ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਇਯਾਲੀ/ਥਰੀਕੇ, 13 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲਦੇ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਸਹਿਤ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਰਸੋਂ ਰੋਜ਼ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਗੁਰਬਖਸ਼ ਸਿੰਘ ਕਥਾਵਾਚਕ, ਭਾਈ ਹਰਪ੍ਰੀਤ ਸਿੰਘ ਕਥਾਵਾਚਕ ਦੁਆਰਾ ਕਥਾ ਵਿਚਾਰਾਂ ਅਤੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥੇ ਭਾਈ ਪ੍ਰਭਜੋਤ ਸਿੰਘ ਗੰਗਾ ਨਗਰ ਵਾਲਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਵਾਏ ਗਏ, ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ।
ਇਯਾਲੀ/ਥਰੀਕੇ, 13 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲਦੇ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਇਯਾਲੀ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਸਹਿਤ ਮਨਾਉਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਚਰਨ ਸਿੰਘ ਪੁਰਬਾ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਰਸੋਂ ਰੋਜ਼ ਤੋਂ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਗੁਰਬਖਸ਼ ਸਿੰਘ ਕਥਾਵਾਚਕ, ਭਾਈ ਹਰਪ੍ਰੀਤ ਸਿੰਘ ਕਥਾਵਾਚਕ ਦੁਆਰਾ ਕਥਾ ਵਿਚਾਰਾਂ ਅਤੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥੇ ਭਾਈ ਪ੍ਰਭਜੋਤ ਸਿੰਘ ਗੰਗਾ ਨਗਰ ਵਾਲਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਵਾਏ ਗਏ, ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ। ਸਮਾਪਤੀ ’ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ਉਪਰੰਤ ਸੰਗਤਾਂ ਨੂੰ ਹੁਕਮਨਾਮਾ ਸਰਵਣ ਕਰਵਾਇਆ। ਇਸ ਮੌਕੇ ਮੀਤ ਗ੍ਰੰਥੀ ਗੁਰਪ੍ਰੀਤ ਸਿੰਘ, ਪ੍ਰਚਾਰਕ ਭਾਈ ਨਵਰੂਪ ਸਿੰਘ ਵਿਜੇ ਸਿੰਘ, ਸੁਖਬੀਰ ਸਿੰਘ, ਸੁਖਮਨਦੀਪ ਸਿੰਘ, ਇਕਬਾਲ ਸਿੰਘ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ (ਸਾਰੇ ਸ਼੍ਰੋਮਣੀ ਕਮੇਟੀ ਮੁਲਾਜ਼ਮ ) ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾਵਾਂ ਨਿਭਾਈਆਂ। ਇਸ ਧਾਰਮਿਕ ਸਮਾਗਮ ਦੌਰਾਨ ਦੂਰ ਨੇੜਿਉਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ, ਜਿਨ੍ਹਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।