17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਪੰਜਾਬ ਵਲੋਂ ਇੰਜੀਨੀਅਰ ਦਿਵਸ ਮਨਾਇਆ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਪੰਜਾਬ ਦੇ ਸੱਦੇ ‘ਤੇ ਲੁਧਿਆਣਾ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਇੰਜੀਨੀਅਰ ਸਾਥੀਆਂ ਵਲੋਂ ਇੰਜੀਨੀਅਰ ਦਿਵਸ ਪੀ. ਏ.

Ad Position 21
No active advertisement
ਅਜੀਤ ਡੈਸਕ 17-09-2026
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰ ਪੰਜਾਬ ਦੇ ਸੱਦੇ ‘ਤੇ ਲੁਧਿਆਣਾ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਇੰਜੀਨੀਅਰ ਸਾਥੀਆਂ ਵਲੋਂ ਇੰਜੀਨੀਅਰ ਦਿਵਸ ਪੀ.ਏ.ਯੂ. ਕਾਨਫ਼ਰੰਸ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਇੰਜੀਨੀਅਰਿੰਗ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਮਹਾਨ ਇੰਜੀਨੀਅਰ ਮੋਕਸ਼ਗੁੰਡਮ ਵਿਸ਼ਵੇਸ਼ਵਰੱਈਆ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਦੀ ਤਰੱਕੀ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜਨਰਲ ਸਕੱਤਰ ਸੁਖਰਾਜ ਸਿੰਘ ਅਤੇ ਜਲ ਸਰੋਤ ਪ੍ਰਬੰਧਨ ਦੇ ਸੂਬਾ ਪ੍ਰਧਾਨ ਧਰਮਜੀਤ ਸਿੰਘ ਨੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਇੰਜੀਨੀਅਰਿੰਗ ਕੇਡਰ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸਮੂਹ ਇੰਜੀਨੀਅਰ ਸਾਥੀਆਂ ਦਾ ਇਕਜੁੱਟ ਹੋਣਾ ਅਤੇ ਸਾਂਝੇ ਤੌਰ ‘ਤੇ ਸੰਘਰਸ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਬੁਲਾਰੇ ਪ੍ਰਧਾਨ ਪ੍ਰੇਮ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੰਜੀਨੀਅਰਿੰਗ ਕੇਡਰ ਤੋਂ ਖੋਹਿਆ ਗਿਆ ਪੈਟਰੋਲ ਭੱਤਾ ਤੁਰੰਤ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਰੱਕੀ ਦੇ ਮੌਕਿਆਂ ਨੂੰ ਵਧਾਉਣ ਲਈ ਪ੍ਰਮੋਸ਼ਨ ਕੋਟਾ 50 ਫ਼ੀਸਦੀ ਤੋਂ ਵਧਾ ਕੇ 75 ਫ਼ੀਸਦੀ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਏ.ਸੀ.ਪੀ. ਸਕੀਮ ਬਹਾਲ ਕਰਨ ਅਤੇ ਜੂਨੀਅਰ ਇੰਜੀਨੀਅਰਾਂ ਦੇ ਗਰੇਡਾਂ ਵਿਚ ਖੋਹਿਆ ਗਿਆ ਸਟੇਟਸ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ। ਸਮਾਗਮ ਦੌਰਾਨ ਸਮੂਹ ਇੰਜੀਨੀਅਰ ਸਾਥੀਆਂ ਨੇ ਐਲਾਨ ਕੀਤਾ ਕਿ ਸਾਂਝੀ ਕੋਆਰਡੀਨੇਸ਼ਨ ਕਮੇਟੀ ਪੰਜਾਬ ਵਲੋਂ ਮਹਿੰਗਾਈ ਭੱਤਾ 60 ਫ਼ੀਸਦੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਹੋਰ ਮੁਲਾਜ਼ਮ ਮੰਗਾਂ ਲਈ ਚਲਾਏ ਜਾ ਰਹੇ ਸੰਘਰਸ਼ ਵਿਚ ਪਹਿਲਾਂ ਵਾਂਗ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਈ. ਪਰਦੀਪ ਸਿੰਘ, ਐਸ.ਡੀ.ਈ ਸਤਵੀਰ ਸਿੰਘ, ਜੇ.ਈ. ਪਰਮਿੰਦਰ ਸਿੰਘ ਰਿਟਾ. ਐਸ.ਡੀ.ਈ ਗੁਰਦਰਸ਼ਨ ਸਿੰਘ ਅਤੇ ਅਜੈ ਭਨੋਟ ਨੇ ਵੀ ਸੰਬੋਧਨ ਕਰਦਿਆਂ ਇੰਜੀਨੀਅਰ ਦਿਵਸ ਦੀ ਮਹੱਤਤਾ ਅਤੇ ਇੰਜੀਨੀਅਰਿੰਗ ਕੇਡਰ ਦੀਆਂ ਮੰਗਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਦੇ ਕੈਰੀਅਰ ਕਾਊਂਸਲਿੰਗ ਅਤੇ ਪਲੇਸਮੈਂਟ ਸੈੱਲ ਵਲੋਂ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
Ad Position 24