19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੋਟਰਸਾਈਕਲ ਸਵਾਰ ਲੁਟੇਰੇ ਬਜ਼ੁਰਗ ਸੇਲਜ਼ਮੈਨ ਨੂੰ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਹੋਂ ਰੋਡ ’ਤੇ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਬਜ਼ੁਰਗ ਸੇਲਜ਼ਮੈਨ ਤੋਂ 10 ਹਜ਼ਾਰ ਦੀ ਨਗਦੀ ਤੇ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਬਾਅਦ ਉਸ ਵਕਤ ਵਾਪਰੀ, ਜਦੋਂ ਸਲੇਮਟਾਬਰੀ ਦਾ ਰਹਿਣ ਵਾਲਾ ਮਨੀ ਆਪਣੇ ਮੋਟਰਸਾਈਕਲ ’ਤੇ ਰਾਹੋਂ ਰੋਡ ’ਤੇ ਜਾ ਰਿਹਾ ਸੀ ਕਿ ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਲੁਟੇਰੇ ਉੱਥੇ ਆਏ ਅਤੇ ਉਨ੍ਹਾਂ ਨੇ ਉਸ ਉੱਪਰ ਨਸ਼ਾ ਤਸਕਰੀ ਦੇ ਦੋਸ਼ ਲਗਾਏ ਅਤੇ ਉਸ ਨਾਲ ਉਲਝ ਪਏ।

Ad Position 21
No active advertisement
ਅਜੀਤ ਡੈਸਕ 19-09-2026
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਹੋਂ ਰੋਡ ’ਤੇ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਬਜ਼ੁਰਗ ਸੇਲਜ਼ਮੈਨ ਤੋਂ 10 ਹਜ਼ਾਰ ਦੀ ਨਗਦੀ ਤੇ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ ਬਾਅਦ ਉਸ ਵਕਤ ਵਾਪਰੀ, ਜਦੋਂ ਸਲੇਮਟਾਬਰੀ ਦਾ ਰਹਿਣ ਵਾਲਾ ਮਨੀ ਆਪਣੇ ਮੋਟਰਸਾਈਕਲ ’ਤੇ ਰਾਹੋਂ ਰੋਡ ’ਤੇ ਜਾ ਰਿਹਾ ਸੀ ਕਿ ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਲੁਟੇਰੇ ਉੱਥੇ ਆਏ ਅਤੇ ਉਨ੍ਹਾਂ ਨੇ ਉਸ ਉੱਪਰ ਨਸ਼ਾ ਤਸਕਰੀ ਦੇ ਦੋਸ਼ ਲਗਾਏ ਅਤੇ ਉਸ ਨਾਲ ਉਲਝ ਪਏ। ਇਹਨਾਂ ਲੁਟੇਰਿਆਂ ਵਲੋਂ ਬਜ਼ੁਰਗ ਤੋਂ ਨਗਦੀ ਦੀ ਮੰਗ ਕੀਤੀ ਗਈ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਉਸ ਦੀ ਜੇਬ ਵਿਚੋਂ ਨਗਦੀ ਅਤੇ ਕੁੱਝ ਸਾਮਾਨ ਲੁੱਟ ਲਿਆ ਤੇ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ. ਟੀਵੀ ਕੈਮਰੇ ਵਿਚ ਕੈਦ ਹੋ ਗਈ। ਸ਼ਿਕਾਇਤਕਰਤਾ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਨੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ ਅਤੇ ਲੁਟੇਰਿਆਂ ਦਾ ਸੁਰਾਗ ਲਗਾਇਆ ਜਾ ਰਿਹਾ ਹੈ, ਪਰ ਹਾਲ ਦੀ ਘੜੀ ਪੁਲਿਸ ਨੂੰ ਸਫਲਤਾ ਨਹੀਂ ਮਿਲੀ ਸੀ।
Ad Position 22
No active advertisement
ਪਿਛਲੀ ਖ਼ਬਰ ਪੀ.ਐਨ.ਬੀ. ਮੈਟ ਲਾਈਫ ਨੇ 1,210 ਕਰੋੜ ਰੁਪਏ ਦੇ ਹੁਣ ਤੱਕ ਦੇ ਸਭ ਤੋਂ ਵੱਧ ਸਾਲਾਨਾ ਬੋਨਸ ਦਾ ਕੀਤਾ ਐਲਾਨ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਮਹਿਲਾ ’ਤੇ ਗੋਲੀਬਾਰੀ ਦੇ ਮਾਮਲੇ ਨੂੰ ਪੰਚਾਇਤਾਂ ਨੇ ਦੱਸਿਆ ਝੂਠਾ
Ad Position 24