ਜੁਹੀ ਐਨਕਲੇਵ ‘ ਚ ਨਾਜਾਇਜ਼ ਉਸਾਰੀਆਂ ’ ਤੇ ਨਿਗਮ ਦਾ ਚਲਿਆ ਪੀਲਾ ਪੰਜਾ
ਲੁਧਿਆਣਾ, 18 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਾਜਾਇਜ਼ ਉਸਾਰੀਆਂ ਖਿਲਾਫ਼ ਕਾਰਵਾਈ ਕਰਦਿਆਂ ਨਗਰ ਨਿਗਮ ਦੇ ਜੋਨ-ਏ ਦੀ ਬਿਲਡਿੰਗ ਬ੍ਰਾਂਚ ਵਲੋਂ ਸ਼ੁਕਰਵਾਰ ਨੂੰ ਜੱਸੀਆਂ ਰੋਡ ਨੇੜੇ ਜੁਹੀ ਐਨਕਲੇਵ ਵਿਖੇ 3 ਨਾਜਾਇਜ਼ ਵਪਾਰਕ ਉਸਾਰੀਆਂ ਢਾਹ ਦਿੱਤੀਆਂ ਗਈਆਂ। ਅਧਿਕਾਰੀਆਂ ਅਨੁਸਾਰ ਇਨ੍ਹਾਂ ਇਮਾਰਤਾਂ ਦੀ ਉਸਾਰੀ ਬਿਲਡਿੰਗ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਸੀ।
ਲੁਧਿਆਣਾ, 18 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਾਜਾਇਜ਼ ਉਸਾਰੀਆਂ ਖਿਲਾਫ਼ ਕਾਰਵਾਈ ਕਰਦਿਆਂ ਨਗਰ ਨਿਗਮ ਦੇ ਜੋਨ-ਏ ਦੀ ਬਿਲਡਿੰਗ ਬ੍ਰਾਂਚ ਵਲੋਂ ਸ਼ੁਕਰਵਾਰ ਨੂੰ ਜੱਸੀਆਂ ਰੋਡ ਨੇੜੇ ਜੁਹੀ ਐਨਕਲੇਵ ਵਿਖੇ 3 ਨਾਜਾਇਜ਼ ਵਪਾਰਕ ਉਸਾਰੀਆਂ ਢਾਹ ਦਿੱਤੀਆਂ ਗਈਆਂ। ਅਧਿਕਾਰੀਆਂ ਅਨੁਸਾਰ ਇਨ੍ਹਾਂ ਇਮਾਰਤਾਂ ਦੀ ਉਸਾਰੀ ਬਿਲਡਿੰਗ ਨਿਯਮਾਂ ਦੀ ਉਲੰਘਣਾ ਕਰਕੇ ਕੀਤੀ ਜਾ ਰਹੀ ਸੀ। ਨਿਗਮ ਕਮਿਸ਼ਨਰ ਓਜਸਵੀ ਅਲੰਕਾਰ ਦੇ ਨਿਰਦੇਸ਼ਾਂ ਤਹਿਤ ਬਿਲਡਿੰਗ ਬ੍ਰਾਂਚ ਸ਼ਾਖਾ ਵਲੋਂ ਨਾਜਾਇਜ਼ ਉਸਾਰੀਆਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਨਕਸ਼ਾ ਮਨਜ਼ੂਰ ਕਰਵਾਏ ਬਿਨ੍ਹਾਂ ਉਸਾਰੀ ਸ਼ੁਰੂ ਨਾ ਕੀਤੀ ਜਾਵੇ, ਨਹੀਂ ਤਾਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।