24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗਿਆਨੀ ਜਗਤਾਰ ਸਿੰਘ ਨੂੰ ਜੈਕਾਰਿਆਂ ਦੀ ਗੂੰਜ ‘ਚ ਕੀਤਾ ਸਨਮਾਨਿਤ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਿੱਖ ਪੰਥ ਦੀ ਮਹਿਨਾਜ਼ ਸ਼ਖਸੀਅਤ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੂੰ ਵਿਸੇਸ਼ ਤੌਰ ‘ਤੇ ਸਨਮਾਨਿਤ ਕਰਨ ਲਈ ਕਰਵਾਏ ਸਨਮਾਨ ਸਮਾਗਮ ਦੌਰਾਨ ਇੱਕਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਹੋਇਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਜੁਗੋ-ਜੁਗ ਅਟੱਲ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਦੇ ਭਾਵਨਾਤਮਕ ਸ਼ੰਦੇਸ ਨੂੰ ਸੰਸਾਰ ਪੱਧਰ ‘ਤੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੱਕ ਪਹੁੰਚਾਣ ਤੇ ਉਨ੍ਹਾਂ ਨੂੰ ਸਰਲਤਾ ਪੂਰਵਕ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਵਿਧੀ ਸਮਝਾਉਣ ਦੇ ਉਦੇਸ਼ ਨੂੰ ਲੈ ਕੇ ਜੋ ਪ੍ਰਚਾਰ ਦੇ ਕਾਰਜ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਵਲੋਂ ਕੀਤੇ ਜਾ ਰਹੇ ਹਨ, ਉਹ ਸਮੁੱਚੇ ਪੰਥ ਲਈ ਪ੍ਰੇਣਾ ਦਾ ਸਰੋਤ ਹਨ।

Ad Position 21
No active advertisement
ਅਜੀਤ ਡੈਸਕ 24-09-2026
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਿੱਖ ਪੰਥ ਦੀ ਮਹਿਨਾਜ਼ ਸ਼ਖਸੀਅਤ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੂੰ ਵਿਸੇਸ਼ ਤੌਰ ‘ਤੇ ਸਨਮਾਨਿਤ ਕਰਨ ਲਈ ਕਰਵਾਏ ਸਨਮਾਨ ਸਮਾਗਮ ਦੌਰਾਨ ਇੱਕਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਹੋਇਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਜੁਗੋ-ਜੁਗ ਅਟੱਲ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਦੇ ਭਾਵਨਾਤਮਕ ਸ਼ੰਦੇਸ ਨੂੰ ਸੰਸਾਰ ਪੱਧਰ ‘ਤੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੱਕ ਪਹੁੰਚਾਣ ਤੇ ਉਨ੍ਹਾਂ ਨੂੰ ਸਰਲਤਾ ਪੂਰਵਕ ਗੁਰਬਾਣੀ ਦੇ ਸ਼ੁੱਧ ਉਚਾਰਨ ਦੀ ਵਿਧੀ ਸਮਝਾਉਣ ਦੇ ਉਦੇਸ਼ ਨੂੰ ਲੈ ਕੇ ਜੋ ਪ੍ਰਚਾਰ ਦੇ ਕਾਰਜ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਵਲੋਂ ਕੀਤੇ ਜਾ ਰਹੇ ਹਨ, ਉਹ ਸਮੁੱਚੇ ਪੰਥ ਲਈ ਪ੍ਰੇਣਾ ਦਾ ਸਰੋਤ ਹਨ। ਜਿਸ ਦੇ ਮੱਦੇਨਜ਼ਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕਰਨ ਵਿਚ ਮਾਣ ਮਹਿਸੂਸ ਕਰਦੀ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ ਨੇ ਸਾਂਝੇ ਤੌਰ ‘ਤੇ ਜੈਕਾਰਿਆਂ ਦੀ ਗੂੰਜ ਵਿਚ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੂੰ ਸਨਮਾਨ ਚਿੰਨ੍ਹ ਤੇ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਨਰਿੰਦਰਪਾਲ ਸਿੰਘ ਕਥੂਰੀਆ, ਗੁਰਦੀਪ ਸਿੰਘ ਡੀਮਾਰਟੇ, ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ, ਭੁਪਿੰਦਰਪਾਲ ਸਿੰਘ ਧਵਨ, ਜਤਿੰਦਰ ਸਿੰਘ ਪ੍ਰਧਾਨ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਪ੍ਰੀਤ ਸਿੰਘ ਪ੍ਰਿੰਸ, ਬਾਦਸ਼ਾਹਦੀਪ ਸਿੰਘ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਸ਼ੂ ਪਾਲਕਾਂ ਨੇ ਪਸ਼ੂ ਪੌਸ਼ਟਿਕਤਾ ਉਤਪਾਦਾਂ ਵਿਚ ਦਿਖਾਇਆ ਭਰੋਸਾ ਅਗਲੀ ਖ਼ਬਰ ਏਸ਼ੀਅਨ ਖੇਡਾਂ ’ ਚ ਧਰੁਵ ਕਪਿਲਾ ਨੇ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਦਾ ਨਾਂਅ ਰੋਸ਼ਨ ਕੀਤਾ
Ad Position 24