23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਰਕਾਰੀ ਪ੍ਰਾਇਮਰੀ ਸਕੂਲ ਢੰਡਾਰੀ ਕਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਰਾਈਟਿੰਗ ਬੋਰਡ

ਢੰਡਾਰੀ ਕਲਾਂ/ਲੁਧਿਆਣਾ, 22 ਸਤੰਬਰ (ਜਸਵੀਰ ਸਿੰਘ ਬੰਗਾ)-ਸਕੂਲਾਂ ਵਿਚ ਚੱਲ ਰਹੀਆਂ ਪ੍ਰੀਖਿਆਵਾਂ ਵਿਚ ਭਾਗ ਲੈ ਰਹੇ ਵਿਦਿਆਰਥੀਆਂ ਦੀ ਹੌਂਸਲਾ-ਅਫਜਾਈ ਵਜੋਂ ‘ਆਸ ਅਹਿਸਾਸ’ ਐਨ. ਜੀ.

Ad Position 21
No active advertisement
ਅਜੀਤ ਡੈਸਕ 23-09-2026
ਢੰਡਾਰੀ ਕਲਾਂ/ਲੁਧਿਆਣਾ, 22 ਸਤੰਬਰ (ਜਸਵੀਰ ਸਿੰਘ ਬੰਗਾ)-ਸਕੂਲਾਂ ਵਿਚ ਚੱਲ ਰਹੀਆਂ ਪ੍ਰੀਖਿਆਵਾਂ ਵਿਚ ਭਾਗ ਲੈ ਰਹੇ ਵਿਦਿਆਰਥੀਆਂ ਦੀ ਹੌਂਸਲਾ-ਅਫਜਾਈ ਵਜੋਂ ‘ਆਸ ਅਹਿਸਾਸ’ ਐਨ.ਜੀ.ਓ. ਨੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁੰਜੀਤ ਰੁਚੀ ਬਾਵਾ ਦੀ ਦੇਖ-ਰੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਢੰਡਾਰੀ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਡਾਬਾ ਦੇ ਲਗਭਗ 1700 ਵਿਦਿਆਰਥੀਆਂ ਨੂੰ ਰਾਈਟਿੰਗ ਬੋਰਡ ਵੰਡੇ। ਇਸ ਉਪਰਾਲੇ ਦਾ ਮਕਸਦ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਉਣਾ ਸੀ ਕਿ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਤੇ ਉਮੀਦਾਂ ਦੀ ਕਦਰ ਕੀਤੀ ਜਾਂਦੀ ਹੈ। ਬੱਚੇ ਪੜ੍ਹਾਈ ਲਈ ਲਾਭਦਾਇਕ ਸਮਗਰੀ ਪ੍ਰਾਪਤ ਕਰਕੇ ਬਹੁਤ ਖ਼ੁਸ਼ ਸਨ ਅਤੇ ਉਨ੍ਹਾਂ ਨੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕੀਤੀ। ਜਾਗਰੂਕਤਾ ਦੇ ਪਹਿਲੂ ਨੂੰ ਜੋੜਦੇ ਹੋਏ ਹਰੇਕ ਰਾਈਟਿੰਗ ਬੋਰਡ ਦੇ ਪਿਛਲੇ ਪਾਸੇ ਬਾਲ ਅਧਿਕਾਰਾਂ ਅਤੇ ਚਾਈਲਡ ਹੈਲਪ ਲਾਈਨ ਨੰਬਰ 1098 ਬਾਰੇ ਜਾਣਕਾਰੀ ਦਿੱਤੀ ਗਈ ਸੀ, ਤਾਂ ਜੋ ਵਿਦਿਆਰਥੀ ਆਪਣੇ ਅਧਿਕਾਰਾਂ ਅਤੇ ਉਪਲਬਧ ਸਹਾਇਤਾ ਬਾਰੇ ਜਾਣੂ ਰਹਿ ਸਕਣ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ, ਡਾਬਾ ਦੀ ਮੁੱਖ ਅਧਿਆਪਕਾ ਹਰਮਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੰਡਾਰੀ ਕਲਾਂ ਦੀ ਮੁੱਖ ਅਧਿਆਪਕਾ ਸਵਰਨਜੀਤ ਕੌਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬ ਵਾਸੀ ਅੱਕ ਚੁੱਕੇ ਹਨ- ਕੇ. ਡੀ. ਵੈਦ ਕੇਂਦਰ ਦੀ ਭਾਜਪਾ ਅਤੇ ‘ਆਪ’ ਸਰ... ਅਗਲੀ ਖ਼ਬਰ ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਸਮਾਗਮ
Ad Position 24