20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬ ਸਰਕਾਰ ਖ਼ਿਲਾਫ਼ ਭਾਕਿਯੂ ਸਿੱਧੂਪੁਰ ਨੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਲੁਧਿਆਣਾ, 19 ਸਤੰਬਰ (ਜਤਿੰਦਰ ਭੰਬੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸੁਪਿੰਦਰ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਜਿੱਥੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਉਥੇ ਹੀ ਉਨ੍ਹਾਂ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਆਪਣੇ ਹੱਕ ਮੰਗਣੇ ਲੋਕਤੰਤਰਿਕ ਅਧਿਕਾਰ ਹੈ, ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਸੂਬੇ ਵਿਚ ਹੱਕਾਂ ਦੀ ਗੱਲ ਕਰਨ ਵਾਲਿਆਂ ‘ਤੇ ਪੰਜਾਬ ਸਰਕਾਰ ਦੀ ਸ਼ਹਿ ‘ਤੇ ਪੁਲਿਸ ਵਲੋਂ ਕਥਿਤ ਤੌਰ ‘ਤੇ ਅਣਮਨੁੱਖੀ ਤਸ਼ੱਦਦ ਕੀਤੇ ਜਾ ਰਹੇ ਹਨ, ਜੋ ਕਿ ਨਿੰਦਣਯੋਗ ਹਨ।

Ad Position 21
No active advertisement
ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਜਤਿੰਦਰ ਭੰਬੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸੁਪਿੰਦਰ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਜਿੱਥੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਉਥੇ ਹੀ ਉਨ੍ਹਾਂ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਆਪਣੇ ਹੱਕ ਮੰਗਣੇ ਲੋਕਤੰਤਰਿਕ ਅਧਿਕਾਰ ਹੈ, ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਸੂਬੇ ਵਿਚ ਹੱਕਾਂ ਦੀ ਗੱਲ ਕਰਨ ਵਾਲਿਆਂ ‘ਤੇ ਪੰਜਾਬ ਸਰਕਾਰ ਦੀ ਸ਼ਹਿ ‘ਤੇ ਪੁਲਿਸ ਵਲੋਂ ਕਥਿਤ ਤੌਰ ‘ਤੇ ਅਣਮਨੁੱਖੀ ਤਸ਼ੱਦਦ ਕੀਤੇ ਜਾ ਰਹੇ ਹਨ, ਜੋ ਕਿ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਦਿਖਾਉਣ ਵਾਲੀ ਸੂਬੇ ਦੀ ‘ਆਪ’ ਸਰਕਾਰ ਨੇ ਪੰਜਾਬ ਨੂੰ ਪੁਲਿਸ ਰਾਜ ਬਣਾ ਕੇ ਰੱਖ ਦਿੱਤਾ। ਇਸ ਵਰਤਾਰੇ ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ ਉਨ੍ਹਾਂ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਤੂਰ ਵਣਜਾਰਾ ਦੇ ਸਬੰਧ ਵਿਚ ਕੀਤੇ ਗਏ ਰੋਸ ਮੁਜ਼ਾਹਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਵਿਚ ਸ਼ਾਮਿਲ ਹੋਏ ਕਿਸਾਨਾਂ ਦੀ ਨਜਾਇਜ਼ ਕੁੱਟਮਾਰ ਕਰਨ ਵਾਲੇ ਅਧਿਕਾਰੀਆਂ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਹ ਸਾਲ ਝੋਨੇ ਦੀ ਬਿਜਾਈ ਅਗੇਤੀ ਕੀਤੀ ਗਈ ਸੀ,ਪਰ ਸਰਕਾਰੀ ਖ਼ਰੀਦ 15 ਦਿਨ ਲੇਟ ਸ਼ੁਰੂ ਕੀਤੀ ਜਾ ਰਹੀ ਹੈ, ਜੋ ਕਿ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਲੁੱਟ ਰੁਕਣ ਦਾ ਨਾਮ ਨਹੀਂ ਲੈ ਰਹੀ ਇਸ ਨੂੰ ਠੱਲ੍ਹ ਪਾਈ ਜਾਵੇ। ਵੱਧ ਰਹੇ ਖੰਡ ਦੇ ਭਾਅ ਅਤੇ ਗੰਨੇ ਦੀ ਲਾਗਤ ਮੁੱਲ ਨੂੰ ਮੁੱਖ ਰੱਖਦੇ ਹੋਇਆ ਗੰਨੇ ਦਾ ਭਾਅ 600 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਬਕਾਏ ਦੀ ਅਦਾਇਗੀ ਵਿਆਜ ਸਮੇਤ ਜਲਦ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਗੰਨਾ ਮਿੱਲਾਂ ਨੂੰ ਸਹੀ ਸਮੇਂ ਤੇ ਚਾਲੂ ਕੀਤਾ ਜਾਣਾ ਸਮੇਂ ਦੀ ਮੁੱਖ ਲੋੜ ਹੈ, ਉਨ੍ਹਾਂ ਪੰਜਾਬ ਅੰਦਰ ਲੱਗ ਰਹੇ ਬਿਜਲੀ ਦੇ ਕੱਟਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਿਜਲੀ ਦੀ ਸਪਲਾਈ ਨਾ ਮਿਲਣ ਕਰਕੇ ਪੰਜਾਬ ਦੇ ਵੱਡੇ ਹਿੱਸੇ ਵਿਚ ਝਾੜ ਘਟਣ ਦੀ ਸੰਭਾਵਨਾ ਹੈ। ਇਸ ਕਰਕੇ ਘੱਟੋ ਘੱਟ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਸਾਨੀ ਕਰਜ਼ੇ ਨੂੰ ਵਨ ਟਾਈਮ ਸੈਟਲਮੈਂਟ ਸਕੀਮ ਨੂੰ ਸ਼ੁਰੂ ਕਰਨ ਦੀ ਮੰਗ ਕਰਨ ਤੋਂ ਇਲਾਵਾ ਕਈ ਹੋਰ ਮੰਗਾਂ ਸਬੰਧੀ ਸਰਕਾਰ ਦੇ ਨਾਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਵੀ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜਾਇਦਾਦ ਕਰਦਾਤਾ 30 ਸਤੰਬਰ ਤੋਂ ਪਹਿਲਾਂ ਕਰ ਭਰ ਕੇ ਲੈਣ 10 ਫ਼ੀਸਦੀ ਛੋਟ-ਰਾਕੇਸ਼ ਪਰਾਸ਼ਰ ਅਗਲੀ ਖ਼ਬਰ ਨਾਬਾਲਿਗਾ ਨੇ ਬਾਥਰੂਮ ਵਿਚ ਦਿੱਤਾ ਬੱਚੇ ਨੂੰ ਜਨਮ
Ad Position 24