23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬ ਵਾਸੀ ਅੱਕ ਚੁੱਕੇ ਹਨ- ਕੇ. ਡੀ. ਵੈਦ ਕੇਂਦਰ ਦੀ ਭਾਜਪਾ ਅਤੇ ‘ਆਪ’ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੇ ਸਮਾਜਿਕ ਪਖੋਂ ਕਮਜ਼ੋਰ ਕਰਨ ਦੇ ਲਗਾਏ ਦੋਸ਼

ਡੇਹਲੋਂ, 22 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕੇ. ਡੀ.

Ad Position 21
No active advertisement
ਅਜੀਤ ਡੈਸਕ 23-09-2026
ਡੇਹਲੋਂ, 22 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਹਲਕਾ ਗਿੱਲ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਦਾਅਵਾ ਕਰਦਿਆਂ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਕਾਂਗਰਸ ਪਾਰਟੀ ਪੂਰੇ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਉਹ ਬਦਲਾਅ ਦੇ ਹੱਕ ਵਿਚ ਆਪਣਾ ਫ਼ਤਵਾ ਦੇਣ ਲਈ ਤਿਆਰ ਹਨ। ਉਹਨਾਂ ਕਿਹਾ ਕਿ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਅਨੁਸਾਰ ਸਰਕਾਰ ਨੂੰ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੀਆਂ ਕਈ ਨੀਤੀਆਂ ਕਾਰਨ ਆਮ ਲੋਕ, ਕਿਸਾਨ, ਨੌਜਵਾਨ ਅਤੇ ਵਪਾਰੀ ਵਰਗ ਆਪਣੇ ਆਪ ਨੂੰ ਪ੍ਰੇਸ਼ਾਨ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ ਅਤੇ ਪਾਰਟੀ ਦੇ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਅਨੁਸਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦੇ ਹੋਏ ਆਪਣਾ ਫ਼ੈਸਲਾ ਦੇਣਗੇ। ਉਹਨਾਂ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ‘ਆਪ’ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਤੋਂ ਕਮਜ਼ੋਰ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੋਕ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਦਾ ਜਵਾਬ ਆਪਣੇ ਵੋਟ ਦੇ ਅਧਿਕਾਰ ਰਾਹੀਂ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਨੂੰ ਪੂਰਨ ਬਹੁਮਤ ਦੇ ਕੇ ਸਰਕਾਰ ਬਣਾਉਣ ਦਾ ਮੌਕਾ ਦੇਣਗੇ। ਕੇ. ਡੀ. ਵੈਦ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਹਿੱਤਾਂ ਨਾਲ ਕੀਤੇ ਜਾ ਰਹੇ ਵਿਤਕਰੇ ਕਾਰਨ ਸੂਬੇ ਦੇ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਕਿਸਾਨੀ, ਉਦਯੋਗ, ਵਪਾਰ ਅਤੇ ਰੁਜ਼ਗਾਰ ਨਾਲ ਜੁੜੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਕੇਂਦਰ ਅਤੇ ਪੰਜਾਬ ਸਰਕਾਰ ਇੱਕ-ਦੂਜੇ ’ਤੇ ਦੋਸ਼ ਲਗਾ ਕੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ ’ਤੇ ਲੋਕ ਅਜੇ ਵੀ ਬੇਰੁਜ਼ਗਾਰੀ, ਨਸ਼ਿਆਂ, ਕਾਨੂੰਨ-ਵਿਵਸਥਾ, ਮਹਿੰਗਾਈ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਕੇ. ਡੀ. ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦੀ ਰਹੀ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੇ ਵਰਕਰ ਪਿੰਡ - ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਾਸੀ ਕਾਂਗਰਸ ਨੂੰ ਮਜ਼ਬੂਤ ਜਨਮਤ ਦੇ ਕੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਛਪਾਰ ਕਾਨਫ਼ਰੰਸ ਨਵਾਂ ਇਤਿਹਾਸ ਸਿਰਜੇਗੀ - ਸਾਬਕਾ ਸੰਸਦੀ ਸਕੱਤਰ ਸ਼ਿਵਾਲਿਕ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਢੰਡਾਰੀ ਕਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਰਾਈਟਿੰਗ ਬੋਰਡ
Ad Position 24