21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਨਗਰ ਨਿਗਮ ਦੀ ਲਾਪਰਵਾਹੀ ਨੇ ਮਾਡਲ ਟਾਊਨ ਐਕਸਟੈਨਸ਼ਨ ਨੂੰ ਬਣਾਇਆ ਮੁਸੀਬਤਾਂ ਦਾ ਟਾਪੂ

ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਦਾਅਵਿਆਂ ਦਰਮਿਆਨ ਮਾਡਲ ਟਾਊਨ ਐਕਸਟੈਨਸ਼ਨ ਏ ਬਲਾਕ ਦੇ ਵਸਨੀਕਾਂ ਨੂੰ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਪੁੱਟੀਆਂ ਸੜਕਾਂ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਨਿਵਾਸੀਆਂ ਮੁਤਾਬਿਕ ਸੀਵਰੇਜ ਪਾਉਣ ਅਤੇ ਪਾਣੀ ਦੀਆਂ ਪਾਈਪਾਂ ਪਾਉਣ ਲਈ ਸੜਕਾਂ ਪੁੱਟੀਆਂ ਗਈਆਂ ਸਨ, ਪਰ ਕੰਮ ਤੋਂ ਬਾਅਦ ਸੜਕਾਂ ਦੀ ਮੁੜ ਉਸਾਰੀ ਨਾ ਹੋਣ ਕਾਰਨ ਰੋਜ਼ਾਨਾ ਆਉਣ- ਜਾਣ ਪ੍ਰਭਾਵਿਤ ਹੋ ਰਿਹਾ ਹੈ।

Ad Position 21
No active advertisement
ਪਿੰਡ ਗੋਪਾਲਪੁਰ ਨਿਵਾਸੀਆਂ ਵਲੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਜਿਤਾਉਣ ਦਾ ਭਰੋਸਾ ਪ੍ਰਗਟਾਇਆ 21-09-2026
ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਦਾਅਵਿਆਂ ਦਰਮਿਆਨ ਮਾਡਲ ਟਾਊਨ ਐਕਸਟੈਨਸ਼ਨ ਏ ਬਲਾਕ ਦੇ ਵਸਨੀਕਾਂ ਨੂੰ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਪੁੱਟੀਆਂ ਸੜਕਾਂ ਕਾਰਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਨਿਵਾਸੀਆਂ ਮੁਤਾਬਿਕ ਸੀਵਰੇਜ ਪਾਉਣ ਅਤੇ ਪਾਣੀ ਦੀਆਂ ਪਾਈਪਾਂ ਪਾਉਣ ਲਈ ਸੜਕਾਂ ਪੁੱਟੀਆਂ ਗਈਆਂ ਸਨ, ਪਰ ਕੰਮ ਤੋਂ ਬਾਅਦ ਸੜਕਾਂ ਦੀ ਮੁੜ ਉਸਾਰੀ ਨਾ ਹੋਣ ਕਾਰਨ ਰੋਜ਼ਾਨਾ ਆਉਣ- ਜਾਣ ਪ੍ਰਭਾਵਿਤ ਹੋ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸੜਕਾਂ ਦੀ ਮੌਜੂਦਾ ਹਾਲਤ ਕਾਰਨ ਉਨ੍ਹਾਂ ਲਈ ਹੀ ਨਹੀਂ, ਸਗੋਂ ਬੱਚਿਆਂ ਲਈ ਸਕੂਲ ਆਉਣ ਜਾਣਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿਚ ਪੁੱਟੀਆਂ ਸੜਕਾਂ ’ਤੇ ਪਾਣੀ ਅਤੇ ਚਿੱਕੜ ਇਕੱਠਾ ਹੋਣ ਕਾਰਨ ਰਸਤੇ ਦਲਦਲ ਵਿਚ ਬਦਲ ਜਾਂਦੇ ਹਨ, ਜਿਸ ਕਾਰਨ ਪੈਦਲ ਲੰਘਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਵਸਨੀਕਾਂ ਨੇ ਦੱਸਿਆ ਕਿ ਇਲਾਕੇ ਵਿਚ ਸੀਵਰੇਜ ਪਾਉਣ ਦਾ ਕੰਮ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਅਤੇ ਸੜਕਾਂ ਦੀ ਮੁੜ ਉਸਾਰੀ ਨਾ ਹੋਣ ਕਾਰਨ ਸਮੱਸਿਆ ਲਗਾਤਾਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਬਿਮਾਰ ਵਿਅਕਤੀਆਂ ਨੂੰ ਲਿਜਾਣ ਸਮੇਂ ਵੀ ਮੁਸ਼ਕਿਲ ਆਉਂਦੀ ਹੈ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਮਰੀਜ਼ ਨੂੰ ਹਸਪਤਾਲ ਪਹੁੰਚਾਉਣਾ ਹੋਰ ਵੀ ਔਖਾ ਹੋ ਜਾਂਦਾ ਹੈ। ਇਲਾਕਾ ਨਿਵਾਸੀਆਂ ਨੇ ਦੋਸ਼ ਲਾਇਆ ਕਿ ਸੀਵਰੇਜ ਪਾਉਣ ਦੌਰਾਨ ਉਨ੍ਹਾਂ ਦੇ ਇਲਾਕੇ ਦਾ ਨਿਕਾਸੀ ਪ੍ਰਬੰਧ ਵੀ ਤੋੜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰਾਂ ਵਿਚ ਪੀਣ ਵਾਲੇ ਪਾਣੀ ਨਾਲ ਸੀਵਰੇਜ ਦਾ ਪਾਣੀ ਮਿਕਸ ਹੋ ਕੇ ਆ ਰਿਹਾ ਹੈ। ਵਸਨੀਕਾਂ ਦੇ ਕਿਹਾ ਕਿ ਉਨ੍ਹਾਂ ਵਲੋਂ ਇਹ ਮਾਮਲਾ ਨਗਰ ਨਿਗਮ ਦੇ ਉਚ ਅਧਿਕਾਰੀਆਂ ਦੇ ਨਾਲ-ਨਾਲ ਕੌਂਸਲਰ ਮਹਿਕ ਟੀਨਾ ਦੇ ਧਿਆਨ ਵਿਚ ਵੀ ਕਈ ਵਾਰ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਵਾਰ-ਵਾਰ ਮਾਮਲਾ ਚੁੱਕਣ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਹੋਇਆ। ਇਲਾਕਾ ਨਿਵਾਸੀਆਂ ਨੇ ਸਪਸ਼ਟ ਕੀਤਾ ਕਿ ਉਹ ਲੰਮੇ ਸਮੇਂ ਤੋਂ ਸੜਕਾਂ ਦੀ ਮੁਰੰਮਤ ਅਤੇ ਹੋਰ ਸਮੱਸਿਆਵਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲਦ ਸੜਕਾਂ ਦੀ ਮੁੜ ਉਸਾਰੀ ਅਤੇ ਹੋਰ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਨਗਰ ਨਿਗਮ ਖ਼ਿਲਾਫ਼ ਰੋਸ ਧਰਨਾ ਦੇਣਗੇ। ਵਸਨੀਕਾਂ ਨੇ ਮੰਗ ਕੀਤੀ ਕਿ ਪੁੱਟੀਆਂ ਸੜਕਾਂ ਨੂੰ ਤੁਰੰਤ ਮੁੜ ਬਣਾਇਆ ਜਾਵੇ, ਨਿਕਾਸੀ ਪ੍ਰਬੰਧ ਨੂੰ ਠੀਕ ਕੀਤਾ ਜਾਵੇ ਅਤੇ ਸੀਵਰੇਜ ਦੇ ਕੰਮ ਕਾਰਨ ਪੈਦਾ ਹੋਈਆਂ ਸਮੱਸਿ ਆਵਾਂ ਦਾ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ ਵਿਚ ਦੋ ਜ਼ਖ਼ਮੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਗੁਰੂ ਸਾਹਿਬਾਂ ਵਲੋਂ ਉਚਰੀ ਬਾਣੀ ਮੁਨੱਖੀ ਜੀਵਨ ਦ...
Ad Position 24