23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਸ਼ਹੀਦਾਂ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨਜ਼ਦੀਕ ਢੋਲੇਵਾਲ ਚੌਂਕ ਵਿਖੇ ਧਾਰਮਿਕ ਗੁਰਮਤਿ ਸਮਾਗਮ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਸਾਮ ਦੇ ਸਮਾਗਮਾਂ ਵਿਚ ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ, ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।

Ad Position 21
No active advertisement
ਅਜੀਤ ਡੈਸਕ 22-09-2026
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਿੱਖ ਸ਼ਹੀਦਾਂ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਨਜ਼ਦੀਕ ਢੋਲੇਵਾਲ ਚੌਂਕ ਵਿਖੇ ਧਾਰਮਿਕ ਗੁਰਮਤਿ ਸਮਾਗਮ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਸਾਮ ਦੇ ਸਮਾਗਮਾਂ ਵਿਚ ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ, ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਸ਼ ਸੰਗਤਾਂ ਵਿਚੋਂ ਹੀ ਸੰਗਤੀ ਰੂਪ ਵਿਚ ਬੀਬੀਆਂ ਵਲੋਂ ਰਾਗੀ ਜਥਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ। ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਗੁਰਚਰਨ ਸਿੰਘ ਗੁਰੂ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਛਪਾਰ ਦੀ ਪੰਥਕ ਕਾਨਫ਼ਰੰਸ ਲਈ ਗਿੱਲ ਹਲਕੇ ’ ਚੋਂ 50 ਤੋਂ ਵੱਧ ਬੱਸਾਂ ਅਤੇ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲਿਆਂ ਸਮੇਤ ਵ...
Ad Position 24