21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਈ - ਮੇਲ ਰਾਹੀਂ ਲੁਧਿਆਣਾ ਦੇ 3 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ , ਮਚਿਆ ਹੜਕੰਪ

ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਵਿਚ ਅੱਜ ਸਵੇਰੇ ਉਸ ਵਕਤ ਹੜਕੰਪ ਮੱਚ ਗਿਆ, ਜਦੋਂ ਸ਼ਹਿਰ ਦੇ 3 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ ਵਾਲੀ ਈਮੇਲ ਮਿਲੀ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸਕੂਲ ਪ੍ਰਬੰਧਨਾਂ ਵਲੋਂ ਬਿਨਾਂ ਕੋਈ ਜੋਖ਼ਮ ਲਏ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਾਹਰ ਕੱਢ ਕੇ ਸਕੂਲ ਖਾਲੀ ਕਰਵਾ ਦਿੱਤੇ ਗਏ।

Ad Position 21
No active advertisement
ਅਜੀਤ ਡੈਸਕ 22-09-2026
ਲੁਧਿਆਣਾ, 21 ਸਤੰਬਰ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਵਿਚ ਅੱਜ ਸਵੇਰੇ ਉਸ ਵਕਤ ਹੜਕੰਪ ਮੱਚ ਗਿਆ, ਜਦੋਂ ਸ਼ਹਿਰ ਦੇ 3 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ ਵਾਲੀ ਈਮੇਲ ਮਿਲੀ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸਕੂਲ ਪ੍ਰਬੰਧਨਾਂ ਵਲੋਂ ਬਿਨਾਂ ਕੋਈ ਜੋਖ਼ਮ ਲਏ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਾਹਰ ਕੱਢ ਕੇ ਸਕੂਲ ਖਾਲੀ ਕਰਵਾ ਦਿੱਤੇ ਗਏ। ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਸੁਰੱਖਿਆ ਦਸਤੇ ਤੁਰੰਤ ਹਰਕਤ ਵਿਚ ਆ ਗਏ। ਧਮਕੀ ਮਿਲਣ ਵਾਲੇ ਸਕੂਲਾਂ ’ਚ ਗੁਰੂ ਨਾਨਕ ਪਬਲਿਕ ਸਕੂਲ, ਮਾਡਲ ਟਾਊਨ ਐਕਸਟੈਨਸ਼ਨ, ਸਪਰਿੰਗ ਡੇਲ ਪਬਲਿਕ ਸਕੂਲ ਅਤੇ ਰਿਆਨ ਇੰਟਰਨੈਸ਼ਨਲ ਸ਼ਾਮਿਲ ਹਨ। ਧਮਕੀ ਮਿਲਣ ਤੋਂ ਬਾਅਦ 3 ਥਾਵਾਂ ’ਤੇ ਸਾਵਧਾਨੀ ਵਜੋਂ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ ਅਤੇ ਸਕੂਲ ਖਾਲੀ ਕਰਵਾ ਦਿੱਤੇ ਗਏ। ਸਕੂਲਾਂ ਪ੍ਰਬੰਧਕਾਂ ਵਲੋਂ ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਮਾਪੇ ਸਕੂਲ ਪੁੱਜੇ ਅਤੇ ਆਪਣੇ ਬੱਚਿਆਂ ਨੂੰ ਘਰ ਲੈ ਗਏ। ਸੂਚਨਾ ਮਿਲਦਿਆਂ ਹੀ ਪੁਲਿਸ ਦੀਆਂ ਟੀਮਾਂ ਅਤੇ ਬੰਬ ਨਿਰੋਧਕ ਦਸਤੇ ਮੌਕੇ ’ਤੇ ਪੁੱਜੇ। ਸੁਰੱਖਿਆ ਕਰਮਚਾਰੀਆਂ ਵਲੋਂ ਸਕੂਲਾਂ ਦੇ ਕਮਰਿਆਂ, ਗਲਿਆਰੀਆਂ, ਮੈਦਾਨਾਂ, ਪਾਰਕਿੰਗ ਅਤੇ ਹੋਰ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਸਕੂਲਾਂ ਦੇ ਆਲੇ-ਦੁਆਲੇ ਵੀ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ। ਪੁਲਿਸ ਵਲੋਂ ਧਮਕੀ ਭਰੀ ਈ-ਮੇਲ ਦੀ ਤਕਨੀਕੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ। ਜਾਂਚ ਟੀਮਾਂ ਇਹ ਪਤਾ ਲਗਾਉਣ ਵਿਚ ਜੁਟੀਆਂ ਹਨ ਕਿ ਈ-ਮੇਲ ਕਿਥੋਂ ਭੇਜੀ ਗਈ, ਇਸ ਨੂੰ ਭੇਜਣ ਵਾਲਾ ਕੌਣ ਹੈ ਅਤੇ ਧਮਕੀ ਪਿੱਛੇ ਕੀ ਮਕਸਦ ਸੀ। ਇਸ ਸੰਬੰਧੀ ਈ-ਮੇਲ ਦੇ ਤਕਨੀਕੀ ਵੇਰਵਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਤਲਾਸ਼ੀ ਦੌਰਾਨ ਕਿਸੇ ਬੰਬ , ਵਿਸਫੋਟਕ ਸ­ਮਗਰੀ ਜਾਂ ਹੋਰ ਸ਼ੱਕੀ ਵਸਤੂ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ। ਸੁਰੱਖਿਆ ਏਜੰਸੀਆਂ ਵਲੋਂ ਪੂਰੀ ਜਾਂਚ ਤੋਂ ਬਾਅਦ ਹੀ ਧਮਕੀ ਦੀ ਅਸਲੀਅਤ ਸਪਸ਼ਟ ਹੋਵੇਗੀ। ਘਟਨਾ ਤੋਂ ਬਾਅਦ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਚਿੰਤਾ ਦਾ ਮਾਹੌਲ ਬਣਿਆ ਰਿਹਾ। ਹਾਲਾਂਕਿ ਸਕੂਲਾਂ ਨੂੰ ਖਾਲੀ ਕਰਵਾਉਣ ਦੀ ਕਾਰਵਾਈ ਸੁਰੱਖਿਆ ਦੇ ਮੱਦੇਨਜ਼ਰ ਸਾਵਧਾਨੀ ਵਜੋਂ ਕੀਤੀ ਗਈ। ਪੁਲਿਸ ਵਲੋਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੈਸ਼ ਪ੍ਰੋਲਾਈਫ ਹਸਪਤਾਲ ਵਿਖੇ ਸਪੋਰਟਸ ਇੰਜਰੀ ਤੇ ਆਰਥੋਪੈਡਿਕ ਸਮੱਸਿਆਵਾਂ ਦਾ ਅਚੂਕ ਇਲਾਜ ਅਗਲੀ ਖ਼ਬਰ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਨਸ਼ਾ ਰੋਕਣ ’ਚ ਨਾਕਾਮਯਾਬ ਰਹੀ- ਸ਼ਿਵਾਲਿਕ, ਇਯਾਲੀ ਛਪਾਰ ਕਾਨਫਰੰਸ ਲਈ ਤਲਵਾੜ...
Ad Position 24