21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਨਸ਼ਾ ਰੋਕਣ ’ਚ ਨਾਕਾਮਯਾਬ ਰਹੀ- ਸ਼ਿਵਾਲਿਕ, ਇਯਾਲੀ ਛਪਾਰ ਕਾਨਫਰੰਸ ਲਈ ਤਲਵਾੜਾ, ਬਾਰਨਹਾੜਾ, ਮਲਕਪੁ ਤੇ ਹੋਰ ਪਿੰਡਾਂ ’ਚ ਮੀਟਿੰਗਾਂ

ਮੁੱਲਾਂਪੁਰ ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ’ਚ ਵਿਗੜੀ ਅਮਨ ਕਾਨੂੰਨ ਵਿਵਸਥਾ ਅਤੇ ਵਧੇ ਨਸ਼ਿਆਂ ਨੂੰ ਰੋਕਣਾ ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਦਾ ਮੁੱਖ ਏਜੰਡਾ ਹੈ, ਸੂਬੇ ਅੰਦਰ ਰੁਕੇ ਸਰਵਪੱਖੀ ਵਿਕਾਸ ਨੂੰ ਮੁੜ ਚਾਲੂ ਕਰਨਾ ਅਤੇ ਪ੍ਰਮੁੱਖ ਪਾਣੀਆਂ ਦਾ ਮਾਮਲਾ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਰੱਖਣਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਚੋਣ ਮੈਨੀਫੈਸਟੋ ਦਾ ਹਿੱਸਾ ਹੋਵੇਗਾ। ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰਮੁੱਖ ਆਗੂ/ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ, ਮਨਪ੍ਰੀਤ ਸਿੰਘ ਇਯਾਲੀ ਐੱਮ.

Ad Position 21
No active advertisement
ਮੁਫ਼ਤ ਜਾਂਚ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਨਾਲ ਸਰਪੰਚ ਕਰਨਜੋਤ ਸਿੰਘ ਆਲਮਗੀਰ ਤੇ ਹੋਰ। ਤਸਵੀਰ-ਜਰਨੈਲ ਸਿੰਘ ਪੱਟੀ 22-09-2026
ਮੁੱਲਾਂਪੁਰ ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ’ਚ ਵਿਗੜੀ ਅਮਨ ਕਾਨੂੰਨ ਵਿਵਸਥਾ ਅਤੇ ਵਧੇ ਨਸ਼ਿਆਂ ਨੂੰ ਰੋਕਣਾ ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਦਾ ਮੁੱਖ ਏਜੰਡਾ ਹੈ, ਸੂਬੇ ਅੰਦਰ ਰੁਕੇ ਸਰਵਪੱਖੀ ਵਿਕਾਸ ਨੂੰ ਮੁੜ ਚਾਲੂ ਕਰਨਾ ਅਤੇ ਪ੍ਰਮੁੱਖ ਪਾਣੀਆਂ ਦਾ ਮਾਮਲਾ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਰੱਖਣਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਚੋਣ ਮੈਨੀਫੈਸਟੋ ਦਾ ਹਿੱਸਾ ਹੋਵੇਗਾ। ਇਹ ਪ੍ਰਗਟਾਵਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪ੍ਰਮੁੱਖ ਆਗੂ/ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ, ਮਨਪ੍ਰੀਤ ਸਿੰਘ ਇਯਾਲੀ ਐੱਮ.ਐੱਲ.ਏ ਵਲੋਂ ਕੀਤਾ। ਮਨਪ੍ਰੀਤ ਸਿੰਘ ਇਯਾਲੀ, ਦਰਸ਼ਨ ਸਿੰਘ ਸ਼ਿਵਾਲਿਕ ਮੇਲਾ ਛਪਾਰ ’ਤੇ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ 26 ਸਤੰਬਰ ਨੂੰ ਕੀਤੀ ਜਾਣ ਵਾਲੀ ਸਿਆਸੀ ਕਾਨਫਰੰਸ ਦੀ ਸਫ਼ਲਤਾ ਲਈ ਪਿੰਡ ਤਲਵਾੜਾ, ਬਾਰਨਹਾੜਾ, ਮਲਕਪੁਰ, ਜੈਨਪੁਰ, ਨੂਰਪੁਰ ਬੇਟ, ਸਲੇਮਪੁਰਾ, ਗੌਂਸਪੁਰ, ਕਈ ਹੋਰ ਪਿੰਡਾਂ ’ਚ ਮੀਟਿੰਗਾਂ ਕਰਕੇ ਛਪਾਰ ਕਾਨਫ਼ਰੰਸ ਵਿਚ ਪਹੁੰਚਣ ਦਾ ਸੱਦਾ ਦਿੱਤਾ। ਛਪਾਰ ਕਾਨਫਰੰਸ ਦੀ ਸਫ਼ਲਤਾ ਲਈ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡਾਂ ’ਚ ਮੀਟਿੰਗਾਂ ਬਾਅਦ ਪੱਤਰਕਾਰ ਨਾਲ ਗੱਲਬਾਤ ਸਮੇਂ ਦਰਸ਼ਨ ਸਿੰਘ ਸ਼ਿਵਾਲਿਕ ਦੱਸਿਆ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਇੰਚਾਰਜ ਦੀ ਸੇਵਾ ਸੰਭਾਲੀ ਗਈ, ਮੈਂ ਪਾਰਟੀ ਲਈ ਉਮੀਦ ਤੋਂ ਵੱਧ ਕੰਮ ਲਈ ਵਚਨਬੱਧ ਰਹਾਂਗਾ। ਸ਼ਿਵਾਲਿਕ ਕਿਹਾ ਕਿ ਸਾਡੀ ਪਾਰਟੀ ਦੇ ਵੱਧ ਰਹੇ ਪ੍ਰਭਾਵ ਤੋਂ ਚਿੰਤਤ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਦੀ ਸਾਨੂੰ ਕੋਈ ਪ੍ਰਵਾਹ ਨਹੀਂ, ਕਿਉਂਕਿ ਹਲਕਾ ਗਿੱਲ ਦਾ ਵੋਟਰ ਪਹਿਲਾਂ ਅਤੇ ਹੁਣ ਵੀ ਉਸ ਨਾਲ ਚੱ0ਟਾਨ ਵਾਂਗ ਖੜ੍ਹਾ ਹੈ। ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਨਸ਼ਾ ਰੋਕਣ ’ਚ ਨਾਕਾਮਯਾਬ ਰਹੀ, ਜਿਸ ਨਾਲ ਅੱਜ ਮਾਰੂ ਨਸ਼ਾ ਚਿੱਟਾ ਆਮ ਹੋ ਗਿਆ। ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਨੂੰ ਪੂਰਾ ਸਹਿਯੋਗ ਕੀਤਾ, ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ, ਜਦ ਤੱਕ ਬੰਦੀ ਸਿੰਘ ਰਿਹਾਅ ਹੋ ਕੇ ਆਪਣੇ ਪਰਿਵਾਰਾਂ ਵਿਚ ਨਹੀਂ ਆ ਜਾਂਦੇ।ਸੰਭਾਵਿਤ ਆਬਾਦੀ ਦੇ ਅਧਾਰ ’ਤੇ ਲੋਕ ਸਭਾ ਦੀਆਂ ਸੀਟਾਂ ਵਧਣ ਬਾਰੇ ਸਵਾਲ ’ਚ ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ ਛੋਟੇ ਸੂਬਿਆਂ ਦੇ ਹਿੱਤਾਂ ਦੀ ਰਾਖੀ ਲਈ ਰਾਜ ਸਭਾ ’ਚ ਬਰਾਬਰ ਦੀਆਂ ਸੀਟਾਂ ’ਚ ਵਾਧਾ ਹੋਣ ਦੀ ਸੰਭਾਵਨਾ ਹੈ, ਪਰ ਪੰਜਾਬ ਦੀਆਂ ਮੌਜੂਦਾ 117 ਵਿਧਾਨ ਸਭਾ ਜਾਂ ਲੋਕ ਸਭਾ ਹਲਕੇ ਵਧਣ ਨਾਲ ਰਾਜਨੀਤਿਕ ਆਵਾਜ਼ ਹੋਰ ਕਮਜ਼ੋਰ ਹੋਵੇਗੀ। ਉਨ੍ਹਾਂ ਸੰਘੀ ਢਾਂਚੇ ਦੀ ਮਜਬੂਤੀ ਲਈ ਰਾਜ ਸਭਾ ’ਚ ਹਰ ਸੂਬੇ ਨੂੰ ਬਰਾਬਰ ਪ੍ਰਤੀਨਿਧਤਾ ਦੇਣ ਦੀ ਗੱਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਈ - ਮੇਲ ਰਾਹੀਂ ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ , ਮਚਿਆ ਹੜਕੰਪ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਜਨਮ ਦਿਹਾੜੇ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ
Ad Position 24