰਤਨੀਏ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਜਗਤਾਰ ਸਿੰਘ ਰਾਜਪੁਰਾ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਤਰਨਤਾਰਨ ਸਾਹਿਬ, ਭਾਈ ਗਗਨਪ੍ਰੀਤ ਸਿੰਘ, ਭਾਈ ਗੁਰਵਿੰਦਰ ਸਿੰਘ ਟੋਨੀ, ਬੀਬੀ ਰਾਜਿੰਦਰ ਕੌਰ ਨੇ ਕੀਰਤਨ ਹਾਜ਼ਰੀ ਭਰੀ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਦੀ ਅੱਜ ਸਮਾਪਤੀ ਹੋਈ। ਦੋ ਦਿਨ ਚੱਲੇ ਸਮਾਗਮਾਂ ਵਿਚ ਸਿੱਖ ਪੰਥ ਦੇ ਮਹਾਨ ਕੀਰਤਨੀ ਜੱਥਿਆਂ ਵਲੋਂ ਗੁਰੂ ਕੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਜਿਨ੍ਹਾਂ ਵਿਚ ਪ੍ਰਮੁੱਖ ਤੌਰ ‘ਤੇ ਸਿੱਖ ਪੰਥ ਦੇ ਸਿਰਮੌਰ ਕੀਰਤਨੀਏ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਜਗਤਾਰ ਸਿੰਘ ਰਾਜਪੁਰਾ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਰਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਤਰਨਤਾਰਨ ਸਾਹਿਬ, ਭਾਈ ਗਗਨਪ੍ਰੀਤ ਸਿੰਘ, ਭਾਈ ਗੁਰਵਿੰਦਰ ਸਿੰਘ ਟੋਨੀ, ਬੀਬੀ ਰਾਜਿੰਦਰ ਕੌਰ ਨੇ ਕੀਰਤਨ ਹਾਜ਼ਰੀ ਭਰੀ। ਇਸ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਸੰਗਤੀ ਰੂਪ ਵਿਚ ਗੁਰਦੁਆਰਾ ਸਾਹਿਬ ਦੇ ਇਸਤਰੀ ਜੱਥੇ ਵਲੋਂ ਕੀਤੇ ਗਏ। ਇਨ੍ਹਾਂ ਦੋ ਦਿਨਾਂ ਗੁਰਮਤਿ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਵਲੋਂ ਹਾਜ਼ਰੀ ਭਰੀ ਗਈ। ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਅਤੇ ਮਨਮੋਹਕ ਲਾਈਟਾਂ ਨਾਲ ਸਜਾਇਆ ਗਿਆ ਸੀ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕੀਰਤਨੀ ਜੱਥਿਆਂ ਦਾ ਸਿਰਪਾਓ ਅਤੇ ਧਾਰਮਿਕ ਚਿੰਨ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ, ਨਵਪ੍ਰੀਤ ਸਿੰਘ ਬਿੰਦਰਾ ਜਨਰਲ ਸਕੱਤਰ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਅਮਰਪਾਲ ਸਿੰਘ, ਟਰੱਸਟੀ ਅਮਰਜੀਤ ਸਿੰਘ ਟਿੱਕਾ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗਣਪਤੀ ਮਹੋਤਸਵ ਦੀ ਸ਼ੁਰੂਆਤ ਅੱਜ ਸ੍ਰੀ ਗਣੇਸ਼ ਪੂਜਾ ਨਾਲ ਹੋਵੇਗੀ-ਪ੍ਰਬੰਧਕ ਅਗਲੀ ਖ਼ਬਰ ਪਾਵਰ ਸਰਪਲੱਸ ਦੇ ਦਾਅਵੇ ਕਰਨ ਵਾਲੀ ‘ ਆਪ ’ ਸਰਕਾਰ ਪੰਜਾਬ ਨੂੰ ਹਨੇਰੇ ਵਿਚ ਧੱਕ ਰਹੀ ਹੈ - ਐਡਵੋਕੇਟ ਧਾਲੀਵਾਲ
Ad Position 24