14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਨਾਬਾਲਗ ਲੜਕੀ ਮਾਪਿਆਂ ਦੀ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਹੋਈ ਫਰਾਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤ ਵਿਹਾਰ ਵਿਚ ਇੱਕ ਨਾਬਾਲਗ ਲੜਕੀ ਆਪਣੇ ਮਾਪਿਆਂ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਨਗਦੀ ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਲੜਕੀ ਦੇ ਪਿਤਾ ਪੱਪੂ ਕੁਮਾਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੀਤ ਵਿਹਾਰ ਵਿਚ ਇੱਕ ਨਾਬਾਲਗ ਲੜਕੀ ਆਪਣੇ ਮਾਪਿਆਂ ਦੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਨਗਦੀ ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਲੜਕੀ ਦੇ ਪਿਤਾ ਪੱਪੂ ਕੁਮਾਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਦੀ ਨਬਾਲਗ ਲੜਕੀ ਘਰ ਵਿੱਚ ਪਈ ਦੋ ਲੱਖ ਦੀ ਨਗਦੀ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਈ। ਸ਼ਿਕਾਇਤ ਕਰਤਾ ਨੇ ਸ਼ੱਕ ਪ੍ਰਗਟ ਕੀਤਾ ਕਿ ਉਸਦੀ ਲੜਕੀ ਨੂੰ ਕਿਸੇ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਵਰਗਲਾਇਆ ਗਿਆ ਹੈ, ਜਿਸ ਕਾਰਨ ਉਹ ਫਰਾਰ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਭਾਵਾਧਸ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ 25 ਅਕਤੂਬਰ ਨੂੰ ਕੱਢੀ ਜਾਵੇਗੀ 37ਵੀਂ ਵਿਸ਼ਾਲ ਸ਼ੋਭਾ ਯਾਤਰਾ-ਵਿਜ... ਅਗਲੀ ਖ਼ਬਰ ਪ੍ਰਸਿੱਧ ਪਲਾਸਟਿਕ ਸਰਜਨ ਡਾ. ਵਿਕਾਸ ਗੁਪਤਾ ਨੇ ਆਸਟ੍ਰੇਲੀਆ ਵਾਸੀ ਮਹਿਲਾ ਦੀ ਬਰੈਂਕੀਊਪਲਾਸਟੀ ਸਰਜਰੀ ਕੀਤੀ ਸਫਲਤਾ ਪੂਰਵਕ
Ad Position 24