20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹੇਮਟੈਕਸ ਐਕਸਪੋ-2026 ਦੀ ਸਫਲਤਾ ਨੂੰ ਲੈ ਕੇ ਪ੍ਰਬੰਧਕਾਂ ਨੇ ਕੀਤਾ ਸਹਿਯੋਗੀਆਂ ਦਾ ਧੰਨਵਾਦ

ਲੁਧਿਆਣਾ, 19 ਸਤੰਬਰ (ਜਤਿੰਦਰ ਭੰਬੀ)-ਪੰਜਾਬ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਅਤੇ ਲੁਧਿਆਣਾ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਹੋਟਲ ਕਾਰੋਬਾਰੀ, ਟੈਂਟ ਕਾਰੋਬਾਰੀਆਂ ਅਤੇ ਮਾਈਡਸ ਮੀਡੀਆ ਐਂਡ ਪ੍ਰਾਈਵੇਟ ਲਿਮਟਿਡ ਦਾ ਧੰਨਵਾਦ ਕਰਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਇਸ ਹੇਮਟੈਕਸ-2026 ਦੀ ਸਫਲਤਾ ਪੂਰਵਕ ਬਣਾਉਣ ਲਈ ਇਨ੍ਹਾਂ ਸਹਿਯੋਗੀਆਂ ਵਲੋਂ ਇਸ ਪ੍ਰਦਰਸ਼ਨੀ ਨੂੰ ਕਾਮਯਾਬ ਬਣਾਉਣ ਲਈ ਬੇਹੱਦ ਸਹਿਯੋਗ ਦਿੱਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਟੈਂਟ ਡੀਲਰਜ਼ ਐਸੋ: ਦੇ ਪ੍ਰਧਾਨ ਐਸ.

Ad Position 21
No active advertisement
ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਜਤਿੰਦਰ ਭੰਬੀ)-ਪੰਜਾਬ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਅਤੇ ਲੁਧਿਆਣਾ ਟੈਂਟ ਡੀਲਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਹੋਟਲ ਕਾਰੋਬਾਰੀ, ਟੈਂਟ ਕਾਰੋਬਾਰੀਆਂ ਅਤੇ ਮਾਈਡਸ ਮੀਡੀਆ ਐਂਡ ਪ੍ਰਾਈਵੇਟ ਲਿਮਟਿਡ ਦਾ ਧੰਨਵਾਦ ਕਰਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਇਸ ਹੇਮਟੈਕਸ-2026 ਦੀ ਸਫਲਤਾ ਪੂਰਵਕ ਬਣਾਉਣ ਲਈ ਇਨ੍ਹਾਂ ਸਹਿਯੋਗੀਆਂ ਵਲੋਂ ਇਸ ਪ੍ਰਦਰਸ਼ਨੀ ਨੂੰ ਕਾਮਯਾਬ ਬਣਾਉਣ ਲਈ ਬੇਹੱਦ ਸਹਿਯੋਗ ਦਿੱਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਟੈਂਟ ਡੀਲਰਜ਼ ਐਸੋ: ਦੇ ਪ੍ਰਧਾਨ ਐਸ.ਐਸ. ਮੱਕੜ ਅਤੇ ਲੁਧਿਆਣਾ ਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਵ ਸ਼ੰਕਰ ਰਾਏ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਦੀ ਸਫਲਤਾ ਲਈ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਤੋਂ ਇਲਾਵਾ ਹੋਰ ਸਹਿਯੋਗੀਆਂ ਦਾ ਵੀ ਧੰਨਵਾਦ ਕਰਦੇ ਹਾਂ, ਜਿਨ੍ਹਾਂ ਦੋਸਤਾਂ ਮਿੱਤਰਾਂ ਨੇ ਹੇਮਟੈਕਸ ਐਕਸਪੋ-2026 ਨੂੰ ਕਾਮਯਾਬ ਕਰਨ ਲਈ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਕਾਰੋਬਾਰ ਨੂੰ ਚੰਗਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨੀ ਵਿਚ ਟੈਂਟ, ਵੈਡਿੰਗ, ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਸਣੇ ਹੋਸਪਿਟੈਲਿਟੀ ਸੈਕਟਰ ਲਈ ਲਾਹੇਵੰਦ ਸਾਬਤ ਹੋਈ ਹੈ। ਹੇਮਟੈਕਸ-2026 ਜਿਸ ਵਿਚ ਵੱਡਾ ਕਾਰੋਬਾਰ ਕੀਤਾ। ਇਸ ਕਾਰੋਬਾਰ ਨਾਲ ਜੁੜੇ ਕਾਰੋਬਾਰੀਆਂ ਨੇ ਜਿਨ੍ਹਾਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭ੍ਰਿਸ਼ਟਾਚਾਰ , ਗੈਂਗਸਟਰਵਾਦ , ਲੁੱਟਾਂ - ਖੋਹਾਂ , ਚੋਰੀਆਂ ਤੇ ਨਸ਼ਾ , ਇਹ ਹਨ ਮਾਨ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ‘ ਮੁ... ਅਗਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਵਿਸ਼ਵ ਓਜ਼ੋਨ ਦਿਵਸ ਮਨਾਇਆ
Ad Position 24