16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸ਼ਰਧਾ ਪੂਰਵਕ ਮਨਾਇਆ ਜਾਵੇਗਾ

ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਪਾਵਨ ਵਿਆਹ ਪੁਰਬ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 17-09-2026
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1, ਦੁੱਗਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦਾ ਪਾਵਨ ਵਿਆਹ ਪੁਰਬ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਵਲੋਂ ਸਮਾਗਮ ਸਬੰਧੀ ਪ੍ਰਚਾਰ ਸਮੱਗਰੀ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਆਰੰਭਤਾ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਨਾਲ ਹੋਵੇਗੀ। ਇਹ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ 11:30 ਵਜੇ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗਾ ਸੰਗਤਾਂ ਲਈ ਚਾਹ-ਪਕੌੜਿਆਂ ਦਾ ਵਿਸ਼ੇਸ਼ ਪ੍ਰਬੰਧ ਹੋਵੇਗਾ। ਆਨੰਦ ਕਾਰਜਾਂ ਦੀ ਰਸਮ ਸਵੇਰੇ 11:30 ਤੋਂ 12:00 ਵਜੇ ਤੱਕ ਅਦਾ ਕੀਤੀ ਜਾਵੇਗੀ, ਜਿਸ ਦੌਰਾਨ ਚਾਰ ਲਾਵਾਂ ਦਾ ਪਾਵਨ ਕੀਰਤਨ ਬੀਬੀ ਜਸਲੀਨ ਕੌਰ ਲੁਧਿਆਣਾ ਵਾਲੇ ਸਰਵਣ ਕਰਵਾਉਣਗੇ। ਦੁਪਹਿਰ ਦੇ ਦੀਵਾਨਾਂ ਵਿਚ 12:00 ਤੋਂ 1:15 ਵਜੇ ਤੱਕ ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ। ਸਮਾਪਤੀ ਵੇਲੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ, ਜਿਸ ਵਿਚ ਲੱਡੂਆਂ ਅਤੇ ਜਲੇਬੀਆਂ ਦੇ ਲੰਗਰ ਵੀ ਲਾਏ ਜਾਣਗੇ। ਸ਼ਾਮ ਦੇ ਸਮਾਗਮ ਸ਼ਾਮ ਨੂੰ ਸੋਦਰੁ ਰਹਰਾਸਿ ਸਾਹਿਬ ਦੀ ਚੌਂਕੀ ਉਪਰੰਤ 7:15 ਤੋਂ 8:15 ਵਜੇ ਤੱਕ ਪੰਥ ਪ੍ਰਸਿੱਧ ਪ੍ਰਚਾਰਕ ਭਾਈ ਕਰਨਵੀਰ ਸਿੰਘ ਬੱਸੀ ਵਿਆਹ ਪੁਰਬ ਦੇ ਇਤਿਹਾਸ ਸੰਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਚੱਲ ਰਹੇ ਸਮਾਗਮ ’ ਚ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਭਰੀ ਹਾਜ਼ਰੀ ਅਗਲੀ ਖ਼ਬਰ ਨਗਰ ਨਿਗਮ ਦੇ ਜ਼ੋਨ ਏ. ’ਚ ਮੁਲਾਜ਼ਮਾਂ ਦਾ ਗੂੰਜਿਆ ਰੋਸ, ਹੱਕਾਂ ਲਈ ਉਠੀ ਬੁਲੰਦ ਆਵਾਜ਼
Ad Position 24