ਨਸ਼ਾ ਮੁਕਤ ਪੰਜਾਬ ਦੀਆਂ ਰੈਲੀਆਂ ਨੂੰ ਮਿਲ ਰਹੇ ਲੋਕ ਸਮਰਥਨ ਤੋਂ ਵਿਰੋਧੀ ਘਬਰਾਹਟ ਵਿਚ - ਹੌਬੀ
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਬੰਧੀ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ ਐਸ. ਡੀ.
ਜ
ਜਸਪ੍ਰੀਤ ਸਿੰਘ ਹੌਬੀ
22-09-2026
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਬੰਧੀ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ ਐਸ.ਡੀ.ਐਫ. ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਨਸ਼ਿਆਂ ਦੀ ਗੰਭੀਰ ਸਮੱਸਿਆ ਤੋਂ ਮੁਕਤ ਕਰਵਾਉਣ ਦਾ ਮੁੱਦਾ ਕਿਸੇ ਇਕ ਪਾਰਟੀ ਦਾ ਨਹੀਂ, ਸਗੋਂ ਪੂਰੇ ਪੰਜਾਬ ਦੀ ਸਾਂਝੀ ਜ਼ਿੰਮੇਵਾਰੀ ਹੈ। ਭਾਜਪਾ ਵਲੋਂ 18 ਤੋਂ 30 ਸਤੰਬਰ ਤੱਕ ਚਲਾਈ ਜਾ ਰਹੀ ਇਹ ਮੁਹਿੰਮ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣ ਲਈ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ‘’ਨਸ਼ਾ ਮੁਕਤ ਪੰਜਾਬ’’ ਦੀ ਆਵਾਜ਼ ਨੂੰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਪਹੁੰਚਾਉਣ ਦੀ ਲੋੜ ਹੈ। ਪੰਜਾਬ ਦੇ ਲੋਕਾਂ ਦੀਆਂ ਅੱਖਾਂ ਸਾਹਮਣੇ ਕਈ ਪਰਿਵਾਰ ਨਸ਼ਿਆਂ ਕਾਰਨ ਆਪਣੇ ਨੌਜਵਾਨ ਪੁੱਤਰਾਂ ਨੂੰ ਗੁਆ ਚੁੱਕੇ ਹਨ ਅਤੇ ਇਸ ਗੰਭੀਰ ਸਮਾਜਿਕ ਸਮੱਸਿਆ ‘ਤੇ ਸਿਰਫ਼ ਬਿਆਨਬਾਜ਼ੀ ਦੀ ਬਜਾਏ ਲਗਾਤਾਰ ਜਨ-ਜਾਗਰੂਕਤਾ, ਸਖ਼ਤ ਕਾਰਵਾਈ , ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਕਾਰਵਾਈ ਅਤੇ ਪ੍ਰਭਾਵਿਤ ਨੌਜਵਾਨਾਂ ਦੇ ਪੁਨਰਵਾਸ ਦੀ ਲੋੜ ਹੈ। ਹੌਬੀ ਨੇ ਕਿਹਾ ਕਿ ਜਦੋਂ ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜਨਤਕ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਇਸ ਮੁੱਦੇ ‘ਤੇ ਸਿਆਸੀ ਸਵਾਲ ਉਠਾਉਣ ਦੀ ਬਜਾਏ ਸਾਰੀਆਂ ਸਿਆਸੀ ਅਤੇ ਸਮਾਜਿਕ ਤਾਕਤਾਂ ਨੂੰ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਭਾਜਪਾ ਦੀ ਯਾਤਰਾ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸਵਾਲ ਉਠਾਏ ਜਾਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਿਆਸੀ ਪਾਰਟੀ ਨਸ਼ਿਆਂ ਵਿਰੁੱਧ ਚੱਲ ਰਹੀ ਜਨ-ਮੁਹਿੰਮ ਨੂੰ ਲੈ ਕੇ ਸਵਾਲ ਕਰਦੀ ਹੈ ਤਾਂ ਉਸ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਆਪਣੀ ਨੀਤੀ ਅਤੇ ਨਸ਼ਿਆਂ ਵਿਰੁੱਧ ਆਪਣੀ ਕਾਰਗੁਜ਼ਾਰੀ ਬਾਰੇ ਵੀ ਸਪਸ਼ਟ ਜਾਣਕਾਰੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘’ਨਸ਼ਾ ਮੁਕਤ ਪੰਜਾਬ’’ ਸਿਰਫ਼ ਨਾਅਰਾ ਨਹੀਂ, ਪੰਜਾਬ ਦੀ ਅਗਲੀ ਪੀੜ੍ਹੀ ਦਾ ਸਵਾਲ ਹੈ। ਜਸਪ੍ਰੀਤ ਸਿੰਘ ਹੌਬੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਚੋਣਾਂ ਤੱਕ ਸੀਮਤ ਨਹੀਂ ਰੱਖਿਆ ਜਾਣਾ ਚਾਹੀਦਾ। ਹੌਬੀ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਹਰ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ।