ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਬਾਬਾ ਸ੍ਰੀ ਚੰਦ ਭਾਟ ਸਿੰਘ ਸਭਾ, ਮੁਸ਼ਤਾਕ ਗੰਜ ਲੁਧਿਆਣਾ ਵਿਖੇ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਦਾ ਆਨੰਦ ਮਾਣਿਆ ਤੇ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਯਾਦ ਕੀਤਾ।
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਬਾਬਾ ਸ੍ਰੀ ਚੰਦ ਭਾਟ ਸਿੰਘ ਸਭਾ, ਮੁਸ਼ਤਾਕ ਗੰਜ ਲੁਧਿਆਣਾ ਵਿਖੇ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਦਾ ਆਨੰਦ ਮਾਣਿਆ ਤੇ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਯਾਦ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰੁਲਦਾ ਸਿੰਘ ਨੇ ਦੱਸਿਆ ਕਿ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਕੀਤੀ ਗਈ। ਸਮਾਗਮ ਦੇ ਦੂਜੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰਬਾਣੀ ਅਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਸ਼ਮੂਲੀਅਤ ਕੀਤੀ, ਜਦਕਿ ਵੱਖ-ਵੱਖ ਗਤਕਾ ਜਥਿਆਂ ਵਲੋਂ ਗਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਪ੍ਰਭਾਵਿਤ ਕੀਤਾ ਗਿਆ। ਧਾਰਮਿਕ ਸਮਾਗਮ ’ਚ ਹਲਕਾ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਸਮੇਤ ਵੱਖ-ਵੱਖ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਤੇ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਵਲੋਂ ਗੁਰੂ ਘਰ ਦੀਆਂ ਸੇਵਾਵਾਂ ਅਤੇ ਪ੍ਰਬੰਧਾਂ ਵਿਚ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਇੰਦੌਰ ਵਿਖੇ ਹੋਏ ਨੈਸ਼ਨਲ ਗਰੈਪਲਿੰਗ ਮੁਕਾਬਲਿਆਂ ’ਚੋਂ 2 ਗੋਲਡ ਮੈਡਲ ਹਾਸਲ ਕਰਨ ਵਾਲੀ 14 ਸਾਲਾ ਨਵਦੀਪ ਕੌਰ ਰਾਠੋਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਨੇ ਨਵਦੀਪ ਕੌਰ ਰਾਠੋਰ ਦੀ ਹੌਸਲਾ ਅਫਜ਼ਾਈ ਕਰਦਿਆਂ ਉਸ ਦੀ ਖੇਡ ਪ੍ਰਾਪਤੀ ਦੀ ਸ਼ਲਾਘਾ ਕੀਤੀ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਕਸਬਿਆ, ਮੀਤ ਪ੍ਰਧਾਨ ਬੂਟਾ ਸਿੰਘ, ਚੇਅਰਮੈਨ ਡਾ. ਸੁਖਵਿੰਦਰ ਸਿੰਘ, ਚੇਅਰਮੈਨ ਜਸਪਾਲ ਸਿੰਘ ਰਾਠੋਰ, ਜਨਰਲ ਸਕੱਤਰ ਜਸਪਾਲ ਸਿੰਘ ਆਦਿ ਹਾਜ਼ਰ ਸਨ।