ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਵਿਸ਼ੇਸ਼ ਕੀਰਤਨ ਸਮਾਗਮ
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਇਨ੍ਹਾਂ ਸ਼ਾਮ ਦੇ ਸਮਾਗਮਾਂ ਵਿਚ ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਦੀਪ ਸਿੰਘ ਲੁਧਿਆਣੇ ਵਾਲੇ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ ਅਤੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜ ਕੇ ਨਿਹਾਲ ਕੀਤਾ।
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ।ਇਨ੍ਹਾਂ ਸ਼ਾਮ ਦੇ ਸਮਾਗਮਾਂ ਵਿਚ ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਪੰਥ ਪ੍ਰਸਿੱਧ ਕੀਰਤਨੀਏ ਭਾਈ ਹਰਦੀਪ ਸਿੰਘ ਲੁਧਿਆਣੇ ਵਾਲੇ ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ ਅਤੇ ਰਸਭਿੰਨੇ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜ ਕੇ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਗੁਰਦੀਪ ਸਿੰਘ ਕਾਲੜਾ ਨੇ ਭਾਈ ਹਰਦੀਪ ਸਿੰਘ ਦੇ ਕੀਰਤਨੀ ਜੱਥੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮਾਗਮ ਵਿਚ ਪਹੁੰਚੀ ਆਂ ਸਮੂਹ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ। ਸਮਾਗਮ ਉਪਰੰਤ ਸੰਗਤਾਂ ‘ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਗਮ ‘ਚ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਗੁਰਦੀਪ ਸਿੰਘ, ਦਰਸ਼ਨ ਸਿੰਘ, ਯਸ਼ਪਾਲ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ ਪਾਇਲ, ਜਗਮੋਹਨ ਸਿੰਘ, ਸਰਬਜੀਤ ਸਿੰਘ ਝੱਗਰ, ਰਘਵੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਪਰਮਜੀਤ ਸਿੰਘ, ਤਰਲੋਕ ਸਿੰਘ ਸਚਦੇਵਾ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।