13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਸਾਬਕਾ ਸਕੱਤਰ ਸਵਰਨ ਸਿੰਘ ਦਾ ਹਾਲ-ਚਾਲ ਜਾਣਿਆ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਕੀਤਾ ਸਨਮਾਨ

ਲੁਧਿਆਣਾ, 13 ਸਤੰਬਰ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਇੰਟਕ ਲੁਧਿਆਣਾ ਦੇ ਪ੍ਰਧਾਨ ਸਵਰਨ ਸਿੰਘ ਦਾ ਬੀਤੇ ਦਿਨੀਂ ਇਕ ਨਿੱਜੀ ਹਸਪਤਾਲ ਵਿਖੇ ਦਿਲ ਦਾ ਆਪ੍ਰੇਸ਼ਨ ਹੋਇਆ ਸੀ, ਜੋ ਕਿ ਹੁਣ ਤੰਦਰੁਸਤ ਹਨ। ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਅਤੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਏ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਲੁਧਿਆਣਾ, 13 ਸਤੰਬਰ (ਜਤਿੰਦਰ ਭੰਬੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਇੰਟਕ ਲੁਧਿਆਣਾ ਦੇ ਪ੍ਰਧਾਨ ਸਵਰਨ ਸਿੰਘ ਦਾ ਬੀਤੇ ਦਿਨੀਂ ਇਕ ਨਿੱਜੀ ਹਸਪਤਾਲ ਵਿਖੇ ਦਿਲ ਦਾ ਆਪ੍ਰੇਸ਼ਨ ਹੋਇਆ ਸੀ, ਜੋ ਕਿ ਹੁਣ ਤੰਦਰੁਸਤ ਹਨ। ਉਨ੍ਹਾਂ ਦਾ ਹਾਲ ਚਾਲ ਪੁੱਛਣ ਲਈ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਅਤੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਏ.ਆਈ.ਸੀ.ਸੀ. (ਓ.ਬੀ.ਸੀ.) ਇੰਚਾਰਜ ਹਿਮਾਚਲ ਪ੍ਰਦੇਸ਼ ਨੇ ਉੁਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਜਿੱਥੇ ਸਵਰਨ ਸਿੰਘ ਦਾ ਹਾਲ ਚਾਲ ਜਾਣਿਆ, ਉਥੇ ਹੀ ਕਾਂਗਰਸ ਦੀ ਮਜਬੂਤੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਚਿਨ ਪਾਇਲਟ ਦੀ ਨਿਯੁਕਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਇਲਟ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਦੀ ਸੇਵਾ ਕਰਦਾ ਆ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਕਾਂਗਰਸ ਹਾਈ ਕਮਾਨ ਵਲੋਂ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਾਂਗਰਸ ਪਾਰਟੀ ਸੂਬੇ ਅੰਦਰ ਹੋਰ ਮਜ਼ਬੂਤ ਹੋਵੇਗੀ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਲੜੇਗੀ ਅਤੇ ਸੂਬੇ ਅੰਦਰ ਆਪਣੀ ਸਰਕਾਰ ਬਣਾ ਕੇ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਕੇ ਪੰਜਾਬ ਨੂੰ ਵਿਕਾਸ ਅਤੇ ਤਰੱਕੀ ਦੀਆ ਲੀਹਾਂ ’ਤੇ ਲੈ ਕੇ ਜਾਵੇਗੀ। ਇਸ ਮੌਕੇ ਕਾਂਗਰਸੀ ਆਗੂ ਸਵਰਨ ਸਿੰਘ ਨੂੰ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਸਿਰੋਪਾਉ ਪਾ ਕੇ ਕਾਂਗਰਸ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦੇ ਹੋਏ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਵਰਨ ਸਿੰਘ ਨੇ ਆਏ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਕਾਂਗਰਸ ਪਾਰਟੀ ਦਿਨ ਬ ਦਿਨ ਪੰਜਾਬ ਅੰਦਰ ਮਜ਼ਬੂਤ ਹੋ ਰਹੀ ਹੈ ਅਤੇ ਸੂਬੇ ਦੇ ਲੋਕ ‘ਆਪ’ ਦੀਆਂ ਨਾਕਾਮੀਆਂ ਤੋਂ ਤੰਗ ਆ ਚੱਕੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਆਏ ਦਿਨ ਮੁਲਾਜ਼ਮ ਵਰਗ ’ਤੇ ਤਾਨਾਸ਼ਾਹੀ ਰਵੱਈਆ ਅਖ਼ਤਿਆਰ ਕਰਕੇ ਸਰਕਾਰ ਵਲੋਂ ਉਨ੍ਹਾਂ ’ਤੇ ਡਾਂਗਾਂ ਵਰਾਈਆਂ ਜਾ ਰਹੀਆਂ ਹਨ, ਉਥੇ ਹੀ ਬਿਜਲੀ ਦੇ ਲਗਾਏ ਜਾ ਰਹੇ ਲੰਬੇ ਕੱਟਾਂ ਤੋਂ ਸਨਅਤਕਾਰ, ਕਿਸਾਨ ਅਤੇ ਆਮ ਲੋਕ ਵੀ ਬੇਹੱਦ ਦੁਖੀ ਅਤੇ ਨਿਰਾਸ਼ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 2027 ਦੀਆਂ ਚੋਣਾ ਦਾ ਬੇਸਬਰੀ ਲਾਲ ਇੰਤਜ਼ਾਰ ਕਰ ਰਹੇ ਹਨ,ਤਾਂ ਕਿ ਆਉਣ ਵਾਲੀ ਸਰਕਾਰ ਕਾਂਗਰਸ ਦੀ ਬਣਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਸੇਵਾਮੁਕਤੀ ’ਤੇ ਵਿਦਾਇਗੀ ਸਮਾਗਮ ਯਾਦਗਾਰੀ ਬਣਿਆ ਇਮਾਨਦਾਰੀ ਨੂੰ ਬਾਲ ਮੁ... ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਬਾਰੇ ਮੁਕਾਬਲੇ ਕਰਵਾਏ
Ad Position 24