21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ ਵਿਚ ਦੋ ਜ਼ਖ਼ਮੀ

ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੁਲੀਏਵਾਲ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ ਹਨ। ਪੁਲਿਸ ਵਲੋਂ ਇਸ ਮਾਮਲੇ ਵਿਚ ਕਾਲੋਨਾਈਜ਼ਰ ਸਮੇਤ 17 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Ad Position 21
No active advertisement
ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਅੰਕੁਸ਼ ਚੋਪੜਾ। ਅਜੀਤ ਤਸਵੀਰ 21-09-2026
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੁਲੀਏਵਾਲ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ ਵਿਚ ਦੋ ਨੌਜਵਾਨ ਜ਼ਖਮੀ ਹੋ ਗਏ ਹਨ। ਪੁਲਿਸ ਵਲੋਂ ਇਸ ਮਾਮਲੇ ਵਿਚ ਕਾਲੋਨਾਈਜ਼ਰ ਸਮੇਤ 17 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਜ਼ਖਮੀ ਹੋਏ ਨੌਜਵਾਨ ਅੰਕੁਸ਼ ਚੋਪੜਾ ਪੁੱਤਰ ਸੰਜੇ ਚੋਪੜਾ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਕਾਲੋਨਾਈਜ਼ਰ ਅਤੇ ਵੰਡਰ ਵੇਵ ਅਸਟੇਟ ਦੇ ਗੁਰਜੀਤ ਸਿੰਘ ਸੁਖਵਿੰਦਰ ਸਿੰਘ ਅਮਰਪ੍ਰੀਤ ਸਿੰਘ ਜਸਕਰਨ ਸਿੰਘ ਅਤੇ ਉਨ੍ਹਾਂ ਦੇ 12 ਹੋਰ ਸਾਥੀਆਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਦੋਸਤ ਦੇ ਨਵੇਂ ਮਕਾਨ ਦੀ ਖੁਸ਼ੀ ਵਿਚ ਰਾਜੂ ਡੇਅਰੀ ਫਾਰਮ ਪਿੰਡ ਕੁਲੀਏਵਾਲ ਵਿਖੇ ਪਾਰਟੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਧਮਾਕੇ ਦੀ ਜ਼ੋਰਦਾਰ ਆਵਾਜ਼ ਆਈ, ਜਦੋਂ ਉਹ ਆਪਣੇ ਦੋਸਤਾਂ ਨਾਲ ਬਾਹਰ ਦੇਖਣ ਲਈ ਗਿਆ ਤਾਂ ਉੱਥੇ ਖੜੇ ਉਕਤ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੇ ਸਿੱਟੇ ਵਜੋਂ ਉਸ ਦੀ ਅੱਖ ’ਤੇ ਗੋਲੀ ਲੱਗੀ, ਜਦਕਿ ਉਸ ਦਾ ਦੋਸਤ ਰਾਜਦੀਪ ਸਿੰਘ ਵੀ ਫੱਟੜ ਹੋ ਗਿਆ। ਇਹ ਕਥਿਤ ਦੋਸ਼ੀ ਉਥੇ ਗੋਲੀਆਂ ਚਲਾਉਂਦੇ ਰਹੇ। ਰੌਲੇ ਦੀ ਆਵਾਜ਼ ਸੁਣ ਕੇ ਜਦੋਂ ਕੁੱਝ ਲੋਕ ਆਏ ਤਾਂ ਇਹ ਉਥੋਂ ਫ਼ਰਾਰ ਹੋ ਗਏ। ਜ਼ਖਮੀ ਹੋਏ ਦੋਵਾਂ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਝਗੜੇ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾਂਦਾ ਹੈ। ਉਸ ਨੇ ਦੱਸਿਆ ਕਿ ਇਹਨਾਂ ਕਥਿਤ ਦੋਸ਼ੀਆਂ ਨੇ ਜ਼ਮੀਨ ’ਤੇ ਕਬਜ਼ੇ ਦੀ ਨੀਅਤ ਨਾਲ ਦੀਵਾਰ ਵੀ ਤੋੜ ਦਿੱਤੀ ਸੀ, ਜਿਸ ਕਾਰਨ ਹੀ ਜ਼ੋਰਦਾਰ ਧਮਾਕਾ ਹੋਇਆ ਸੀ। ਪੁਲਿਸ ਵਲੋਂ ਹਾਲ ਦੀ ਘੜੀ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ, ਪਰ ਕਿਸੇ ਵੀ ਗ੍ਰਿਫ਼ਤਾਰੀ ਦੀ ਅਜੇ ਪੁਸ਼ਟੀ ਨਹੀਂ ਕੀਤੀ ਗਈ। ਦੇਰ ਰਾਤ ਹੋਈ ਇਸ ਘਟਨਾ ਕਾਰਨ ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਦਕਿ ਪੁਲਿਸ ਵਲੋਂ ਨਾਮਜ਼ਦ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਰੈਲੀ ‘ਆਪ’ ਸਰਕਾਰ ਦੇ ਕਫ਼ਨ ’ਚ ਆਖ਼ਰੀ ਕਿੱਲ ਸਾਬਤ ਹੋਵੇਗੀ-ਸਿੰਮਕ/ਬਾਰਨਹਾੜਾ ਅਗਲੀ ਖ਼ਬਰ ਨਗਰ ਨਿਗਮ ਦੀ ਲਾਪਰਵਾਹੀ ਨੇ ਮਾਡਲ ਟਾਊਨ ਐਕਸਟੈਨਸ਼ਨ ਨੂੰ ਬਣਾਇਆ ਮੁਸੀਬਤਾਂ ਦਾ ਟਾਪੂ
Ad Position 24