18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਅਤੇ ਉਸਦੇ ਸਾਥੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਰਾਜਵੀਰ ਸਿੰਘ ਉਰਫ ਸੂਰਜ ਵਾਸੀ ਤਾਜਪੁਰ ਰੋਡ ਅਤੇ ਉਸਦੇ ਸਾਥੀ ਸ਼ਿਵਮ ਤਾਜਪੁਰ ਰੋਡ ਖਿਲਾਫ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 19-09-2026
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਅਤੇ ਉਸਦੇ ਸਾਥੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਰਾਜਵੀਰ ਸਿੰਘ ਉਰਫ ਸੂਰਜ ਵਾਸੀ ਤਾਜਪੁਰ ਰੋਡ ਅਤੇ ਉਸਦੇ ਸਾਥੀ ਸ਼ਿਵਮ ਤਾਜਪੁਰ ਰੋਡ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਰਾਜਵੀਰ ਸਿੰਘ ਉੱਪਰ ਉਸਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ, ਜਦਕਿ ਸ਼ਿਵਮ ਵੱਲੋਂ ਇਸ ਦੌਰਾਨ ਲੜਕੀ ਦੀਆਂ ਅਸ਼ਲੀਲ ਫੋਟੋਆਂ ਖਿੱਚ ਲਈਆਂ ਅਤੇ ਬਾਅਦ ਵਿਚ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਸ਼ਿਕਾਇਤਕਰਤਾ ਵੱਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ ਪੁਲਿਸ ਵੱਲੋਂ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਅੱਸੂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਪ੍ਰੇਮਿਕਾ ਦੀ ਬੇਵਫ਼ਾਈ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Ad Position 24