22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਬੀਲ੍ਹਾ ਵਿਖੇ ਛਪਾਰ ਮੇਲੇ ਦੀ ਕਾਨਫ਼ਰੰਸ ਸੰਬੰਧੀ ਮੀਟਿੰਗ

ਫੁੱਲਾਂਵਾਲ, 21 ਸਤੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਪਿੰਡ ਬੀਲ੍ਹਾ ਵਿਖੇ ਛਪਾਰ ਮੇਲੇ ਦੀ ਕਾਨਫ਼ਰੰਸ ਸਬੰਧੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਵਲੋਂ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦੌਰਾਨ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਛਪਾਰ ਮੇਲੇ ਦੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਡਟ ਕੇ ਸਾਥ ਦੇਣਗੇ।

Ad Position 21
No active advertisement
ਅਜੀਤ ਡੈਸਕ 22-09-2026
ਫੁੱਲਾਂਵਾਲ, 21 ਸਤੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਪਿੰਡ ਬੀਲ੍ਹਾ ਵਿਖੇ ਛਪਾਰ ਮੇਲੇ ਦੀ ਕਾਨਫ਼ਰੰਸ ਸਬੰਧੀ ਇਕ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਾਬਕਾ ਜੱਜ ਵਲੋਂ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦੌਰਾਨ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨਾਲ ਛਪਾਰ ਮੇਲੇ ਦੀ ਕਾਨਫ਼ਰੰਸ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਡਟ ਕੇ ਸਾਥ ਦੇਣਗੇ। ਇਸ ਮੌਕੇ ਪਿੰਡ ਵਾਸੀਆਂ ਵਲੋਂ ਛਪਾਰ ਮੇਲੇ ਦੀ ਕਾਨਫ਼ਰੰਸ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਵੱਡੀ ਗਿਣਤੀ ਵਿਚ ਪਹੁੰਚ ਕੇ ਕਾਨਫ਼ਰੰਸ ਨੂੰ ਸਫਲ ਬਣਾਉਣ ਦਾ ਵਾਅਦਾ ਵੀ ਕੀਤਾ ਗਿਆ। ਮੀਟਿੰਗ ਦੌਰਾਨ ਵਰਕਰਾਂ ਵ ਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਛਪਾਰ ਮੇਲੇ ਦੀ ਕਾਨਫ਼ਰੰਸ ਵਿਚ ਵੱਧ ਤੋਂ ਵੱਧ ਸੰਗਤ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਸਬੰਧੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਮਨਪ੍ਰੀਤ ਸਿੰਘ ਮਨੀ, ਵਰਿੰਦਰ ਸਿੰਘ, ਜਗਜੀਤ ਸਿੰਘ, ਹਰਪ੍ਰੀਤ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਹੈਪੀ, ਬਿੰਦਰ ਸਿੰਘ, ਜਸਪ੍ਰੀਤ ਸਿੰਘ ਹਨੀ, ਜਗਰੂਪ ਸਿੰਘ, ਗੁਰਪ੍ਰੀਤ ਸਿੰਘ, ਭਿੰਦਰ ਸਿੰਘ, ਸਰਪੰਚ ਹਰਨੇਕ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ, ਕਰਮਵੀਰ ਸਿੰਘ, ਹਰਬੰਸ ਸਿੰਘ, ਹਰਦੇਵ ਸਿੰਘ, ਸੁਖਵਿੰਦਰ ਸਿੰਘ ਲਾਲਾ ਗਰੇਵਾਲ, ਪ੍ਰਭਜੋਤ ਸਿੰਘ, ਜਗਦੀਪ ਸਿੰਘ, ਦਿਲਬਾਗ ਸਿੰਘ, ਦਰਸ਼ਨ ਸਿੰਘ, ਮੇਜਰ ਸਿੰਘ, ਮਨਦੀਪ ਤੋਂ ਇਲਾਵਾ ਪਿੰਡ ਬੀਲ੍ਹਾ ਦੇ ਮੋਹਤਬਰ ਵਿਅਕਤੀ, ਪਾਰਟੀ ਆਗੂ, ਵਰਕਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਦਿਨ ਭਰ ਚੱਲੇ ਨਾਮ ਬਾਣੀ ਦੇ ਪ੍ਰਵਾਹ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀਆਂ ਹਾਜ਼ਰੀਆਂ ਅਗਲੀ ਖ਼ਬਰ ਮੇਲਾ ਛਪਾਰ ਕਾਨਫਰੰਸ ਲਈ ਹਲਕਾ ਗਿੱਲ ਤੋਂ ਕਾਫ਼ਲਿਆਂ ’ਚ ਵਰਕਰ ਰਵਾਨਾ ਹੋਣਗੇ-ਸ਼ਿਵਾਲਿਕ
Ad Position 24