23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਾਰੋਬਾਰ ਦੇ ਮਾਮਲੇ ਵਿਚ 31 ਲੱਖ ਦੀ ਧੋਖਾਧੜੀ ਕਰਨ ਵਾਲੇ ਵਪਾਰੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਕਾਰੋਬਾਰ ਦੇ ਮਾਮਲੇ ਵਿਚ ਇੱਕ ਵਪਾਰੀ ਨਾਲ 31 ਲੱਖ 40 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਵਪਾਰੀ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਿਮਾਂਸ਼ੂ ਗੋਇਲ ਵਾਸੀ ਜੁਗਿਆਣਾ ਦੀ ਸ਼ਿਕਾਇਤ ‘ਤੇ ਅਮਲ ਵਿੱਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਨਿਤਿਨ ਕਟਾਰੀਆ ਵਾਸੀ ਫਿਰੋਜ਼ਪੁਰ ਸਿਟੀ ਖਿਲਾਫ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਕਾਰੋਬਾਰ ਦੇ ਮਾਮਲੇ ਵਿਚ ਇੱਕ ਵਪਾਰੀ ਨਾਲ 31 ਲੱਖ 40 ਹਜ਼ਾਰ ਦੀ ਧੋਖਾਧੜੀ ਕਰਨ ਵਾਲੇ ਵਪਾਰੀ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਿਮਾਂਸ਼ੂ ਗੋਇਲ ਵਾਸੀ ਜੁਗਿਆਣਾ ਦੀ ਸ਼ਿਕਾਇਤ ‘ਤੇ ਅਮਲ ਵਿੱਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਨਿਤਿਨ ਕਟਾਰੀਆ ਵਾਸੀ ਫਿਰੋਜ਼ਪੁਰ ਸਿਟੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਪਾਸੋਂ ਉਕਤ ਰਕਮ ਦਾ ਤੇਲ ਖਰੀਦ ਲਿਆ ਤੇ ਉਸ ਦੀ ਅਦਾਇਗੀ ਨਹੀਂ ਕੀਤੀ। ਜਿਸ ‘ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਚੋਰੀ ਦਾ ਮਾਮਲਾ ਸਥਾਨਕ ਡਾਬਾ ਦੇ ਇਲਾਕੇ ਅਜੀਤ ਸਿੰਘ ਕਲੋਨੀ ਵਿੱਚ ਚੋਰ ਇੱਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲਦੇ ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਕੇ ਫਰਾਰ ਹੋ ਗਏ ਪੁਲਿਸ ਵੱਲੋਂ ਇਸ ਸਬੰਧੀ ਨੀਤੂ ਪਤਨੀ ਚੈਨ ਸਿੰਘ ਦੀ ਸ਼ਿਕਾਇਤ ਤੇ ਕੇਸਦਰਜ ਕੀਤਾ ਹੋਇਆ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪੇਕੇ ਅੰਮ੍ਰਿਤਸਰ ਗਈ ਹੋਈ ਸੀ ਜਦਕਿ ਉਸਦਾ ਪਤੀ ਵੀ ਆਪਣੇ ਕੰਮ ਤੇ ਚਲਾ ਗਿਆ ਜਦੋਂ ਉਹ ਘਰ ਆਈ ਤਾਂ ਉਸ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਹਨ ਅਤੇ ਅਲਮਾਰੀ ਵਿੱਚ ਪਏ ਲੱਖਾਂ ਰੁਪਏ ਮੁੱਲ ਦੇ ਸੋਨੇ ਤੇ ਗਹਿਣੇ ਅਤੇ ਨਕਦੀ ਚੋਰੀ ਹੋ ਚੁੱਕੀ ਹੈ ਜੀ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ ਹਾਲ ਦੀ ਘੜੀ ਚੋਰਾਂ ਦਾ ਸੁਰਾਗ ਨਹੀਂ ਲੱਗਾ ਹੈ ਨਾਜਾਇਜ਼ ਰੇਤਾ ਕੱਢਣ ਦੇ ਮਾਮਲੇ ਵਿਚ ਕੇਸ ਦਰਜ ਥਾਣਾ ਮਿਹਰਬਾਨ ਦੀ ਪੁਲਿਸ ਨੇ ਜਗਦੀਪ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਬਲੀਏਵਾਲ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਦਰਿਆ ਵਿੱਚੋਂ ਨਜਾਇਜ਼ ਢੰਗ ਨਾਲ ਰੇਤਾ ਕੱਢ ਰਿਹਾ ਸੀ। ਪੁਲਿਸ ਵਲੋਂ ਉਸਦੀ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ ਪੁਲਿਸ ਨੇ ਸੁਸ਼ੀਲਾ ਸਿੰਘ ਵਾਸੀ ਦਸ਼ਮੇਸ਼ ਨਗਰ ਇਆਲੀ ਖੁਰਦ ਦੀ ਸ਼ਿਕਾਇਤ ‘ਤੇ ਰਾਜ ਕੁਮਾਰ ਵਾਸੀ ਹੈਬੋਵਾਲ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਜਾਇਦਾਦ ਖਰੀਦ ਦੇ ਮਾਮਲੇ ਵਿਚ ਉਸ ਨਾਲ 3 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਰਾਣੀ ਕਰੰਸੀ ਦੇਣ ਦਾ ਝਾਂਸਾ ਦੇ ਕੇ 33 ਲੱਖ ਦੀ ਧੋਖਾਧੜੀ ਪੁਲਿਸ ਨੇ ਰਮਨ ਕੌਸ਼ਲ ਵਾਸੀ ਰਿਸ਼ੀ ਨਗਰ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਪੁਰਾਣੀ ਕਰੰਸੀ ਸਸਤੇ ਭਾਅ ‘ਤੇ ਦੇਣ ਦਾ ਝਾਂਸਾ ਦੇ ਕੇ ਉਸ ਪਾਸੋਂ ਧੋਖੇ ਨਾਲ ਤੇ 30 ਲੱਖ ਰੁਪਏ ਹਾਸਿਲ ਕਰ ਲਏ। ਨਾ ਤਾਂ ਪੈਸੇ ਦਿੱਤੇ ਅਤੇ ਨਾ ਹੀ ਕਰੰਸੀ ਦਿੱਤੀ। ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਕ੍ਰਿਸ਼ਨ ਨਾਲ ਵਾਸੀ ਰੂਪਨਗਰ ਦੀ ਸ਼ਿਕਾਇਤ ‘ਤੇ ਸ਼ਗੁਨਦੀਪ ਸਿੰਘ ਕਾਕਾ ਸਮੀਰ ਅੰਸ਼ ਅਤੇ ਹੋਰਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾਂਦਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦਾਜ ਦਾ ਮਾਮਲਾ ਪੁਲਿਸ ਨੇ ਸੁਨੇਹਾ ਵਾਸੀ ਹੈਬੋਵਾਲ ਕਲਾਂ ਦੀ ਸ਼ਿਕਾਇਤ ‘ਤੇ ਉਸਦੇ ਪਤੀ ਹਰਸ਼ਿਤ ਉਰਫ ਹਨੀ ਪੁੱਤਰ ਮੋਹਨ ਲਾਲ ਵਾਸੀ ਅੰਬਾਲਾ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੀ ਸ਼ਾਦੀ ਇੱਕ ਸਾਲ ਕਥਿਤ ਦੋਸ਼ੀ ਨਾਲ ਹੋਈ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਕਥਿਤ ਦੋਸ਼ੀ ਨੇ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਉਸ ਨੂੰ ਕੁੱਟਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਅਟਲ ਅਪਾਰਟਮੈਂਟ ਦੇ 160 ਫਲੈਟਾਂ ਦੀ ਅਲਾਟਮੈਂਟ ਅਗਲੀ ਖ਼ਬਰ ‘ਆਪ’ ਸਰਕਾਰ ਨਸ਼ਾ ਰੋਕਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ-ਹਰਜੋਤ ਗਰੇਵਾਲ
Ad Position 24